ਲੁਧਿਆਣਾ : ਸਥਾਨਕ ਅਦਾਲਤ ਨੇ ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਦੇ ਇਕ ਮਾਮਲੇ ਦਾ ਨਿਪਟਾਰਾ ਕਰਦਿਆਂ ਦੋਸ਼ੀ ਨੂੰ 10 ਸਾਲ ਕੈਦ ਦੀ ਸਜ਼ਾ ਸੁਣਾਈ ਹੈ। ਜਾਣਕਾਰੀ ਅਨੁਸਾਰ ਪੁਲਿਸ ਵਲੋਂ 18 ਦਸੰਬਰ 2018 ਨੂੰ ਇਸ ਮਾਮਲੇ ਵਿਚ ਵਿੱਕੀ ਕੁਮਾਰ ਵਾਸੀ ਮੁੰਡੀਆਂ ਕਲਾਂ ਖ਼ਿਲਾਫ਼ ਵੱਖ-ਵੱਖ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਸੀ। ਪੁਲਿਸ ਵਲੋਂ ਇਹ ਕਾਰਵਾਈ ਪੀੜਤ ਲੜਕੀ ਦੇ ਪਿਤਾ ਦੀ ਸ਼ਿਕਾਇਤ ‘ਤੇ ਅਮਲ ‘ਚ ਲਿਆਂਦੀ ਸੀ।
ਸ਼ਿਕਾਇਤਕਰਤਾ ਨੇ ਦੱਸਿਆ ਕਿ ਦੋਸ਼ੀ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਲੜਕੀ ਨੂੰ ਆਪਣੇ ਨਾਲ ਲੈ ਗਿਆ ਤੇ ਉਸ ਨਾਲ ਜਬਰ ਜਨਾਹ ਕੀਤਾ। ਲੜਕੀ ਦੇ ਪਿਤਾ ਨੇ ਇਸ ਸੰਬੰਧੀ ਪੁਲਿਸ ਨੂੰ ਸ਼ਿਕਾਇਤ ਕੀਤੀ। ਪੁਲਿਸ ਨੇ ਕਥਿਤ ਦੋਸ਼ੀ ਖ਼ਿਲਾਫ਼ ਕੇਸ ਦਰਜ ਕਰਨ ਉਪਰੰਤ ਉਸ ਨੂੰ ਗਿ੍ਫ਼ਤਾਰ ਕਰ ਲਿਆ। ਮਾਣਯੋਗ ਜੱਜ ਅਮਰਜੀਤ ਸਿੰਘ ਨੇ ਇਸ ਮਾਮਲੇ ਦਾ ਨਿਪਟਾਰਾ ਕਰਦਿਆਂ ਵਿੱਕੀ ਕੁਮਾਰ ਨੂੰ 10 ਸਾਲ ਕੈਦ ਤੇ ਇਕ ਲੱਖ 16 ਹਜ਼ਾਰ ਰੁਪਏ ਜੁਰਮਾਨਾ ਅਦਾ ਕਰਨ ਦਾ ਹੁਕਮ ਦਿੱਤਾ।