ਚੰਡੀਗੜ੍ਹ : ਤਿੰਨ ਲੋਕ ਸਭਾ ਸੀਟਾਂ ਜਿੱਤਣ ਵਾਲੇ ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰਾਂ ਨੇ ਅੱਜ ਅਹੁਦੇ ਦੀ ਸਹੁੰ ਚੁੱਕੀ। ਇਸ ਮੌਕੇ ਮੁੱਖ ਮੰਤਰੀ ਮਾਨ ਸੰਸਦ ਵਿੱਚ ਪੁੱਜੇ ਹੋਏ ਸਨ।
ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਅੱਜ ਤਿੰਨੋਂ ਸੰਸਦ ਮੈਂਬਰਾਂ ਨੇ ਸੰਸਦ ਵਿੱਚ ਸਹੁੰ ਚੁੱਕੀ ਹੈ। ਉਹਨਾਂ ਨੂੰ ਬਹੁਤ ਬਹੁਤ ਵਧਾਈਆਂ। ਉਨ੍ਹਾਂ ਭਵਿੱਖ ਲਈ ਸ਼ੁੱਭਕਾਮਨਾਵਾਂ ਵੀ ਦਿੱਤੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਉਹ ਪੰਜਾਬ ਦੇ ਹੱਕਾਂ ਅਤੇ ਸਮੱਸਿਆਵਾਂ ਲਈ ਆਪਣੀ ਆਵਾਜ਼ ਬੁਲੰਦ ਕਰਨਗੇ। ਦੱਸ ਦਈਏ ਕਿ ਆਮ ਆਦਮੀ ਪਾਰਟੀ ਨੇ ਲੋਕ ਸਭਾ ਦੀਆਂ ਤਿੰਨ ਸੀਟਾਂ ਸੰਗਰੂਰ, ਸ੍ਰੀ ਆਨੰਦਪੁਰ ਸਾਹਿਬ ਅਤੇ ਹੁਸ਼ਿਆਰਪੁਰ ਤੋਂ ਜਿੱਤੀਆਂ ਸਨ।
ਇਸ ਕਾਰਨ ਤਿੰਨ ਸੰਸਦ ਮੈਂਬਰਾਂ ਮੀਤ ਹੇਅਰ, ਮਲਵਿੰਦਰ ਕੰਗ ਅਤੇ ਡਾ: ਰਾਜ ਕੁਮਾਰ ਚੱਬੇਵਾਲ ਨੇ ਸਹੁੰ ਚੁੱਕੀ। ਦੱਸ ਦੇਈਏ ਕਿ ਪੰਜਾਬ ਦੇ ਨਵੇਂ ਚੁਣੇ ਗਏ 10 ਲੋਕ ਸਭਾ ਮੈਂਬਰਾਂ ਨੇ ਵੀ ਅੱਜ ਸਹੁੰ ਚੁੱਕ ਲਈ ਹੈ।