ਚੰਡੀਗੜ੍ਹ : ਚੰਡੀਗੜ੍ਹ ‘ਚ ਪੰਜਾਬ ਕਾਂਗਰਸ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਪੁਲੀਸ ਨੇ ਕਾਂਗਰਸੀ ਆਗੂਆਂ ਨੂੰ ਸੇਬੀ ਦਫ਼ਤਰ ਵੱਲ ਮਾਰਚ ਕਰਨ ਤੋਂ ਰੋਕਣ ਲਈ ਬੈਰੀਕੇਡ ਲਾਏ। ਕਾਂਗਰਸ ਸੇਬੀ ਮੁਖੀ ਨੂੰ ਅਹੁਦੇ ਤੋਂ ਹਟਾਉਣ ਅਤੇ ਮਾਮਲੇ ਦੀ ਜਾਂਚ ਦੀ ਮੰਗ ਕਰ ਰਹੀ ਹੈ। ਪੁਲੀਸ ਨੇ ਕਾਂਗਰਸੀ ਆਗੂਆਂ ਨੂੰ ਅੱਗੇ ਵਧਣ ਤੋਂ ਰੋਕਿਆ ਤਾਂ ਕਾਂਗਰਸੀ ਵਰਕਰਾਂ ਤੇ ਪੁਲੀਸ ਵਿਚਾਲੇ ਝੜਪ ਹੋ ਗਈ। ਇਸ ਦੌਰਾਨ ਪੁਲੀਸ ਨੇ ਕੁਝ ਆਗੂਆਂ ਨੂੰ ਹਿਰਾਸਤ ‘ਚ ਲੈ ਲਿਆ। ਕਾਂਗਰਸੀ ਆਗੂਆਂ ਦਾ ਕਹਿਣਾ ਹੈ ਕਿ ਅੱਜ ਇਹ ਧਰਨਾ ਪੰਜਾਬ ਕਾਂਗਰਸ ਵੱਲੋਂ ਆਪਣੇ ਧਨਾਢ ਮਿੱਤਰਾਂ ਨਾਲ ਮਿਲ ਕੇ ਜਿਸ ਤਰ੍ਹਾਂ ਦੀ ਮੋਦੀ ਸਰਕਾਰ ਆਮ ਲੋਕਾਂ ਨੂੰ ਲੁੱਟ ਰਹੀ ਹੈ, ਉਸ ਦੇ ਵਿਰੋਧ ਵਿੱਚ ਲਾਇਆ ਜਾ ਰਿਹਾ ਹੈ।ਇੱਥੇ ਪੰਜਾਬ ਸਰਕਾਰ ਵੱਲੋਂ ਮੋਦੀ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਅੱਜ ਦੇਸ਼ ਭਰ ‘ਚ ਕਾਂਗਰਸ ਵੱਲੋਂ ਇਹ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਸਬੰਧ ਵਿੱਚ ਲਗਭਗ ਸਾਰੇ ਰਾਜਾਂ ‘ਚ ਪ੍ਰਦਰਸ਼ਨ ਪਹਿਲਾਂ ਹੀ ਤੈਅ ਹਨ।