Connect with us

ਪੰਜਾਬੀ

ਦਿੱਲੀ-ਅੰਮ੍ਰਿਤਸਰ ਨੈਸ਼ਨਲ ਹਾਈਵੇ ਤੋਂ ਠੇਕਾ ਕਾਮਿਆਂ ਨੇ ਚੁੱਕਿਆ ਧਰਨਾ, ਮੀਟਿੰਗ ਦਾ ਮਿਲਿਆ ਭਰੋਸਾ

Published

on

Contract workers from Delhi-Amritsar National Highway staged a dharna, meeting assured

ਖੰਨਾ / ਲੁਧਿਆਣਾ : ਠੇਕਾ ਮੁਲਾਜਮ ਸੰਘਰਸ਼ ਮੋਰਚਾ ਪੰਜਾਬ ਦੇ ਸੱਦੇ ’ਤੇ ਪੰਜਾਬ ਸਰਕਾਰ ਖਿਲਾਫ਼ ਵੱਡੀ ਗਿਣਤੀ ’ਚ ਠੇਕਾ ਕਾਮਿਆਂ ਨੇ ਆਪਣੇ ਪਰਿਵਾਰਾਂ ਸਮੇਤ ਲਗਾਤਾਰ 24 ਘੰਟੇ ਤੋਂ ਦਿੱਲੀ ਅੰਮ੍ਰਿਤਸਰ ਨੈਸ਼ਨਲ ਹਾਈਵੇ ਜਾਮ ਕੀਤਾ। ਸ਼ੁੱਕਰਵਾਰ ਨੂੰ ਸ਼ੁਰੂ ਕੀਤਾ ਗਿਆ ਧਰਨਾ ਸਾਰੀ ਰਾਤ ਜਾਰੀ ਰਿਹਾ ਤੇ ਸ਼ਨਿਚਰਵਾਰ ਦੁਪਹਿਰੇ ਪੰਜਾਬ ਸਰਕਾਰ ਵੱਲੋਂ ਮੀਟਿੰਗ ਦਾ ਸਮਾਂ ਮਿਲਣ ਮਗਰੋਂ ਚੁੱਕ ਲਿਆ ਗਿਆ।

ਕੈਬਨਿਟ ਮੰਤਰੀ ਗੁਰਕੀਰਤ ਸਿੰਘ ਕੋਟਲੀ ਨੇ ਯੂਨੀਅਨ ਆਗੂਆਂ ਨਾਲ ਮੀਟਿੰਗ ਕਰਦੇ ਹੋਏ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਫੋਨ ਤੇ ਗੱਲ ਕਰਵਾਈ। ਇਸ ਦੌਰਾਨ ਐਤਵਾਰ ਨੂੰ ਸ਼ਾਮ 6 ਵਜੇ ਪੰਜਾਬ ਭਵਨ ਵਿਖੇ ਮੀਟਿੰਗ ਦਾ ਸਮਾਂ ਮਿਲਿਆ। ਯੂਨੀਅਨ ਆਗੂ ਨੇ ਦੱਸਿਆ ਕਿ ਕੈਬਿਨੇਟ ਮੰਤਰੀ ਕੋਟਲੀ ਨਾਲ ਮੀਟਿੰਗ ਮਗਰੋਂ ਪੰਜਾਬ ਭਵਨ ਚ ਮੀਟਿੰਗ ਦਾ ਸਮਾਂ ਮਿਲਿਆ ਹੈ। ਜੇਕਰ ਮੀਟਿੰਗ ਚ ਉਹਨਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਤਾਂ ਅਗਲਾ ਸੰਘਰਸ਼ ਉਲੀਕਿਆ ਜਾਵੇਗਾ।

ਵੱਖ ਵੱਖ ਵਿਭਾਗਾਂ ਦੇ ਠੇਕਾ ਮੁਲਾਜਮਾਂ ਨੇ ਆਪਣੇ ਪਰਿਵਾਰਾਂ ਸਮੇਤ ਸੰਘਣੀ ਧੁੰਦ ਤੇ ਕਹਿਰ ਦੀ ਪੈ ਰਹੀ ਠੰਡ ’ਚ ਧਰਨੇ ’ਤੇ ਡਟੇ ਰਹੇ। ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਦੇ ਵਿਰੁੱਧ ਜੰਮ ਕੇ ਨਾਅਰੇਬਾਜੀ ਕੀਤੀ ਗਈ ਜਿਸ ਨਾਲ ਨੈਸ਼ਨਲ ਹਾਈਵੇ ਦੇ ਦੋਵੇਂ ਪਾਸੇ ਵੱਡਾ ਜਾਮ ਲੱਗ ਗਿਆ ਤੇ ਰਾਹਗੀਰਾਂ ਨੂੰ ਸਮੱਸਿਆ ਦਾ ਸਾਹਮਣਾ ਕਰਨਾ ਪਿਆ।

Facebook Comments

Trending