Connect with us

ਪੰਜਾਬੀ

ਇਲੈਕਟ੍ਰੋਨਿਕ ਮੀਡੀਆ ਉਤੇ ਇਸ਼ਤਹਾਰ ਦੇਣ ਤੋਂ ਪਹਿਲਾਂ ਕਮੇਟੀ ਦੀ ਪ੍ਰਵਾਨਗੀ ਲੈਣੀ ਜ਼ਰੂਰੀ

Published

on

Committee approval must be obtained before placing advertisements on electronic media

ਲੁਧਿਆਣਾ :   ਜਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਦੀਆਂ ਹਦਾਇਤਾਂ ਉਤੇ ਜਿਲ੍ਹੇ ਦੇ 14 ਵਿਧਾਨ ਸਭਾ ਹਲਕਿਆਂ ਤੋਂ ਚੋਣ ਲੜਨ ਵਾਲੇ ਉਮੀਦਵਾਰਾਂ ਵੱਲੋਂ ਮੀਡੀਆ ਉਤੇ ਕੀਤੇ ਜਾਣ ਵਾਲੇ ਖਰਚ ਉਤੇ ਨਿਗਾਹ ਰੱਖਣ ਲਈ ਜਿਲ੍ਹਾ ਪੱਧਰ ਤੇ ਮੀਡੀਆ ਸਰਟੀਫਿਕੇਸ਼ਨ ਤੇ ਮਾਨੀਟਰਿੰਗ ਕਮੇਟੀ ਕਾਇਮ ਕਰ ਦਿੱਤੀ ਗਈ ਹੈ, ਜਿਸਨੇ ਆਪਣਾ ਕੰਮ ਚੋਣ ਜਾਬਤੇ ਦੇ ਨਾਲ ਹੀ ਚਾਲੂ ਕਰ ਲਿਆ ਹੈ।

ਬੀਤੀ ਸ਼ਾਮ ਵਰਿੰਦਰ ਕੁਮਾਰ ਸ਼ਰਮਾ ਨੇ ਐਮ ਸੀ ਐਮ ਸੀ ਸੈਂਟਰ ਦਾ ਦੌਰਾ ਕੀਤਾ ਤੇ ਉਥੇ ਕੀਤੇ ਜਾ ਰਹੇ ਕੰਮ ਨੂੰ ਵਾਚਿਆ। ਉਨਾਂ ਹਦਾਇਤ ਕੀਤੀ ਕਿ ਸਾਰੇ ਉਮੀਦਵਾਰਾਂ ਵੱਲੋਂ ਮੀਡੀਆ, ਜਿਸ ਵਿਚ ਅਖਬਾਰ, ਰੇਡੀਓ, ਟੀ ਵੀ, ਈ-ਪੇਪਰ ਅਤੇ ਸੋਸ਼ਲ ਮੀਡੀਆ ਆਦਿ ਸ਼ਾਮਿਲ ਹਨ, ਉਪਰ ਤਿੱਖੀ ਨਜ਼ਰ ਰੱਖੀ ਜਾਵੇ ਤੇ ਜੇਕਰ ਕਿਸੇ ਵੀ ਉਮੀਦਵਾਰ ਦਾ ਇਸ਼ਤਿਹਾਰ ਮਿਲਦਾ ਹੈ ਤਾਂ ਉਸ ਨੂੰ ਉਸਦੇ ਚੋਣ ਖਰਚੇ ਵਿਚ ਸ਼ਾਮਿਲ ਕਰਨ ਲਈ ਸਬੰਧਤ ਰਿਟਰਨਿੰਗ ਅਧਿਕਾਰੀ ਨੂੰ ਤੁਰੰਤ ਜਾਣਕਾਰੀ ਦਿੱਤੀ ਜਾਵੇ, ਤਾਂ ਜੋ ਇਹ ਖਰਚਾ ਉਸਦੇ ਚੋਣ ਖਰਚੇ ਵਿਚ ਸ਼ਾਮਿਲ ਕੀਤਾ ਜਾ ਸਕੇ।

