Connect with us

ਪੰਜਾਬ ਨਿਊਜ਼

ਦਲਿਤ ਭਾਈਚਾਰੇ ਲਈ CM ਮਾਨ ਅੱਜ ਕਰ ਸਕਦੇ ਹਨ ਵੱਡਾ ਐਲਾਨ, ਪੜ੍ਹੋ ਪੂਰੀ ਖਬਰ

Published

on

ਚੰਡੀਗੜ੍ਹ : ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਾਰੀਆਂ ਪਾਰਟੀਆਂ ਜ਼ੋਰ-ਸ਼ੋਰ ਨਾਲ ਚੋਣ ਪ੍ਰਚਾਰ ਵਿੱਚ ਜੁਟੀਆਂ ਹੋਈਆਂ ਹਨ। ਇਸ ਦੇ ਮੱਦੇਨਜ਼ਰ ਮਿਸ਼ਨ 13-0 ਤਹਿਤ ਮੁੱਖ ਮੰਤਰੀ ਭਗਵੰਤ ਮਾਨ ਅੱਜ ਬਠਿੰਡਾ ਦਿਹਾਤੀ ਵਿਖੇ ਜਨ ਸਭਾ ਨੂੰ ਸੰਬੋਧਨ ਕਰਨਗੇ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਦਲਿਤ ਭਾਈਚਾਰੇ ਲਈ ਕੋਈ ਵੱਡਾ ਐਲਾਨ ਕਰ ਸਕਦੇ ਹਨ। ਮੁੱਖ ਮੰਤਰੀ ਇੱਥੇ ਪਾਰਟੀ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਲਈ ਚੋਣ ਪ੍ਰਚਾਰ ਕਰਨਗੇ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਲੁਧਿਆਣਾ ‘ਚ ਪਾਰਟੀ ਉਮੀਦਵਾਰ ਦੇ ਹੱਕ ‘ਚ ਚੋਣ ਪ੍ਰਚਾਰ ਕਰਦੇ ਹੋਏ ਮੁੱਖ ਮੰਤਰੀ ਨੇ ਪੰਜਾਬ ਦੀਆਂ ਔਰਤਾਂ ਨੂੰ ਜਲਦ ਹੀ 1000 ਰੁਪਏ ਪ੍ਰਤੀ ਮਹੀਨਾ ਦੇਣ ਦਾ ਐਲਾਨ ਕੀਤਾ ਸੀ।

 

Facebook Comments

Trending