ਪੰਜਾਬੀ
ਹਲਕਾ ਗਿੱਲ ਤੋਂ ਕਾਂਗਰਸ ਭਾਰੀ ਬਹੁਮਤ ਨਾਲ ਜਿੱਤ ਹਾਸਲ ਕਰੇਗੀ – ਵੈਦ
Published
3 years agoon
ਲੁਧਿਆਣਾ : ਹਲਕਾ ਗਿੱਲ ਅੰਦਰ ਕਾਂਗਰਸ ਪਾਰਟੀ ਦੀ ਜਿੱਤ ਯਕੀਨੀ ਬਣ ਗਈ, ਕਿਉਂਕਿ ਸੂਝਵਾਨ ਵੋਟਰ ਕਾਫ਼ਲਿਆਂ ਦੇ ਰੂਪ ਵਿਚ ਕਾਂਗਰਸ ਨਾਲ ਜੁੜ ਰਹੇ ਹਨ। ਇਹ ਪ੍ਰਗਟਾਵਾ ਹਲਕਾ ਗਿੱਲ ਵਿਧਾਇਕ ਕੁਲਦੀਪ ਸਿੰਘ ਕੇ.ਡੀ.ਵੈਦ ਨੇ ਪਿੰਡ ਜਰਖੜ ਵਿਖੇ ਗੁਰਦੁਆਰਾ ਕਮੇਟੀ, ਖੇਡ ਕਲੱਬ, ਪੰਚਾਇਤ ਮੈਂਬਰਾਂ ਸਮੇਤ ਨਗਰ ਨਿਵਾਸੀਆਂ ਵਲੋਂ ਰੱਖੇ ਚੋਣ ਜਲਸੇ ਨੂੰ ਸੰਬੋਧਨ ਕਰਦਿਆਂ ਹਲਕਾ ਗਿੱਲ ਤੋਂ ਕਾਂਗਰਸ ਪਾਰਟੀ ਉਮੀਦਵਾਰ ਵਿਧਾਇਕ ਕੁਲਦੀਪ ਸਿੰਘ ਕੇ.ਡੀ.ਵੈਦ ਨੇ ਕੀਤ।
ਇਸ ਸਮੇਂ ਸਮੂਹ ਸੰਸਥਾਵਾਂ ਵਲੋਂ ਕਾਂਗਰਸ ਦੇ ਹੱਕ ਵਿਚ ਭਾਰੀ ਬਹੁਮਤ ਨਾਮ ਵੋਟਾਂ ਪਾਉਣ ਦਾ ਭਰੋਸਾ ਦਿੰਦਿਆਂ ਕਿਹਾ ਕਿ ਜਿਸ ਤਰਾਂ ਵਿਧਾਇਕ ਕੇ.ਡੀ.ਵੈਦ ਨੇ ਪਿੰਡ ਦੇ ਸਰਬਪੱਖੀ ਵਿਕਾਸ ਲਈ ਦਿਲ ਖੋਲ ਕੇ ਗਰਾਂਟਾਂ ਦਿੱਤੀਆਂ ਹਨ, ਉਸੇ ਤਰਾਂ ਪਿੰਡ ਵਾਸੀ ਦਿਲ ਖੋਲ੍ਹ ਕੇ ਕਾਂਗਰਸ ਨੂੰ ਜਿਤਾਉਣ ਲਈ ਦਿਨ ਰਾਤ ਇਕ ਕਰਨਗੇ।
ਉਮੀਦਵਾਰ ਵੈਦ ਨੇ ਦਾਅਵਾ ਕਰਦਿਆਂ ਕਿਹਾ ਕਿ ਹਲਕਾ ਗਿੱਲ ਤੋਂ ਸੂਝਵਾਨ ਵੋਟਰ ਕਾਂਗਰਸ ਸਰਕਾਰ ਬਣਾਉਣ ਲਈ ਮੈਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਵਿਧਾਨ ਸਭਾ ਭੇਜਣਗੇ। ਇਸ ਸਮੇਂ ਸਰਪੰਚ ਤੇਜਿੰਦਰ ਸਿੰਘ ਲਾਡੀ ਜੱਸੜ, ਗੁਰਦੀਪ ਸਿੰਘ ਬੁਲਾਰਾ, ਜਸਵੀਰ ਸਿੰਘ ਜਸਦੇਵ ਨਗਰ, ਪਹਿਲਵਾਨ ਰਵੀ ਆਲਮਗੀਰ, ਗੁਰਦੁਆਰਾ ਕਮੇਟੀ ਪ੍ਰਧਾਨ ਦਿਲਬਾਗ ਸਿੰਘ, ਪੰਚ ਤਪਿੰਦਰ ਸਿੰਘ ਗੋਗਾ, ਖੇਡ ਕਲੱਬ ਪ੍ਰਧਾਨ ਮਨਮਿੰਦਰ ਸਿੰਘ ਹੈਪੀ ਸਮੇਤ ਵੱਡੀ ਗਿਣਤੀ ਵਿਚ ਕਾਂਗਰਸ ਪਾਰਟੀ ਉਮੀਦਵਾਰ ਸਮਰਥਕ ਹਾਜ਼ਰ ਸਨ।
You may like
-
ਕਾਂਗਰਸ ਪਾਰਟੀ ਨੇ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਖਿਲਾਫ ਕੀਤੀ ਵੱਡੀ ਕਾਰਵਾਈ, ਜਾਰੀ ਕੀਤਾ ਪੱਤਰ
-
ਫਰਜ਼ੀ ਕਾਲ ਸੈਂਟਰ ਚਲਾਉਦਾ ਸੀ ਕਾਂਗਰਸ ਦਾ ਬਲਾਕ ਪ੍ਰਧਾਨ, ਗ੍ਰਿਫ਼ਤਾਰੀ ਬਾਅਦ ਹੋਣ ਲੱਗੇ ਵੱਡੇ ਖੁਲਾਸੇ
-
ਲੁਧਿਆਣਾ ‘ਚ ਕੌਂਸਲਰ ਪਿੰਕੀ ਬਾਂਸਲ ਪਤੀ ਸਣੇ ‘ਆਪ’ ਵਿਚ ਹੋਏ ਸ਼ਾਮਲ
-
ਸਾਬਕਾ ਵਿਧਾਇਕ ਵੈਦ ਨੂੰ ਵਿਜੀਲੈਂਸ ਵਲੋਂ 20 ਮਾਰਚ ਨੂੰ ਪੇਸ਼ ਹੋਣ ਦੇੇ ਹੁਕਮ
-
ਲੁਹਾਰਾ ਅਤੇ ਆਸ – ਪਾਸ ਦੀਆਂ ਕਾਲੋਨੀਆਂ ਦੇ ਲੋਕਾਂ ਨੂੰ ਨਹੀਂ ਆਵੇਗੀ ਬਿਜਲੀ ਦੀ ਸਮੱਸਿਆ – ਵਿਧਾਇਕਾ ਬੀਬੀ ਛੀਨਾ
-
ਪੰਜਾਬ ਭਾਜਪਾ ‘ਚ ਵੱਡੇ ਬਦਲਾਅ ਦੀ ਤਿਆਰੀ! ਲਗਾਤਾਰ ਦੂਜੀ ਵਾਰ ਚੋਣ ਹਾਰੀ ਸੂਬਾ ਟੀਮ