Connect with us

ਪੰਜਾਬ ਨਿਊਜ਼

ਪੰਜਾਬ ‘ਚ ਠੰਡ ਦਿਖਾ ਰਹੀ ਆਪਣਾ ਅਸਰ , ਮੌਸਮ ਨੂੰ ਲੈ ਕੇ ਵੱਡਾ ਅਪਡੇਟ

Published

on

ਚੰਡੀਗੜ੍ਹ : ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡਾ ਅਪਡੇਟ ਆਇਆ ਹੈ। ਦਰਅਸਲ, ਹੁਣ ਲੋਕਾਂ ਨੂੰ ਜਲਦੀ ਹੀ ਕੰਬਲ ਅਤੇ ਰਜਾਈਆਂ ਕੱਢਣੀਆਂ ਪੈਣਗੀਆਂ ਕਿਉਂਕਿ ਮੌਸਮ ਵਿਭਾਗ ਮੁਤਾਬਕ ਠੰਡ ਜਲਦੀ ਹੀ ਆਪਣਾ ਅਸਰ ਦਿਖਾਉਣ ਵਾਲੀ ਹੈ। ਮੌਸਮ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਮੌਸਮ ਸਾਫ਼ ਰਹੇਗਾ ਅਤੇ 27 ਤਰੀਕ ਤੋਂ ਬਾਅਦ ਮੌਸਮ ਪੂਰੀ ਤਰ੍ਹਾਂ ਬਦਲ ਜਾਵੇਗਾ। ਇਸ ਦੇ ਨਾਲ ਹੀ ਠੰਢ ਵੀ ਵਧੇਗੀ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ।

ਇਸ ਸਮੇਂ ਪੰਜਾਬ ਅਤੇ ਚੰਡੀਗੜ੍ਹ ‘ਚ ਸਵੇਰ-ਸ਼ਾਮ ਠੰਡ ਸ਼ੁਰੂ ਹੋ ਗਈ ਹੈ। ਇਸ ਕਾਰਨ ਰਾਤ ਦਾ ਤਾਪਮਾਨ ਦਿਨ ਦੇ ਮੁਕਾਬਲੇ ਤੇਜ਼ੀ ਨਾਲ ਡਿੱਗਣਾ ਸ਼ੁਰੂ ਹੋ ਗਿਆ ਹੈ। ਅੱਜ ਸ਼ੁੱਕਰਵਾਰ ਨੂੰ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਪੂਰੀ ਤਰ੍ਹਾਂ ਸਾਫ਼ ਰਹੇਗਾ। ਹਾਲਾਂਕਿ ਸਵੇਰ ਅਤੇ ਸ਼ਾਮ ਨੂੰ ਥੋੜੀ ਠੰਡ ਹੋ ਸਕਦੀ ਹੈ, ਪਰ ਦੁਪਹਿਰ ਨੂੰ ਧੁੱਪ ਕਾਰਨ ਇਹ ਗਰਮ ਰਹੇਗਾ।

 

Facebook Comments

Trending