Connect with us

ਪੰਜਾਬੀ

CM ਮਾਨ ਨੇ ਸੁਪਰ ਸੰਕਸ਼ਨ ਮਸ਼ੀਨ ਅਤੇ 50 ਟਰੈਕਟਰਾਂ ਨੂੰ ਦਿਖਾਈ ਹਰੀ ਝੰਡੀ

Published

on

CM Mann gave green flag to super suction machine and 50 tractors

ਲੁਧਿਆਣਾ : ਲੁਧਿਆਣਾ ਸ਼ਹਿਰ ਨੂੰ ਸਾਫ-ਸੁਥਰਾ, ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹਿਰ ਵਿਚ ਸੀਵਰੇਜ ਲਾਈਨਾਂ ਦੀ ਸਫਾਈ ਬਿਹਤਰ ਢੰਗ ਨਾਲ ਕਰਨ ਲਈ ਸੁਪਰ ਸੰਕਸ਼ਨ-ਕਮ-ਜੈਟਿੰਗ ਮਸ਼ੀਨ ਅਤੇ 50 ਟਰੈਕਟਰਾਂ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਲੁਧਿਆਣਾ ਸ਼ਹਿਰ ਲਈ ਇਹ ਅਤਿ ਆਧੁਨਿਕ ਸੁਪਰ ਸੰਕਸ਼ਨ-ਕਮ-ਜੈਟਿੰਗ ਮਸ਼ੀਨ 1.45 ਕਰੋੜ ਰੁਪਏ ਦੀ ਲਾਗਤ ਨਾਲ ਖਰੀਦੀ ਗਈ ਹੈ।

ਉਨ੍ਹਾਂ ਕਿਹਾ ਕਿ ਇਹ ਮਸ਼ੀਨ ਸ਼ਹਿਰ ਵਿਚ ਲਗਪਗ 200 ਕਿਲੋਮੀਟਰ ਸੀਵਰੇਜ ਲਾਈਨਾਂ ਦੀ ਸਫਾਈ ਦਾ ਕੰਮ ਕਰਨ ਵਿਚ ਬਹੁਤ ਮਦਦਗਾਰ ਸਾਬਤ ਹੋਵੇਗੀ। ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਨਗਰ ਨਿਗਮ, ਲੁਧਿਆਣਾ ਨੇ 2.22 ਕਰੋੜ ਰੁਪਏ ਦੀ ਲਾਗਤ ਨਾਲ 50 ਟਰੈਕਟਰ ਖਰੀਦੇ ਹਨ। ਉਨ੍ਹਾਂ ਕਿਹਾ ਕਿ ਇਹ ਟਰੈਕਟਰ ਨਗਰ ਨਿਗਮ ਦੀਆਂ ਵੱਖ-ਵੱਖ ਸ਼ਾਖਾਵਾਂ ਲਈ ਖਰੀਦੇ ਗਏ ਹਨ। ਭਗਵੰਤ ਮਾਨ ਨੇ ਕਿਹਾ ਕਿ ਇਹ ਟਰੈਕਟਰ ਮਲਬਾ ਚੁੱਕਣ, ਟੈਂਕਰਾਂ ਰਾਹੀਂ ਪਾਣੀ ਦੀ ਸਪਲਾਈ ਕਰਨ, ਕੂੜਾ-ਕਰਕਟ ਚੁੱਕਣ ਅਤੇ ਹੋਰ ਕਾਰਜਾਂ ਲਈ ਵਰਤੇ ਜਾਣਗੇ।

Facebook Comments

Trending