ਪੰਜਾਬੀ
ਖੇਤ ਮੌਸਮ ਵਿਗਿਆਨ ਵਿਭਾਗ ਨੇ ਮਨਾਇਆ ਵਾਤਾਵਰਣ ਦਿਵਸ
Published
2 years agoon

ਲੁਧਿਆਣਾ : ਪੀ.ਏ.ਯੂ. ਦੇ ਜਲਵਾਯੂ ਪਰਿਵਰਤਨ ਅਤੇ ਖੇਤੀਬਾੜੀ ਮੌਸਮ ਵਿਗਿਆਨ ਵਿਭਾਗ ਨੇ ਪਲਾਸਟਿਕ ਪ੍ਰਦੂਸਣ ਤੋਂ ਮੁਕਤੀ ਥੀਮ ਨਾਲ ਵਿਸਵ ਵਾਤਾਵਰਣ ਦਿਵਸ ਮਨਾਇਆ| ਵਾਤਾਵਰਣ ਦੀ ਵਿਗੜ ਰਹੀ ਸਿਹਤ ਬਾਰੇ ਜਾਗਰੂਕਤਾ ਫੈਲਾਉਣ ਲਈ ਕੁਇਜ ਅਤੇ ਹੋਰ ਪੇਸਕਾਰੀਆਂ ਤੋਂ ਬਾਅਦ ਪੋਸਟਰ ਬਨਾਉਣ ਦਾ ਮੁਕਾਬਲਾ ਕਰਵਾਇਆ ਗਿਆ | ਇਸ ਮੌਕੇ ਖੇਤੀਬਾੜੀ ਕਾਲਜ ਦੇ ਡੀਨ ਡਾ. ਰਵਿੰਦਰ ਕੌਰ ਧਾਲੀਵਾਲ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ |
ਆਈ.ਏ.ਆਰ.ਆਈ, ਨਵੀਂ ਦਿੱਲੀ ਦੇ ਪ੍ਰਮੁੱਖ ਵਿਗਿਆਨੀ ਡਾ.ਜੋਏਦੀਪ ਮੁਖਰਜੀ ਵਿਸੇਸ ਮਹਿਮਾਨ ਵਜੋਂ ਸਾਮਲ ਸਨ | ਜਲਵਾਯੂ ਪਰਿਵਰਤਨ ਅਤੇ ਖੇਤੀ ਮੌਸਮ ਵਿਗਿਆਨ ਵਿਭਾਗ ਦੇ ਮੁਖੀ ਡਾ.ਪੀ.ਕੇ. ਕਿੰਗਰਾ ਨੇ ਵਾਤਾਵਰਣ ਸੰਬੰਧੀ ਮੁੱਦਿਆਂ ਅਤੇ ਉਨ੍ਹਾਂਦੇ ਹੱਲ ਬਾਰੇ ਚਰਚਾ ਕੀਤੀ| ਉਨ੍ਹਾਂ ਪਲਾਸਟਿਕ ਦੇ ਹਾਨੀਕਾਰਕ ਪ੍ਰਭਾਵਾਂ ਬਾਰੇ ਵਿਸਥਾਰਪੂਰਵਕ ਦੱਸਿਆ ਅਤੇ ਵਿਦਿਆਰਥੀਆਂ ਨੂੰ ਪਲਾਸਟਿਕ ਦੀ ਵਰਤੋਂ ਘੱਟ ਕਰਨ ਦੀ ਸਲਾਹ ਦਿੱਤੀ|
ਜੇਤੂਆਂ ਨੂੰ ਇਨਾਮ ਵਜੋਂ ਸਨਮਾਨ ਚਿੰਨ੍ਹ ਵੰਡੇ ਗਏ| ਇਸ ਮੌਕੇ ਬੂਟੇ ਲਗਾਉਣ ਦੀ ਮੁਹਿੰਮ ਵੀ ਚਲਾਈ ਗਈ| ਸਮਾਗਮ ਦੇ ਪ੍ਰਬੰਧ ਲਈ ਡਾ. ਹਰਲੀਨ ਕੌਰ ਅਤੇ ਡਾ. ਸੁਖਜੀਤ ਕੌਰ ਨੇ ਸਾਰੇ ਲੋੜੀਂਦੇ ਪ੍ਰਬੰਧ ਕੀਤੇ | ਪੀ.ਐਚ.ਡੀ. ਦੇ ਖੋਜਾਰਥੀ ਅੰਕਿਤ ਨੇ ਪ੍ਰੋਗਰਾਮ ਦੀ ਕਾਰਵਾਈ ਚਲਾਈ ਅਤੇ ਡਾ. ਆਰ ਕੇ ਪਾਲ ਨੇ ਕੁਇਜ ਦਾ ਸੰਚਾਲਨ ਕੀਤਾ| ਅੰਤ ਵਿੱਚ ਡਾ. ਸੋਮ ਪਾਲ ਸਿੰਘ ਨੇ ਸਭ ਦਾ ਧੰਨਵਾਦ ਕੀਤਾ|
You may like
-
ਪੰਜਾਬ ਯੂਨੀਵਰਸਿਟੀ ‘ਚ ਜਬਰਦਸਤ ਹੰਗਾਮਾ! ਚਲੀਆਂ ਕੁਰਸੀਆਂ
-
ਦੋ ਪੁਲਿਸ ਮੁਲਾਜ਼ਮਾਂ ਖਿਲਾਫ ਕਾਰਵਾਈ, ਸਿਵਲ ਸਰਜਨ ਨੂੰ ਆਜ਼ਾਦੀ ਦਿਵਸ ਸਮਾਗਮ ‘ਚ ਜਾਣ ਤੋਂ ਰੋਕਿਆ ਗਿਆ
-
ਵਧੀਕ ਮੁੱਖ ਚੋਣ ਅਫ਼ਸਰ ਨੇ ਗਿਣਤੀ ਕੇਂਦਰਾਂ ‘ਚ ਪ੍ਰਬੰਧਾਂ ਦਾ ਲਿਆ ਜਾਇਜ਼ਾ
-
ਵਿਦਿਆਰਥੀਆਂ ਨੇ ਪਰਾਲੀ ਦੀ ਸੰਭਾਲ ਅਤੇ ਖੇਤੀ ਵਿਭਿੰਨਤਾ ਬਾਰੇ ਕੀਤਾ ਜਾਗਰੂਕ
-
ਪੀ.ਏ.ਯੂ. ਦੇ ਵਿਗਿਆਨੀਆਂ ਨੇ ਕੌਮਾਂਤਰੀ ਮਹੱਤਵ ਦੀਆਂ ਦੋ ਕਿਤਾਬਾਂ ਕਰਵਾਈਆਂ ਪ੍ਰਕਾਸ਼ਿਤ
-
ਸਰਕਾਰੀ ਕਾਲਜ ਲੜਕੀਆਂ ਵਿਖੇ ਮਨਾਇਆ ਵਿਸ਼ਵ ਮਾਨਸਿਕ ਸਿਹਤ ਦਿਵਸ