ਲੁਧਿਆਣਾ : ਦੇਵਕੀ ਦੇਵੀ ਜੈਨ ਮੈਮੋਰੀਅਲ ਕਾਲਜ ਫਾਰ ਵੂਮੈਨ, ਲੁਧਿਆਣਾ ਦੀਆਂ ਵਿਦਿਆਰਥਣਾਂ ਨੇ ਬੀ. ਵੋਕਲ (ਹਸਪਤਾਲ ਪ੍ਰਸ਼ਾਸਨ ) ਦੀ ਪ੍ਰੀਖਿਆ ਵਿੱਚ ਵਧੀਆ ਪ੍ਰਦਰਸ਼ਨ ਕਰਕੇ ਕਾਲਜ ਦਾ ਮਾਣ ਵਧਾਇਆ। ਪੰਜਾਬ ਯੂਨੀਵਰਸਿਟੀ ਵਲੋਂ ਐਲਾਨੇ ਨਤੀਜੇ ਵਿਚ ਸ਼ਾਲਿਨੀ ਨੇ 96.4% ਅੰਕ ਪ੍ਰਾਪਤ ਕਰਕੇ ਪੰਜਾਬ ਯੂਨੀਵਰਸਿਟੀ ਵਿੱਚੋ ਪਹਿਲਾ ਸਥਾਨ ਹਾਸਲ ਕੀਤਾ।
ਪੱਲਵੀ ਕੁਮਾਰੀ ਨੇ 95.8 ਫੀਸਦੀ ਅੰਕ ਪ੍ਰਾਪਤ ਕਰਕੇ ਪੰਜਾਬ ਯੂਨੀਵਰਸਿਟੀ ਵਿੱਚ ਦੂਜਾ ਸਥਾਨ, ਰਿਆ ਸੈਣੀ ਨੇ 95.22 ਫੀਸਦੀ ਅੰਕ ਹਾਸਲ ਕਰਕੇ ਤੀਜਾ ਸਥਾਨ, ਕੋਮਲ ਨੇ 94.8 ਫੀਸਦੀ ਅੰਕ ਪ੍ਰਾਪਤ ਕਰਕੇ ਚੌਥਾ ਸਥਾਨ, ਮੁਸਕਾਨ ਨੇ 94.2! ਫੀਸਦੀ ਅੰਕ ਪ੍ਰਾਪਤ ਕਰਕੇ 5ਵਾਂ ਸਥਾਨ, ਅਵਨੀ ਜੈਨ ਨੇ 94.1 ਫੀਸਦੀ ਅੰਕ ਪ੍ਰਾਪਤ ਕਰਕੇ 6ਵਾਂ ਸਥਾਨ, ਰਾਖੀ ਕੁਮਾਰੀ ਨੇ 93. 2 ਫੀਸਦੀ ਅੰਕ ਹਾਸਲ ਕਰਕੇ 7ਵਾਂ ਸਥਾਨ ਅਤੇ ਜੋਤੀ ਕੁਮਾਰੀ ਨੇ 92.22 ਫੀਸਦੀ ਅੰਕ ਹਾਸਲ ਕਰਕੇ ਪੰਜਾਬ ਯੂਨੀਵਰਸਿਟੀ ਵਿੱਚ 8ਵਾਂ ਸਥਾਨ ਹਾਸਲ ਕੀਤਾ।
ਕਾਲਜ ਦੀ ਪ੍ਰਿੰਸੀਪਲ ਸਰਿਤਾ ਬਹਿਲ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਆਉਣ ਵਾਲੇ ਸਮੈਸਟਰ ਵਿਚ ਹੋਰ ਵੀ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਕਾਲਜ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਸੁਖਦੇਵ ਰਾਜ ਜੈਨ, ਸ੍ਰੀ ਨੰਦ ਕੁਮਾਰ ਜੈਨ ਪ੍ਰਧਾਨ , ਸ੍ਰੀ ਵਿਪਨ ਕੁਮਾਰ ਜੈਨ (ਸੀਨੀਅਰ ਮੀਤ ਪ੍ਰਧਾਨ ਨੇ ਪ੍ਰੀਖਿਆ ਵਿਚ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ |