Connect with us

ਪੰਜਾਬ ਨਿਊਜ਼

ਅੱਜ ਤੋਂ ਤੇਜ਼ ਹਵਾਵਾਂ ਨਾਲ ਪਰਤਣਗੇ ਬੱਦਲ

Published

on

Clouds will return with strong winds from today

ਲੁਧਿਆਣਾ : ਪੰਜਾਬ ਵਿਚ ਪਿਛਲੇ ਚਾਰ ਦਿਨਾਂ ਤੋਂ ਮੌਸਮ ਖੁਸ਼ਕ ਹੋਣ ਦੀ ਵਜ੍ਹਾ ਨਾਲ ਲੋਕਾਂ ਨੂੰ ਭਿਆਨਕ ਗਰਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਪਰ ਲੋਕਾਂ ਨੂੰ ਹੁਣ ਇਸ ਤੋਂ ਰਾਹਤ ਮਿਲਣ ਵਾਲੀ ਹੈ। ਲੋਕਾਂ ਨੂੰ ਅੱਜ ਸੋਮਵਾਰ ਦੁਪਹਿਰ ਤਕ ਗਰਮੀ ਝੱਲਣੀ ਪਵੇਗੀ। ਇਸ ਤੋਂ ਬਾਅਦ ਮੌਸਮ ਬਦਲ ਜਾਵੇਗਾ। ਸ਼ਾਮ ਨੂੰ ਬੱਦਲ ਪੰਜਾਬ ਵਿਚ ਦਸਤਕ ਦੇਣਗੇ ਅਤੇ ਮੰਗਲਵਾਰ ਤੋਂ ਪੰਜਾਬ ਵਿਚ ਪ੍ਰੀ-ਮੌਨਸੂਨ ਵਰ੍ਹੇਗਾ।

ਅਗਾਊਂ ਅੰਦਾਜ਼ੇ ਮੁਤਾਬਕ ਪੰਜਾਬ ਵਿਚ ਤੀਹ ਤੋਂ ਚਾਲੀ ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ, ਗਰਜ ਨਾਲ ਛਿੱਟਾਂ ਪੈਣ, ਬੂੰਦਾਬਾਂਦੀ ਅਤੇ ਮੀਂਹ ਦੀ ਸੰਭਾਵਨਾ ਹੈ। ਬੁੱਧਵਾਰ ਨੂੰ ਵੀ ਮੌਸਮ ਅਜਿਹਾ ਹੀ ਰਹੇਗਾ, ਜਿਸ ਨਾਲ ਲੋਕਾਂ ਨੂੰ ਦਿਨ ਵਿਚ ਗਰਮੀ ਤੇ ਤੇਜ਼ ਧੁੱਪ ਤੋਂ ਰਾਹਤ ਮਿਲੇਗੀ। ਮੌਸਮ ਵਿਭਾਗ ਦੀ ਮੰਨੀਏ ਤਾਂ ਜੁਲਾਈ ਦੇ ਪਹਿਲੇ ਹਫ਼ਤੇ ਪੰਜਾਬ ਵਿਚ ਮੌਨਸੂਨ ਆ ਸਕਦਾ ਹੈ।

ਸੰਭਾਵਨਾ ਪ੍ਰਗਟਾਈ ਜਾ ਰਹੀ ਹੈ ਕਿ ਦੋ ਜੁਲਾਈ ਨੂੰ ਮੌਨਸੂਨ ਆ ਸਕਦਾ ਹੈ। ਜੇਕਰ ਮੌਨਸੂਨ ਆਉਂਦਾ ਹੈ ਤਾਂ ਝੋਨੇ ਦੀ ਬਿਜਾਈ ਕਰ ਰਹੇ ਕਿਸਾਨਾਂ ਨੂੰ ਵੱਡੀ ਰਾਹਤ ਮਿਲੇਗੀ। ਉਨ੍ਹਾਂ ਨੂੰ ਬਾਰਿਸ਼ ਤੋਂ ਸਿੰਚਾਈ ਲਈ ਭਰਪੂਰ ਪਾਣੀ ਮਿਲ ਜਾਵੇਗਾ। ਦੂਜੇ ਪਾਸੇ ਐਤਵਾਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਲੋਕਾਂ ਨੂੰ ਭਿਆਨਕ ਗਰਮੀ ਝੱਲਣੀ ਪਈ।

ਬਠਿੰਡਾ ਪੰਜਾਬ ਵਿਚ ਸਭ ਤੋਂ ਗਰਮ ਰਿਹਾ, ਜਿੱਥੇ ਦਿਨ ਦਾ ਤਾਪਮਾਨ 43.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਉੱਥੇ ਲੁਧਿਆਣਾ ਵਿਚ 41.7 ਡਿਗਰੀ ਸੈਲਸੀਅਸ ਤਾਪਮਾਨ ਰਿਕਾਰਡ ਕੀਤਾ ਗਿਆ।

Facebook Comments

Trending