Connect with us

ਪੰਜਾਬ ਨਿਊਜ਼

ਪੰਜਾਬ ਦੇ ਲੋਕਾਂ ਲਈ ਖ਼ਤਰਾ! ਘਰ ਤੋਂ ਨਿਕਲਣ ਤੋਂ ਬਚੋ , ਪੜ੍ਹੋ ਖ਼ਬਰ

Published

on

ਚੰਡੀਗੜ੍ਹ : ਪੰਜਾਬ ‘ਚ ਹੱਡ-ਭੰਨਵੀਂ ਠੰਡ ਦੌਰਾਨ ਬਜ਼ੁਰਗਾਂ ਅਤੇ ਖਾਸ ਕਰਕੇ ਬੱਚਿਆਂ ਨੂੰ ਖਤਰਾ ਹੋ ਸਕਦਾ ਹੈ।ਇਸ ਲਈ ਇਨ੍ਹਾਂ ਵੱਲ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ। ਸਰਦੀਆਂ ਨੂੰ ਧਿਆਨ ਵਿੱਚ ਰੱਖਦੇ ਹੋਏ ਇਸ ਮੌਸਮ ਵਿੱਚ ਬਿਮਾਰੀਆਂ ਤੋਂ ਬਚਣ ਲਈ ਵਿਸ਼ੇਸ਼ ਸਾਵਧਾਨੀਆਂ ਵਰਤਣੀਆਂ ਚਾਹੀਦੀਆਂ ਹਨ। ਸਿਵਲ ਸਰਜਨ ਡਾ.ਕ੍ਰਿਪਾਲ ਸਿੰਘ ਨੇ ਦੱਸਿਆ ਕਿ ਸਰਦੀਆਂ ਵਿੱਚ ਬਜ਼ੁਰਗ ਅਤੇ ਛੋਟੇ ਬੱਚੇ ਜ਼ਿਆਦਾ ਪ੍ਰਭਾਵਿਤ ਹੁੰਦੇ ਹਨ। ਠੰਢ ਕਾਰਨ ਉਹ ਕਈ ਬਿਮਾਰੀਆਂ ਦਾ ਸ਼ਿਕਾਰ ਹੋ ਸਕਦੇ ਹਨ।

ਉਨ੍ਹਾਂ ਕਿਹਾ ਕਿ ਇਸ ਲਈ ਬਜ਼ੁਰਗਾਂ ਅਤੇ ਦਿਲ ਦੇ ਰੋਗੀਆਂ ਨੂੰ ਸਵੇਰੇ ਅਤੇ ਦੇਰ ਸ਼ਾਮ ਨੂੰ ਅੱਤ ਦੀ ਠੰਢ ਅਤੇ ਧੁੰਦ ਹੋਣ ‘ਤੇ ਸੈਰ ਕਰਨ ਜਾਂ ਘਰੋਂ ਬਾਹਰ ਨਿਕਲਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਇਸ ਮੌਸਮ ਵਿੱਚ ਛੋਟੇ ਬੱਚਿਆਂ ਨੂੰ ਨਿਮੋਨੀਆ ਦਾ ਜ਼ਿਆਦਾ ਖ਼ਤਰਾ ਹੁੰਦਾ ਹੈ ਅਤੇ ਠੰਢ ਕਾਰਨ ਛੋਟੇ ਬੱਚਿਆਂ ਵਿੱਚ ਉਲਟੀਆਂ ਹੋ ਸਕਦੀਆਂ ਹਨ।ਇਸ ਲਈ ਬੱਚਿਆਂ ਦੀ ਦੇਖਭਾਲ ਵੱਲ ਵਿਸ਼ੇਸ਼ ਧਿਆਨ ਦਿੰਦੇ ਹੋਏ ਛੋਟੇ ਬੱਚਿਆਂ ਨੂੰ ਠੰਡ ਤੋਂ ਬਚਾਉਣ ਲਈ ਗਰਮ ਕੱਪੜੇ ਪਹਿਨਣ ਦੇ ਨਾਲ-ਨਾਲ ਸਿਰ ‘ਤੇ ਟੋਪੀ ਅਤੇ ਪੈਰਾਂ ‘ਤੇ ਜੁਰਾਬਾਂ ਪਹਿਨੋ।ਉਨ੍ਹਾਂ ਕਿਹਾ ਕਿ ਠੰਡ ਦੇ ਮੌਸਮ ਵਿੱਚ ਘਰ ਦੇ ਬੰਦ ਕਮਰੇ ਵਿੱਚ ਕਦੇ ਵੀ ਅੱਗ ਨਹੀਂ ਬਾਲਣੀ ਚਾਹੀਦੀ ਕਿਉਂਕਿ ਅਜਿਹਾ ਕਰਨ ਨਾਲ ਕਾਰਬਨ ਮੋਨੋਆਕਸਾਈਡ ਗੈਸ ਪੈਦਾ ਹੁੰਦੀ ਹੈ ਅਤੇ ਆਕਸੀਜਨ ਦੀ ਕਮੀ ਹੋ ਜਾਂਦੀ ਹੈ, ਜੋ ਸਾਡੇ ਲਈ ਘਾਤਕ ਸਿੱਧ ਹੋ ਸਕਦੀ ਹੈ।

