Connect with us

ਪੰਜਾਬੀ

ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਮੁਫ਼ਤ ਕੋਚਿੰਗ ਦੇਣ ਦਾ ਫ਼ੈਸਲਾ

Published

on

Decision to provide free coaching for competitive examinations

ਲੁਧਿਆਣਾ :   ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਅਫ਼ਸਰ ਰਣਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਘਰ-ਘਰ ਰੁਜ਼ਗਾਰ ਮਿਸ਼ਨ ਅਧੀਨ ਜ਼ਿਲ੍ਹਾ ਰੁਜਗਾਰ ਤੇ ਕਾਰੋਬਾਰ ਬਿਊਰੋ ਲੁਧਿਆਣਾ ਵਲੋਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਮੁਫਤ ਕੋਚਿੰਗ ਮੁਹੱਈਆ ਕਰਵਾਈ ਜਾ ਰਹੀ ਹੈ, ਜਿਸ ਦਾ ਨੌਜਵਾਨਾਂ ਨੂੰ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਐਸ.ਐਸ.ਸੀ. ਬੈਂਕ ਪੀ.ਓ/ ਕਲੈਰੀਕਲ, ਆਰ.ਆਰ.ਬੀ., ਸੀ.ਈ.ਟੀ., ਪੀ.ਪੀ.ਐਸ.ਸੀ., ਪੀ.ਐਸ.ਐਸ.ਐਸ.ਬੀ. ਤੇ ਕੇਂਦਰ ਅਤੇ ਰਾਜ ਸਰਕਾਰ ਦੀਆਂ ਨਿਯੁਕਤੀਆਂ ਬਾਰੇ ਕੋਚਿੰਗ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਵਿੱਚ 12ਵੀਂ ਅਤੇ ਗ੍ਰੈਜੂਏਸ਼ਨ ਦੋਵੇ ਯੋਗਤਾ ਵਾਲੇ ਭਾਗ ਲੈ ਸਕਦੇ ਹਨ। ਇਹ ਕੋਚਿੰਗ ਆਨਲਾਈਨ ਪ੍ਰਣਾਲੀ ਨਾਲ ਹੋਵੇਗੀ ਅਤੇ ਘੱਟੋ-ਘੱਟ ਚਾਰ ਮਹੀਨੇ ਤੱਕ ਚੱਲੇਗੀ।

ਇਹ ਕਲਾਸ 1 ਘੰਟਾ 30 ਮਿੰਟ ਤੱਕ ਹੋਵੇਗੀ ਤੇ ਹਫ਼ਤੇ ਦੇ 6 ਦਿਨ ਸੋਮਵਾਰ ਤੋਂ ਸਨਿਚਰਵਾਰ ਤੱਕ ਚੱਲੇਗੀ। ਚਾਹਵਾਨ ਉਮੀਦਵਾਰ ਵਿਭਾਗ ਦੀ ਵੈਬਸਾਈਟ ‘ਤੇ ਰਜਿਸ਼ਟ੍ਰੇਸ਼ਨ ਕਰਨ ਤੇ ਰਜਿਸਟ੍ਰੇਸ਼ਨ ਤੋਂ ਬਾਅਦ ਸਕਰਿਨਿੰਗ ਟੈਸਟ ਕਲੀਅਰ ਕਰਨ ਤਾਂ ਜੋ ਉਨ੍ਹਾਂ ਨੂੰ ਸਰਕਾਰ ਦੁਆਰਾ ਮੁਫ਼ਤ ਕੋਚਿੰਗ ਦਾ ਲਾਭ ਮਿਲ ਸਕੇ।

Facebook Comments

Trending