Connect with us

ਪੰਜਾਬ ਨਿਊਜ਼

ਆਮ ਆਦਮੀ ਪਾਰਟੀ ਦੇ ਵਿਧਾਇਕ ਨੂੰ ਗਹਿਰਾ ਸਦਮਾ

Published

on

ਰਾਏਕੋਟ : ਵਿਧਾਨ ਸਭਾ ਹਲਕਾ ਰਾਏਕੋਟ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਾਕਮ ਸਿੰਘ ਠੇਕੇਦਾਰ ਦੀ ਪਤਨੀ ਜਸਪਾਲ ਕੌਰ (59) ਦਾ ਦੇਹਾਂਤ ਹੋ ਗਿਆ ਹੈ, ਜਿਸ ਨਾਲ ਉਨ੍ਹਾਂ ਨੂੰ ਗਹਿਰਾ ਸਦਮਾ ਲੱਗਾ ਹੈ। ਉਨ੍ਹਾਂ ਨੇ ਦਿੱਲੀ ਦੇ ਮੇਦਾਂਤਾ ਹਸਪਤਾਲ ਵਿੱਚ ਆਖਰੀ ਸਾਹ ਲਿਆ। ਜਸਪਾਲ ਕੌਰ ਪਿਛਲੇ ਦੋ ਹਫ਼ਤਿਆਂ ਤੋਂ ਮੇਦਾਂਤਾ ਹਸਪਤਾਲ ਵਿੱਚ ਦਾਖ਼ਲ ਸੀ।

ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਨੂੰਹ ਪਰਮਜੀਤ ਕੌਰ ਜੋ ਕਿ ਅਮਰੀਕਾ ‘ਚ ਹੈ, ਦੇ ਆਉਣ ‘ਤੇ ਉਨ੍ਹਾਂ ਦਾ ਅੰਤਿਮ ਸੰਸਕਾਰ 23 ਫਰਵਰੀ ਨੂੰ ਦੁਪਹਿਰ 1 ਵਜੇ ਰਾਏਕੋਟ ‘ਚ ਕੀਤਾ ਜਾਵੇਗਾ। ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਨਾਲ ਵਿਧਾਨ ਸਭਾ ਹਲਕਾ ਰਾਏਕੋਟ ਵਿੱਚ ਸੋਗ ਦੀ ਲਹਿਰ ਹੈ।

Facebook Comments

Trending