Connect with us

ਖੇਤੀਬਾੜੀ

ਕਿਸਾਨਾਂ ਨੂੰ 05 ਜੂਨ ਤੋਂ ਪਹਿਲਾਂ ਆਨਲਾਈਨ ਰਜਿਸਟ੍ਰੇਸ਼ਨ ਕਰਵਾਉਣ ਦੀ ਅਪੀਲ

Published

on

Department of Agriculture appeals to farmers to register online before June 05

ਲੁਧਿਆਣਾ  : ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀਆਂ ਹਦਾਇਤਾਂ ਮੁਤਾਬਿਕ ਪਾਣੀ ਦੇ ਅਣਮੁੱਲੇ ਸਰੋਤ ਨੂੰ ਬਚਾਉਣ ਲਈ ਜਿਲ੍ਹਾ ਲੁਧਿਆਣਾ ਵਿੱਚ ਡਿਪਟੀ ਕਮਿਸ਼ਨਰ ਲੁਧਿਆਦਾ ਸ੍ਰੀਮਤੀ ਸੁਰਭੀ ਮਲਿਕ ਦੀ ਰਹਿਨੂੰਮਾਈ ਹੇਠ ਮੁੱਖ ਖੇਤੀਬਾੜੀ ਅਫਸਰ ਡਾ. ਨਰਿੰਦਰ ਸਿੰਘ ਬੈਨੀਪਾਲ ਨੇ ਇਸ ਸਾਲ ਵੱਧ ਤੋਂ ਵੱਧ ਝੋਨੇ ਦਾ ਰਕਬਾ ਸਿੱਧੀ ਬਿਜਾਈ ਹੇਠ ਲਿਆਉਣ ਲਈ ਕਿਸਾਨਾਂ ਨੂੰ ਅਪੀਲ ਕੀਤੀ ਤਾਂ ਜੋ ਧਰਤੀ ਹੇਠਲਾ ਪਾਣੀ ਦਾ ਪੱਧਰ ਜੋ ਕਿ ਲਗਾਤਾਰ ਥੱਲੇ ਜਾ ਰਿਹਾ ਹੈ, ਉਸ ਨੂੰ ਠੱਲ ਪਾਈ ਜਾ ਸਕੇ।

ਇਸ ਮੁਹਿੰਮ ਦੇ ਚਲਦਿਆਂ ਲੁਧਿਆਣਾ ਜਿਲ੍ਹੇ ਦੇ ਵੱਖ-ਵੱਖ ਬਲਾਕਾਂ/ਪਿੰਡਾਂ ਵਿੱਚ ਝੋਨੇ ਦੀ ਸਿੱਧੀ ਬਿਜਾਈ ਨੂੰ ਪ੍ਰੇਰਿਤ ਕਰਨ ਲਈ 242 ਕਿਸਾਨ ਜਾਗਰੂਕਤਾ ਕੈਂਪ ਲਗਾਏ ਗਏ ਹਨ। ਪੰਜਾਬ ਸਰਕਾਰ ਵੱਲੋਂ 1500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਦਿੱਤੀ ਜਾਣ ਵਾਲੀ ਵਿੱਤੀ ਸਹਾਇਤਾ ਲਈ ਆਨਲਾਈਨ ਰਜਿਸਟ੍ਰੇਸ਼ਨ ਦੀ ਮਿਤੀ 05-06-2022 ਤੱਕ ਮਿੱਥੀ ਗਈ ਹੈ। ਸੋ ਸਾਰੇ ਕਿਸਾਨ ਉਸ ਤੋਂ ਪਹਿਲਾਂ-ਪਹਿਲਾਂ ਆਪੋ-ਆਪਣੀ ਰਜਿਸਟ੍ਰੇਸ਼ਨ ਕਰਵਾ ਲੈਣ।

ਉਨ੍ਹਾਂ ਦੱਸਿਆ ਕਿ ਜਿਹੜੇ ਕਿਸਾਨ ਜ਼ਮੀਨ ਠੇਕੇ ‘ਤੇ ਲੈ ਕੇ ਖੇਤੀ ਕਰਦੇ ਹਨ, ਉਹ ਵੀ ਆਪਣੀ ਡਿਟੇਲ ਆਨਲਾਈਨ ਪੋਰਟਲ ਤੇ ਅਪਲੋਡ ਕਰਨ। ਆਧਾਰ ਕਾਰਡ ਦਾ ਨੰਬਰ ਭਰਨ ਉਪਰੰਤ ਜਿਨ੍ਹਾਂ ਕਿਸਾਨਾਂ ਦਾ ਆਧਾਰ ਕਾਰਡ ਪਹਿਲਾਂ ਹੀ ਵਿਭਾਗ ਪਾਸ ਰਜਿਸਟਰਡ ਹੈ, ਉਨ੍ਹਾਂ ਨੂੰ ਸਿਰਫ ਖੇਤ ਦਾ ਖਸਰਾ/ਖੇਵਟ ਨੰਬਰ ਤੇ ਰਕਬਾ ਹੀ ਭਰਨਾ ਪਵੇਗਾ ਅਤੇ ਜਿਨ੍ਹਾਂ ਕਿਸਾਨਾਂ ਦਾ ਆਧਾਰ ਕਾਰਡ ਵਿਭਾਗ ਪਾਸ ਰਜਿਸਟਰਡ ਨਹੀਂ ਹੈ, ਉਨ੍ਹਾਂ ਨੂੰ ਆਪਣਾ ਮੁਕੰਮਲ ਵੇਰਵਾ ਭਰਨਾ ਪਵੇਗਾ।

ਇਸ ਸਬੰਧੀ ਵਧੇਰੇ ਜਾਣਕਾਰੀ ਲਈ ਕਿਸਾਨ ਆਪਣੇ ਖੇਤਰ ਨਾਲ ਸਬੰਧਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਨਾਲ ਸੰਪਰਕ ਕਰ ਸਕਦੇ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਪਿਛਲੇ ਕੁਝ ਸਾਲਾਂ ਤੋਂ ਬਹੁਤ ਸਾਰੇ ਕਿਸਾਨ ਇਸ ਤਕਨੀਕ ਨਾਲ ਝੋਨੇ ਦੀ ਕਾਸ਼ਤ ਸਫਲਤਾਪੂਰਵਕ ਕਰਦੇ ਆ ਰਹੇ ਹਨ।

Facebook Comments

Trending