ਪੰਜਾਬੀ
ਡਿਪਟੀ ਕਮਿਸ਼ਨਰ ਨੇ ਲੰਗਰ ਦੀ ਸੇਵਾ ਸ਼ੁਰੂ ਕਰਨ ਦਾ ਕੀਤਾ ਉਦਘਾਟਨ
Published
3 years agoon
ਲੁਧਿਆਣਾ : ਅੱਜ ਡਿਪਟੀ ਕਮਿਸ਼ਨਰ ਲੁਧਿਆਣਾ ਸ਼੍ਰੀ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਲੇਬਰ ਸਕੂਲ, ਡੇਅਰੀ ਕੰਪਲੈਕਸ, ਨੇੜੇ ਤਹਿਸੀਲ ਦਫਤਰ, ਹੰਬੜਾਂ ਰੋਡ, ਲੁਧਿਆਣਾ ਵਿਖੇ ਲੰਗਰ ਦੀ ਸੇਵਾ ਸ਼ੁਰੂ ਕਰਨ ਦਾ ਉਦਘਾਟਨ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਹ ਸੇਵਾ ਬਾਬਾ ਮਨਜੀਤ ਸਿੰਘ ਜੀ ਧੰਨ ਗੁਰੂ ਰਾਮ ਦਾਸ ਲੰਗਰ ਸੇਵਾ ਸੁਸਾਇਟੀ ਵੱਲੋਂ ਤਨ-ਮਨ ਨਾਲ ਕੀਤੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਧੰਨ ਗੁਰੂ ਰਾਮ ਦਾਸ ਲੰਗਰ ਸੇਵਾ ਸੁਸਾਇਟੀ ਵੱਲੋਂ ਲੇਬਰ ਸਕੂਲ ਵਿੱਚ ਬੱਚਿਆਂ ਨੂੰ ਸਵੇਰ ਦਾ ਨਾਸ਼ਤਾ, ਦੁਪਿਹਰ ਦਾ ਖਾਣਾ ਮੁਫਤ, ਸਾਫ ਸੁਥਰਾ ਅਤੇ ਤਾਜ਼ਾ ਦਿੱਤਾ ਜਾਵੇਗਾ।
ਇਸ ਤੋਂ ਉਪਰੰਤ ਡਿਪਟੀ ਕਮਿਸ਼ਨਰ ਲੁਧਿਆਣਾ ਸ਼੍ਰੀ ਵਰਿੰਦਰ ਕੁਮਾਰ ਸ਼ਰਮਾ ਅਤੇ ਬਾਬਾ ਮਨਜੀਤ ਸਿੰਘ ਜੀ ਧੰਨ ਗੁਰੂ ਰਾਮ ਦਾਸ ਲੰਗਰ ਸੇਵਾ ਸੁਸਾਇਟੀ ਵੱਲੋਂ ਸਿਵਲ ਹਸਪਤਾਲ ਲੁਧਿਆਣਾ ਵਿਖੇ ਲੰਗਰ ਦੀ ਸੇਵਾ ਸ਼ੁਰੂ ਕਰਨ ਦਾ ਉਦਘਾਟਨ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਲੁਧਿਆਣਾ ਵੱਲੋਂ ਸਿਵਲ ਹਸਪਤਾਲ ‘ਚ ਦਾਖਲ ਮਰੀਜ਼ਾਂ ਦੇ ਨਾਲ ਲੋੜਵੰਦ ਵਿਅਕਤੀਆਂ ਨੂੰ ਆਪਣੇ ਹੱਥੀ ਪ੍ਰਸ਼ਾਦਾ ਵਰਤਾਇਆ ਗਿਆ।
ਇਸ ਮੌਕੇ ਸਿਵਲ ਸਰਜਨ ਲੁਧਿਆਣਾ ਡਾ. ਐਸ.ਪੀ.ਸਿੰਘ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਸੰਸਥਾ ਜਿਹੜੀ ਕਿ ਪੂਰੇ ਪੰਜਾਬ ਵਿੱਚ ਇਹ ਸੇਵਾ ਨਿਭਾਅ ਰਹੀ ਸੀ ਜਿਹੜੀ ਕਿ ਹੁਣ ਲੁਧਿਆਣਾ ਵਿੱਚ ਵੀ ਆਪਣੀ ਸੇਵਾ ਨਿਭਾਵੇਗੀ। ਡਿਪਟੀ ਕਮਿਸ਼ਨਰ ਲੁਧਿਆਣਾ ਨੇ ਦੱਸਿਆ ਕਿ ਇਸ ਸੰਸਥਾ ਵੱਲੋਂ ਪੂਰੇ ਪੰਜਾਬ ਦੇ ਸਿਵਲ ਹਸਪਤਾਲਾਂ ਵਿੱਚ ਲੰਗਰ ਦੀ ਸੇਵਾ ਨਿਸ਼ਕਾਮ ਭਾਵਨਾ ਨਾਲ ਚਲਾਈ ਜਾ ਰਹੀ ਹੈ।
You may like
-
ਵਿਧਾਇਕਾਂ ਅਤੇ ਡਿਪਟੀ ਕਮਿਸ਼ਨਰ ਵੱਲੋਂ ਵੱਖ-ਵੱਖ ਪ੍ਰੋਜੈਕਟਾਂ ਬਾਰੇ ਪ੍ਰੋਜੈਕਟਾਂ ਦੇ ਸੀਨੀਅਰ ਅਧਿਕਾਰੀਆਂ ਨਾਲ ਕੀਤੀ ਮੀਟਿੰਗ
-
ਡਿਪਟੀ ਕਮਿਸ਼ਨਰ ਵੱਲੋਂ ਆਗਾਮੀ ਚੋਣਾਂ ਦੇ ਮੱਦੇਨਜ਼ਰ ਐਸ.ਡੀ.ਐਮ. ਅਤੇ ਈ.ਆਰ.ਓਜ਼ ਨਾਲ ਕੀਤੀ ਵੀਡੀਓ ਕਾਨਫਰੰਸਿੰਗ
-
ਕੋਈ ਵੀ ਚੰਗਾ ਕੰਮ ਟੀਮ ਵਰਕ ਤੋਂ ਬਿਨਾਂ ਸੰਭਵ ਨਹੀਂ : ਡੀਸੀ
-
1971 ਦੀ ਭਾਰਤ-ਪਾਕਿ ਜੰਗ ਦੀ 50ਵੀਂ ਵਰੇਗੰਢ ‘ਤੇ ਫਲਾਇੰਗ ਅਫਸਰ ਨਿਰਮਲਜੀਤ ਸਿੰਘ ਸ਼ੇਖੋਂ ਨੂੰ ਸ਼ਰਧਾ ਦੇ ਫੁੱਲ ਭੇਂਟ
-
ਰੇਤ ਦੇ ਜੋ ਭਾਅ ਸਰਕਾਰ ਨੇ ਤੈਅ ਕੀਤੇ, ਉਸ ਤੋਂ ਵੱਧ ਨਾ ਵਸੂਲੇ ਜਾਣ- ਡਿਪਟੀ ਕਮਿਸ਼ਨਰ