ਪੰਜਾਬੀ
ਹਲਕਾ ਆਤਮ ਨਗਰ ਦੇ ਵਿਕਾਸ ਕਾਰਜ਼ਾਂ ‘ਚ ਲਿਆਂਦੀ ਜਾਵੇਗੀ ਤੇਜ਼ੀ – ਵਿਧਾਇਕ ਸਿੱਧੂ
Published
3 years agoon

ਲੁਧਿਆਣਾ : ਹਲਕਾ ਆਤਮ ਨਗਰ ਦੇ ਵਾਰਡ ਨੰਬਰ 36 ਦੇ ਵਸਨੀਕਾਂ ਵੱਲੋਂ ਵਿਧਾਇਕ ਸ. ਕੁਲਵੰਤ ਸਿੰਘ ਸਿੱਧੂ ਦਾ ਧੰਨਵਾਦ ਤੇ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ, ਜਿੱਥੇ ਵਿਧਾਇਕ ਦਾ ਜ਼ੋਰਦਾਰ ਸਵਾਗਤ ਕੀਤਾ ਗਿਆ। ਵਿਧਾਇਕ ਸ. ਸਿੱਧੂ ਨੇ ਕਿਹਾ ਕਿ ਹਲਕਾ ਆਤਮ ਨਗਰ ਦੀ ਜਨਤਾ ਨੇ ਫਤਵਾ ਜਾਰੀ ਕਰਕੇ ਉਨ੍ਹਾਂ ਨੂੰ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ ਇਸ ਜੁੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ।
ਉਨ੍ਹਾਂ ਕਿਹਾ ਕਿ ਉਹ ਹਲਕਾ ਆਤਮ ਨਗਰ ਦੇ ਵਿਕਾਸ ਵਿੱਚ ਤੇਜ਼ੀ ਲਿਆਉਣਗੇ ਤਾਂ ਜੋ ਵਿਧਾਨ ਸਭਾ ਹਲਕਾ ਤਰੱਕੀਆਂ ਦੀਆਂ ਨਵੀਂਆਂ ਬੁਲੰਦੀਆਂ ਨੂੰ ਛੂਹ ਸਕੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਇੱਕੋ ਇੱਕ ਮਕਸਦ ਹੈ ਕਿ ਲੋਕਾਂ ਦੀ ਵੱਧ ਤੋਂ ਵੱਧ ਸੇਵਾ ਕਰਨਾ ਅਤੇ ਲੋਕਾਂ ਦੇ ਹੱਕ ਉਨ੍ਹਾਂ ਨੂੰ ਦੁਆਏ ਜਾਣ ਅਤੇ ਅਫ਼ਸਰਸ਼ਾਹੀ ਨੂੰ ਲੋਕਾਂ ਦੇ ਕੰਮ ਕਰਨ ਲਈ ਜਵਾਬਦੇਹ ਬਣਾਇਆ ਜਾਵੇ ਤਾਂ ਜੋ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਲੋਕਾਂ ਤੱਕ ਪਹੁੰਚਾ ਸਕਣ ਜਿਸ ਨਾਲ ਲੋਕ ਮਹਿਸੂਸ ਕਰਨ ਕਿ ਇਹ ਉਨ੍ਹਾਂ ਦੀ ਆਪਣੀ ਸਰਕਾਰ ਹੈ।
ਵਿਧਾਇਕ ਸਿੱਧੂ ਨੇ ਕਿਹਾ ਕਿ ਹੁਣ ਹਲਕਾ ਆਤਮ ਨਗਰ ਦੇ ਵਸਨੀਕਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਖੱਜਲ-ਖੁਆਰ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਆਮ ਜਨਤਾ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕੋਈ ਅਧਿਕਾਰੀ/ਕਰਮਚਾਰੀ ਉਨ੍ਹਾਂ ਪਾਸੋਂ ਕੰਮ ਕਰਵਾਉਣ ਦੇ ਬਦਲੇ ਰਿਸ਼ਵਤ ਦੀ ਮੰਗ ਕਰਦਾ ਹੈ ਤਾਂ ਮਾਨਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਐਂਟੀ ਕਰੱਪਸ਼ਨ ਐਕਸ਼ਨ ਲਾਈਨ ਤਹਿਤ ਜਾਰੀ ਵਟਸਐਪ ਨੰਬਰ 95012-00200 ‘ਤੇ ਵੀਡੀਓ/ਆਡੀਓ ਕਲਿੱਪ ਪਾ ਕੇ ਸ਼ਿਕਾਇਤ ਕੀਤੀ ਜਾ ਸਕਦੀ ਹੈ।
You may like
-
ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖਬਰ, ਇਸ ਨੇਤਾ ਦੀ ਕਾਂਗਰਸ ‘ਚ ਵਾਪਸੀ
-
ਪੰਜਾਬ ਦੀ ਸਿਆਸਤ ‘ਚ ਵੱਡੀ ਹਲਚਲ, ਸਾਬਕਾ ਵਿਧਾਇਕ ਦਲਬੀਰ ਗੋਲਡੀ ਨੇ ਕੀਤਾ ਇਹ ਐਲਾਨ
-
ਪੰਜਾਬ ਦੀ ਸਿਆਸਤ ‘ਚ ਹਲਚਲ, ਸੁਖਬੀਰ ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ‘ਚ ਦਿੱਤਾ ਸਪੱਸ਼ਟੀਕਰਨ ਕੀਤਾ ਜਨਤਕ
-
ਹਲਕਾ ਆਤਮ ਨਗਰ ਦੇ ਆਤਮ ਪਾਰਕ ‘ਚ ਵੋਟਰਾਂ ਨੂੰ ਕੀਤਾ ਜਾਗਰੂਕ
-
ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖਬਰ, ‘ਆਪ’ ਦੇ 2 ਵੱਡੇ ਚਿਹਰੇ ਭਾਜਪਾ ‘ਚ ਸ਼ਾਮਲ
-
ਪੰਜਾਬ ਦੀ ਸਿਆਸਤ ਵਿੱਚ ਮਚੀ ਹਲਚਲ, ਅੱਜ ਇੱਕ ਹੋਰ ਵੱਡਾ ਚਿਹਰਾ ਭਾਜਪਾ ਵਿੱਚ ਹੋਣ ਜਾ ਰਿਹਾ ਹੈ ਸ਼ਾਮਲ