ਉਨਾਂ ਦੱਸਿਆ ਕਿ ਇਲੈਕਟ੍ਰੋਨਿਕ ਮੀਡੀਆ ਜਿਸ ਵਿਚ ਈ-ਪੇਪਰ ਤੇ ਸੋਸ਼ਲ ਮੀਡੀਆ ਵੀ ਸ਼ਾਮਿਲ ਹਨ, ਵਿਚ ਇਸ਼ਤਹਾਰ ਦੇਣ ਲਈ ਐਮ ਸੀ ਐਮ ਸੀ ਕੋਲੋਂ ਪ੍ਰਵਾਨਗੀ ਲੈਣੀ ਜ਼ਰੂਰੀ ਹੈ ਅਤੇ ਇਸ ਲਈ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਲੁਧਿਆਣਾ ਦੇ ਦਫਤਰ ਵਿਚ ਪਹੁੰਚ ਕੀਤੀ ਜਾਵੇ। ਕਮੇਟੀ ਇਸ ਦੀ ਜਿੱਥੇ ਸਕਰਪਿਟ ਵੇਖੇਗੀ, ਉਥੇ ਇਸ਼ਤਾਹਰ ਬਨਾਉਣ ਤੇ ਲਗਾਉਣ ਉਤੇ ਆਏ ਖਰਚੇ ਦੀ ਜਾਣਕਾਰੀ ਲੈ ਕੇ ਇਹ ਆਗਿਆ ਦੇਵੇਗੀ

ਉਨਾਂ ਕਿਹਾ ਕਿ ਇਸ ਖਰਚੇ ਦੀ ਸਾਰੀ ਅਦਾਇਗੀ ਚੈਕ ਨਾਲ ਕੀਤੀ ਜਾਣੀ ਵੀ ਜਰੂਰੀ ਹੈ। ਉਨਾਂ ਕਿਹਾ ਕਿ ਜੇਕਰ ਕੋਈ ਅਦਾਰਾ ਉਮੀਦਵਾਰ ਦੀ ਲਿਖਤੀ ਆਗਿਆ ਤੇ ਕਮੇਟੀ ਦੀ ਪ੍ਰਵਾਨਗੀ ਤੋਂ ਬਿਨਾਂ ਇਸ਼ਤਹਾਰ ਲਗਾ ਦਿੰਦਾ ਹੈ ਤਾਂ ਉਸ ਵਿਰੁੱਧ 171ਐਚ ਇੰਡੀਅਨ ਪੀਨਲ ਕੋਡ ਤਹਿਤ ਕੇਸ ਦਰਜ ਕਰਵਾਇਆ ਜਾਵੇਗਾ।

ਇਸ ਤੋਂ ਇਲਾਵਾ ਚੋਣਾਂ ਤੋਂ ਦੋ ਦਿਨ ਪਹਿਲਾਂ ਪਿ੍ਰੰਟ ਮੀਡੀਆ ਵਿਚ ਲੱਗਣ ਵਾਲੇ ਇਸ਼ਤਹਾਰ ਵੀ ਉਕਤ ਕਮੇਟੀ ਤੋਂ ਪ੍ਰਵਾਨ ਕਰਵਾਉਣੇ ਜਰੂਰੀ ਹਨ। ਸ੍ਰੀ ਸ਼ਰਮਾ ਨੇ ਦੱਸਿਆ ਕਿ ਜੇਕਰ ਕੋਈ ਉਮੀਦਵਾਰ ਮੁੱਲ ਦੀ ਖਬਰ ਕਿਸੇ ਵੀ ਮੀਡੀਆ ਵਿਚ ਲਗਾਉਂਦਾ ਜਾਂ ਛਪਾਉਂਦਾ ਹੈ ਤਾਂ ਜਿੱਥੇ ਉਕਤ ਉਮੀਦਵਾਰ ਦੇ ਚੋਣ ਖਰਚੇ ਵਿਚ ਇਸ ਖਬਰ ਦਾ ਖਰਚਾ ਸ਼ਾਮਿਲ ਕੀਤਾ ਜਾਵੇਗਾ, ਉਥੇ ਚੋਣ ਕਮਿਸ਼ਨ ਦੀ ਵੈਬ-ਸਾਈਟ ਉਤੇ ਉਕਤ ਉਮੀਦਵਾਰ ਦਾ ਨਾਮ ਮੁੱਲ ਦੀਆਂ ਖਬਰਾਂ ਲਗਾਉਣ ਵਾਲੇ ਉਮੀਦਾਵਰਾਂ ਵਿਚ ਸ਼ਾਮਿਲ ਕਰਕੇ ਪ੍ਰਕਾਸ਼ਿਤ ਕੀਤਾ ਜਾਵੇਗਾ।

Facebook Comments

Trending