ਚੰਡੀਗੜ੍ਹ : ਪੈਰਿਸ ਓਲੰਪਿਕ ਦੇ ਖਿਡਾਰੀਆਂ ਦਾ ਭਲਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਨਮਾਨ ਕੀਤਾ ਜਾਵੇਗਾ। ਮੁੱਖ ਮੰਤਰੀ ਖਿਡਾਰੀਆਂ ਨੂੰ ਇਨਾਮੀ ਰਾਸ਼ੀ ਨਾਲ ਨਿਵਾਜਣਗੇ। ਤੁਹਾਨੂੰ ਦੱਸ ਦੇਈਏ ਕਿ ਪੈਰਿਸ ਓਲੰਪਿਕ ‘ਚ ਹਿੱਸਾ ਲੈਣ ਵਾਲੇ ਖਿਡਾਰੀਆਂ ਨੂੰ 15-15 ਲੱਖ ਰੁਪਏ ਅਤੇ ਹਾਕੀ ਖਿਡਾਰੀਆਂ ਨੂੰ 1-1 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਦਿੱਤੀ ਜਾਵੇਗੀ। ਚੰਡੀਗੜ੍ਹ ਸੈਕਟਰ 26 ਵਿੱਚ ਸਵੇਰੇ 11 ਵਜੇ ਖਿਡਾਰੀਆਂ ਦਾ ਸਨਮਾਨ ਕੀਤਾ ਜਾਵੇਗਾ। ਕੁੱਲ ਮਿਲਾ ਕੇ 9.35 ਕਰੋੜ ਰੁਪਏ ਦੀ ਰਾਸ਼ੀ ਦਿੱਤੀ ਜਾਵੇਗੀ।