ਚੰਡੀਗੜ੍ਹ : ਫਿਲੌਰ ਤੋਂ ਕਾਂਗਰਸ ਦੇ ਵਿਧਾਇਕ ਅਤੇ ਮਰਹੂਮ ਸੰਸਦ ਮੈਂਬਰ ਸੰਤੋਖ ਚੌਧਰੀ ਦੇ ਪੁੱਤਰ ਵਿਕਰਮਜੀਤ ਸਿੰਘ ਚੌਧਰੀ ਨੂੰ ਲੈ ਕੇ ਅਹਿਮ ਖਬਰ ਸਾਹਮਣੇ ਆਈ ਹੈ। ਪੰਜਾਬ ਕਾਂਗਰਸ ਦੇ ਇੰਚਾਰਜ ਦੇਵੇਂਦਰ ਯਾਦਵ ਨੇ ਪੱਤਰ ਜਾਰੀ ਕਰਕੇ ਕਿਹਾ ਕਿ ਵਿਕਰਮਜੀਤ ਸਿੰਘ ਚੌਧਰੀ ਨੂੰ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਵਿਕਰਮਜੀਤ ਸਿੰਘ ਚੌਧਰੀ ਨੂੰ ਕਿਹਾ ਗਿਆ ਹੈ ਕਿ ਉਹ ਪਾਰਟੀ ਦਿਸ਼ਾ-ਨਿਰਦੇਸ਼ਾਂ ਤੋਂ ਭਟਕ ਕੇ ਬੇਤੁਕੀ ਬਿਆਨਬਾਜ਼ੀ ਕਰ ਰਹੇ ਹਨ, ਜੋ ਉਨ੍ਹਾਂ ਦੇ ਅਹੁਦੇ ਦੀ ਮਰਿਆਦਾ ਦੇ ਅਨੁਕੂਲ ਨਹੀਂ ਹੈ। ਇਸ ਕਾਰਨ ਪਾਰਟੀ ਸੰਗਠਨ ਦਾ ਅਕਸ ਵੀ ਖਰਾਬ ਹੋ ਰਿਹਾ ਹੈ ਅਤੇ ਲੋਕਾਂ ਵਿਚ ਗਲਤ ਸੰਦੇਸ਼ ਵੀ ਜਾ ਰਿਹਾ ਹੈ।
ਵਿਕਰਮਜੀਤ ਚੌਧਰੀ ਨੇ ਕਿਹਾ ਕਿ ਉਨ੍ਹਾਂ ਨੂੰ ਨਿੱਜੀ ਤੌਰ ‘ਤੇ ਕਈ ਵਾਰ ਚੇਤਾਵਨੀਆਂ ਦੇਣ ਦੇ ਬਾਵਜੂਦ ਪਾਰਟੀ ਵਿਰੋਧੀ ਗਤੀਵਿਧੀਆਂ ‘ਚ ਸ਼ਾਮਲ ਹੋਣ ਦਾ ਤੁਹਾਡਾ ਵਤੀਰਾ ਜਾਰੀ ਹੈ। ਇਸ ਲਈ ਮਾਮਲੇ ਵਿੱਚ ਅਗਲੀ ਕਾਰਵਾਈ ਹੋਣ ਤੱਕ ਵਿਕਰਮਜੀਤ ਚੌਧਰੀ ਨੂੰ ਪਾਰਟੀ ਦੇ ਅਹੁਦਿਆਂ ਤੋਂ ਹਟਾ ਕੇ ਅਗਲੇ ਹੁਕਮਾਂ ਤੱਕ ਪਾਰਟੀ ਵਿੱਚੋਂ ਮੁਅੱਤਲ ਕਰ ਦਿੱਤਾ ਗਿਆ ਹੈ।
ਦੱਸ ਦੇਈਏ ਕਿ ਵਿਕਰਮਜੀਤ ਦੀ ਮਾਂ ਅਤੇ ਮਰਹੂਮ ਸੰਸਦ ਮੈਂਬਰ ਸੰਤੋਖ ਸਿੰਘ ਦੀ ਪਤਨੀ ਕਰਮਜੀਤ ਹਾਲ ਹੀ ਵਿੱਚ ਭਾਜਪਾ ਵਿੱਚ ਸ਼ਾਮਲ ਹੋਈ ਹੈ। ਜਲੰਧਰ ਤੋਂ ਲੋਕ ਸਭਾ ਸੀਟ ‘ਤੇ ਸਾਬਕਾ ਸੀ.ਐਮ. ਚੰਨੀ ਨੂੰ ਟਿਕਟ ਮਿਲਣ ਤੋਂ ਬਾਅਦ ਵਿਕਰਮਜੀਤ ਚੌਧਰੀ ਚੰਨੀ ਖਿਲਾਫ ਖੁੱਲ੍ਹ ਕੇ ਬੋਲ ਰਹੇ ਹਨ। ਇਸ ਕਾਰਨ ਪਾਰਟੀ ਨੂੰ ਇਸ ਵਿਰੁੱਧ ਗਤੀਵਿਧੀਆਂ ਲਈ ਮੁਅੱਤਲ ਕਰ ਦਿੱਤਾ ਗਿਆ ਹੈ।