ਗੁਰਦਾਸਪੁਰ : ਸਰਹੱਦੀ ਜ਼ਿਲ੍ਹਾ ਗੁਰਦਾਸਪੁਰ ਅਧੀਨ ਪੈਂਦੇ ਪਿੰਡ ਪੈਂਡੇ ਸੇਖਵਾਂ ਨੇੜੇ ਤੂੜੀ ਦੀਆਂ ਬੋਰੀਆਂ ਨਾਲ ਭਰੀ ਟਰਾਲੀ ਨਾਲ ਟਕਰਾ ਕੇ ਦੋ ਕਾਰਾਂ ਪਲਟ ਗਈਆਂ। ਇਸ ਹਾਦਸੇ ‘ਚ ਕਾਰ ‘ਚ ਸਵਾਰ ਤਿੰਨ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਤਿੰਨ ਲੋਕ ਗੰਭੀਰ ਰੂਪ ‘ਚ ਜ਼ਖਮੀ ਹੋ ਗਏ।
ਹਾਦਸੇ ਵਿੱਚ ਮਰਨ ਵਾਲਿਆਂ ਵਿੱਚ ਦੋ ਐਨਆਰਆਈ ਵੀ ਸ਼ਾਮਲ ਹਨ। ਦੱਸੇ ਜਾ ਰਹੇ ਹਨ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਕਾਰਾਂ ਦੇ ਪਰਖੱਚੇ ਉੱਡ ਗਏ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਇਸ ਦੌਰਾਨ ਥਾਣਾ ਸੇਖਵਾਂ ਦੀ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਸਾਰੀ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।