Connect with us

ਪੰਜਾਬੀ

ਸੀਤ ਲਹਿਰ : ਮੌਸਮ ਵਿਭਾਗ ਨੇ ਜਾਰੀ ਕੀਤਾ ਰੈੱਡ ਅਲਰਟ, ਜਾਣੋ ਕਿੰਨੇ ਦਿਨ ਪੈਂਦੀ ਰਹੇਗੀ ਧੁੰਦ

Published

on

Cold wave: Meteorological department has issued a red alert, know how many days the fog will fall

ਦਸੰਬਰ ਦਾ ਮਹੀਨਾ ਬੀਤਣ ਵਾਲਾ ਹੈ ਪਰ ਬਰਸਾਤ ਦੇ ਆਸਾਰ ਬਿਲਕੁਲ ਹੀ ਦਿਖਾਈ ਨਹੀਂ ਦੇ ਰਹੇ। ਮੌਸਮ ਵਿਚ ਬਦਲਾਅ ਕਾਰਨ ਅਗਲੇ 5 ਦਿਨ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ ਅਤੇ ਮੌਸਮ ਵਿਭਾਗ ਨੇ 2 ਦਿਨ ਲਈ ਪੰਜਾਬ ਵਿਚ ਅਲਰਟ ਜਾਰੀ ਕੀਤਾ ਹੈ ਕਿਉਂਕਿ ਧੁੰਦ ਇੰਨੀ ਸੰਘਣੀ ਹੋਵੇਗੀ ਕਿ ਨੇੜੇ ਖੜ੍ਹਾ ਵਿਅਕਤੀ ਵੀ ਦਿਖਾਈ ਨਹੀਂ ਦੇਵੇਗਾ, ਜਿਸ ਦੀ ਉਦਾਹਰਣ ਐਤਵਾਰ ਰਾਤ ਤੋਂ ਲੈ ਕੇ ਸੋਮਵਾਰ ਸਵੇਰ ਤੱਕ ਦੇਖਣ ਨੂੰ ਮਿਲੀ।

ਮਾਹਿਰਾਂ ਦਾ ਮੰਨਣਾ ਹੈ ਕਿ ਦਿਨ ਦੇ ਸਮੇਂ ਸ਼ੀਤ ਲਹਿਰ ਚੱਲਣ ਦੀ ਸੰਭਾਵਨਾ ਹੈ ਪਰ ਬਰਸਾਤ ਦੇ ਕੋਈ ਆਸਾਰ ਦਿਖਾਈ ਨਹੀਂ ਦੇ ਰਹੇ। ਮੌਸਮ ਵਿਭਾਗ ਅਨੁਸਾਰ ਦਸੰਬਰ 2020 ਵਿਚ 8.4 ਤਾਂ ਦਸੰਬਰ 2021 ਵਿਚ 11 ਮਿਲੀਮੀਟਰ ਬਰਸਾਤ ਹੋਈ ਸੀ ਅਤੇ 10 ਦਿਨ ਬਾਕੀ ਬਚੇ ਹਨ 2023 ਆਉਣ ਵਿਚ। ਮੌਸਮ ਮਾਹਿਰ ਰੋਹਿਤ ਸ਼ਰਮਾ ਨੇ ਦੱਸਿਆ ਕਿ ਰੈੱਡ ਅਲਰਟ ਇਸ ਲਈ ਜਾਰੀ ਕੀਤਾ ਗਿਆ ਹੈ ਕਿਉਂਕਿ ਹਾਈਵੇ ਅਤੇ ਮੈਦਾਨੀ ਇਲਾਕਿਆਂ ਵਿਚ ਸ਼ਾਮ ਪੈਂਦੇ ਹੀ ਇਕਦਮ ਧੁੰਦ ਡਿੱਗਣੀ ਸ਼ੁਰੂ ਹੋ ਜਾਵੇਗੀ, ਜੋ ਕਿ ਵਾਹਨ ਚਾਲਕਾਂ ਲਈ ਖਤਰਨਾਕ ਹੈ।

 

 

Facebook Comments

Trending