ਉਨ੍ਹਾਂ ਕਿਹਾ ਕਿ ਦਮੇ ਅਤੇ ਸਾਹ ਦੀਆਂ ਬਿਮਾਰੀਆਂ ਤੋਂ ਪੀੜਤ ਮਰੀਜ਼ਾਂ ਨੂੰ ਬਹੁਤ ਜ਼ਿਆਦਾ ਠੰਢ ਹੋਣ ‘ਤੇ ਘਰੋਂ ਬਾਹਰ ਨਿਕਲਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ ਅਤੇ ਗਰਮ ਚੀਜ਼ਾਂ ਜਿਵੇਂ ਸੂਪ, ਚਾਹ, ਕੌਫ਼ੀ, ਸੰਤੁਲਿਤ ਆਹਾਰ ਵੀ ਖਾਣਾ ਚਾਹੀਦਾ ਹੈ | ਇਸ ਮੌਸਮ ਵਿੱਚ ਗਰਮ ਕੱਪੜੇ ਦੋ ਜਾਂ ਤਿੰਨ ਪਰਤਾਂ ਵਿੱਚ ਪਹਿਨਣੇ ਚਾਹੀਦੇ ਹਨ ਤਾਂ ਜੋ ਸਰੀਰ ਦਾ ਤਾਪਮਾਨ ਨਾਰਮਲ ਰਹੇ।ਸਰੀਰ ਵਿਚ ਪਾਣੀ ਦੀ ਕਮੀ ਨੂੰ ਪੂਰਾ ਕਰਨ ਲਈ ਸਮੇਂ-ਸਮੇਂ ‘ਤੇ ਜਾਂ ਲੋੜ ਅਨੁਸਾਰ ਕੋਸਾ ਜਾਂ ਗਰਮ ਪਾਣੀ ਪੀਓ ਅਤੇ ਸੰਤੁਲਿਤ ਖੁਰਾਕ ਲਓ। ਉਨ੍ਹਾਂ ਕਿਹਾ ਕਿ ਜ਼ੁਕਾਮ ਆਮ ਤੌਰ ‘ਤੇ ਫਲੂ ਦਾ ਕਾਰਨ ਬਣਦਾ ਹੈ। ਠੰਡ ਵਿੱਚ ਕੰਬਣ ਨੂੰ ਨਜ਼ਰਅੰਦਾਜ਼ ਨਹੀਂ ਕਰਨਾ ਚਾਹੀਦਾ ਕਿਉਂਕਿ ਇਹ ਪਹਿਲੀ ਨਿਸ਼ਾਨੀ ਹੈ ਕਿ ਤੁਹਾਡੇ ਸਰੀਰ ਦੀ ਗਰਮੀ ਖਤਮ ਹੋ ਰਹੀ ਹੈ।

Facebook Comments

Trending