Connect with us

ਪੰਜਾਬ ਨਿਊਜ਼

ਮਾਲ ਵਿਭਾਗ `ਚ ਸੁਧਾਰ ਲਈ ਲਗਾਤਾਰ ਯਤਨ ਜਾਰੀ : ਮਾਲ ਮੰਤਰੀ ਪੰਜਾਬ

Published

on

Continued efforts to improve the revenue department: Revenue Minister Punjab

ਖੰਨਾ, ਲੁਧਿਆਣਾ : ਪੰਜਾਬ ਦੇ ਮਾਲ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਸ੍ਰੀ ਬ੍ਰਹਮ ਸ਼ੰਕਰ ਸ਼ਰਮਾ (ਜਿੰਪਾ) ਨੇ ਖੰਨਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਿਛਲੇ 30-35 ਸਾਲਾਂ ਤੋਂ ਮਾਲ ਵਿਭਾਗ ਸਭ ਤੋਂ ਵੱਧ ਬਦਨਾਮ ਰਿਹਾ ਹੈ। ਇਸ ਵਿਭਾਗ `ਚ ਭ੍ਰਿਸ਼ਟਾਚਾਰ ਚਰਮ ਸੀਮਾ ਤੱਕ ਪਹੁੰਚ ਗਿਆ ਸੀ। ਉਨ੍ਹਾਂ ਕਿਹਾ ਕਿ ਪੰਜਾਬ `ਚ ਆਮ ਆਦਮੀ ਪਾਰਟੀ ਦੀ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਬਣਨ ਤੋਂ ਬਾਅਦ ਇਸ ਵਿਭਾਗ `ਚ ਸੁਧਾਰ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।

ਜਿੰਪਾ ਵਿਸ਼ੇਸ਼ ਤੌਰ ਤੇ ਪੰਜਾਬ ਸਰਕਾਰ ਦੀ ਤਰਫੋਂ ਖੰਨਾ ਵਿਖੇ 7ਵੀਂ ਭਗਵਾਨ ਜਗਨਨਾਥ ਰੱਥ ਯਾਤਰਾ ਵਿੱਚ ਸ਼ਾਮਲ ਹੋਣ ਲਈ ਪਹੁੰਚੇ। ਇਸ ਮੌਕੇ ਉਹਨਾਂ ਦੇ ਨਾਲ ਵਿਧਾਨ ਸਭਾ ਹਲਕਾ ਖੰਨਾ ਦੇ ਵਿਧਾਇਕ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਵੀ ਹਾਜ਼ਰ ਸਨ। ਪੰਜਾਬ ਮਾਲ ਵਿਭਾਗ ਦੇ ਕਈ ਭ੍ਰਿਸ਼ਟ ਅਧਿਕਾਰੀਆਂ ਦੀ ਜਾਰੀ ਹੋਈ ਸੂਚੀ ਨੂੰ ਲੈ ਕੇ ਮਾਲ ਮੰਤਰੀ ਸ੍ਰੀ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਇਨ੍ਹਾਂ ਅਧਿਕਾਰੀਆਂ ਦੀਆਂ ਸਿ਼ਕਾਇਤਾਂ ਵਿਜੀਲੈਂਸ ਕੋਲ ਆਈਆਂ ਸਨ, ਜਿਸ ਦੇ ਆਧਾਰ `ਤੇ ਵਿਜੀਲੈਂਸ ਨੇ ਮੁੱਢਲੀ ਜਾਂਚ `ਚ ਇਨ੍ਹਾਂ ਦੇ ਨਾਵਾਂ ਦੀ ਸੂਚੀ ਬਣਾ ਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਪੰਜਾਬ ਸਰਕਾਰ ਵੱਲੋਂ ਗੁਰਬਾਣੀ ਦੇ ਪ੍ਰਸਾਰਣ ਸਬੰਧੀ ਪਾਸ ਕੀਤੇ ਮਤੇ ਖਿਲਾਫ਼ ਸ਼੍ਰੋਮਣੀ ਕਮੇਟੀ ਦੇ ਵਫ਼ਦ ਦੀ ਰਾਜਪਾਲ ਨਾਲ ਮੁਲਾਕਾਤ ਸਬੰਧੀ ਮੰਤਰੀ ਜਿੰਪਾ ਨੇ ਕਿਹਾ ਕਿ ਦੇਸ਼-ਵਿਦੇਸ਼ `ਚ ਬੈਠੀ ਸਿੱਖ ਸੰਗਤ ਪੰਜਾਬ ਸਰਕਾਰ ਦੇ ਇਸ ਕਦਮ ਤੋਂ ਬਹੁਤ ਖੁਸ਼ ਹੈ। ਗੁਰਬਾਣੀ ਦਾ ਪ੍ਰਸਾਰਣ ਬਿਲਕੁਲ ਮੁਫ਼ਤ ਹੋਣਾ ਚਾਹੀਦਾ ਹੈ। ਸ਼੍ਰੋਮਣੀ ਕਮੇਟੀ ਨੂੰ ਸਿਆਸਤ ਦੀ ਬਜਾਏ ਸਰਕਾਰ ਦੇ ਫ਼ੈਸਲੇ ਦਾ ਸੁਆਗਤ ਕਰਨਾ ਚਾਹੀਦਾ ਹੈ ਤਾਂ ਕਿ ਉਨ੍ਹਾਂ ਦਾ ਲੋਕਾਂ ਵਿੱਚ ਵਜੂਦ ਬਣਿਆ ਰਹੇ।

Facebook Comments

Trending