ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਸਿੰਘ ਨੇ ਅਹਿਮ ਮੀਟਿੰਗ ਸੱਦੀ ਹੈ। ਇਹ ਮੀਟਿੰਗ ਅੱਜ 12 ਵਜੇ ਬੁਲਾਈ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਖਰੀਦ ਦੇ ਮੁੱਦੇ ‘ਤੇ ਉਕਤ ਮੀਟਿੰਗ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਹੋਵੇਗੀ, ਜਿਸ ‘ਚ ਸਾਰੇ ਸੀਨੀਅਰ ਅਧਿਕਾਰੀਆਂ ਨੂੰ ਹਾਜ਼ਰ ਹੋਣ ਲਈ ਕਿਹਾ ਗਿਆ ਹੈ। ਮੀਟਿੰਗ ਦੀ ਅਗਵਾਈ ਮੁੱਖ ਮੰਤਰੀ ਭਗਵੰਤ ਮਾਨ ਖੁਦ ਕਰਨ ਜਾ ਰਹੇ ਹਨ। ਸੂਤਰਾਂ ਅਨੁਸਾਰ ਉਕਤ ਮੀਟਿੰਗ ਵਿੱਚ ਅਧਿਕਾਰੀਆਂ ਨੂੰ ਵਿਸ਼ੇਸ਼ ਹੁਕਮ ਜਾਰੀ ਕੀਤੇ ਜਾ ਸਕਦੇ ਹਨ।