ਲੁਧਿਆਣਾ : ਸਿਵਲ ਸਰਜਨ ਡਾ. ਐਸ.ਪੀ. ਸਿੰਘ ਨੇ ਦੱਸਿਆ ਕਿ ਕੋਰੋਨਾ ਜਾਂਚ ਦੌਰਾਨ ਅੱਜ ਲੁਧਿਆਣਾ ਵਿਚ 13 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ‘ਚੋਂ 9 ਪੀੜਤ ਮਰੀਜ਼ਾਂ ਦਾ ਸੰਬੰਧ ਜ਼ਿਲ੍ਹਾ ਲੁਧਿਆਣਾ ਨਾਲ ਹੈ, ਜਦਕਿ 4 ਮਰੀਜ਼ ਜ਼ਿਲ੍ਹਾ ਲੁਧਿਆਣਾ ਤੋਂ ਬਾਹਰਲੇ ਜ਼ਿਲਿ੍ਆਂ ਅਤੇ ਸੂਬਿਆਂ ਨਾਲ ਸਬੰਧਿਤ ਹਨ।
ਲੁਧਿਆਣਾ ਵਿਚ ਕੋਰੋਨਾ ਵਾਇਰਸ ਤੋਂ ਪੀੜਤ ਮਰੀਜ਼ਾਂ ‘ਚੋਂ 1,07,288 ਮਰੀਜ਼ ਸਿਹਤਯਾਬੀ ਹਾਸਲ ਕਰ ਚੁੱਕੇ ਹਨ। ਪਿਛਲੇ ਦਿਨ ਦੇ ਮੁਕਾਬਲੇ ਅੱਜ ਲੁਧਿਆਣਾ ਵਿਚ ਸਿਹਤਯਾਬੀ ਦੀ ਦਰ 97.84 ਫੀਸਦੀ ਤੋਂ ਵਧ ਕੇ 97.85 ਫ਼ੀਸਦੀ ਹੋ ਗਈ ਹੈ। ਇਸ ਵੇਲੇ ਲੁਧਿਆਣਾ ਨਾਲ ਸਬੰਧਿਤ 90, ਜਦਕਿ ਲੁਧਿਆਣਾ ਤੋਂ ਬਾਹਰਲੇ ਜ਼ਿਲਿ੍ਹਆਂ ਅਤੇ ਸੂਬਿਆਂ ਨਾਲ ਸਬੰਧਿਤ 6 ਕੇਸ ਐਕਟਿਵ ਹਨ
ਲੁਧਿਆਣਾ ਵਿਚ ਕੋਰੋਨਾ ਵਾਇਰਸ ਤੋਂ ਪੀੜਤ ਹੋਣ ਕਰਕੇ ਇਸ ਵੇਲੇ ਜਿਹੜੇ ਮਰੀਜ਼ ਐਕਟਿਵ ਹਾਲਤ ਵਿਚ ਹਨ, ਉਨ੍ਹਾਂ ‘ਚੋਂ ਇਸ ਵੇਲੇ 77 ਮਰੀਜ਼ ਆਪਣੇ ਘਰਾਂ ਵਿਚ ਹੀ ਇਕਾਂਤਵਾਸ ਹਨ, ਜਦਕਿ ਗੰਭੀਰ ਰੂਪ ਵਿਚ ਬਿਮਾਰ ਹੋਣ ਕਰਕੇ 12 ਮਰੀਜ਼ ਨਿੱਜੀ ਹਸਪਤਾਲਾਂ ਵਿਚ, ਜਦਕਿ 1 ਮਰੀਜ਼ ਸਰਕਾਰੀ ਹਸਤਪਾਲ ਵਿਚ ਦਾਖਲ ਹੈ।
ਲੁਧਿਆਣਾ ਤੋਂ ਬਾਹਰਲੇ ਜ਼ਿਲਿ੍ਆਂ ਅਤੇ ਸੂਬਿਆਂ ਨਾਲ ਸਬੰਧਿਤ ਇਸ ਵੇਲੇ 6 ਮਰੀਜ਼ ਐਕਟਿਵ ਹਾਲਤ ਵਿਚ ਹਨ, ਜੋ ਨਿੱਜੀ ਹਸਪਤਾਲਾਂ ਵਿਚ ਦਾਖਲ ਹਨ। ਸਿਹਤ ਵਿਭਾਗ ਅਨੁਸਾਰ ਇਸ ਵੇਲੇ ਜ਼ਿਲ੍ਹਾ ਲੁਧਿਆਣਾ ਨਾਲ ਸਬੰਧਿਤ 1 ਮਰੀਜ਼ ਵੈਂਟੀਲੇਟਰ ਮਸ਼ੀਨ ‘ਤੇ ਹੈ।