Connect with us

ਪੰਜਾਬ ਨਿਊਜ਼

ਫੀਲਡ ’ਚ ਉਤਰੇ ਡਿਪਟੀ ਕਮਿਸ਼ਨਰ; ਵੋਟ ਪ੍ਰਕਿਰਿਆ ਅਤੇ ਇੰਤਜਾਮਾਂ ਦਾ ਲਿਆ ਜਾਇਜ਼ਾ

Published

on

ਪਟਿਆਲਾ, 1 ਜੂਨ: ਅਮਨ ਅਮਾਨ ਨਾਲ ਸ਼ੁਰੂ ਹੋਈ ਵੋਟਿੰਗ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਫੀਲਡ ’ਚ ਗਏ ਅਤੇ ਜਿਥੇ ਉਨ੍ਹਾਂ ਨੇ ਵੋਟ ਪ੍ਰਕਿਰਿਆ ਅਤੇ ਪੋਲਿੰਗ ਬੂਥਾਂ ’ਤੇ ਕੀਤੇ ਇੰਤਜਾਮਾਂ ਦਾ ਨਿਰੀਖਣ ਕੀਤਾ, ਉਥੇ ਵੋਟਰਾਂ ਅਤੇ ਚੋਣ ਅਮਲੇ ਸਮੇਤ ਵਲੰਟੀਅਰਾਂ ਦੀ ਹੌਸਲਾ ਅਫ਼ਜ਼ਾਈ ਵੀ ਕੀਤੀ।

ਰਿਟਰਨਿੰਗ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਵੱਖ ਵੱਖ ਪੋਲਿੰਗ ਬੂਥਾਂ ਦਾ ਦੌਰਾ ਕਰਨ ਦੌਰਾਨ ਵੋਟਰਾਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਕਿਹਾ ਕਿ ਲੋਕਤੰਤਰ ਦਾ ਹਿੱਸਾ ਬਣਨ ਲਈ ਆਪ ਸਭ ਦਾ ਯੋਗਦਾਨ ਅਹਿਮ ਹੈ। ਉਨ੍ਹਾਂ ਕਿਹਾ ਕਿ ਗਰਮੀ ਦੇ ਬਾਵਜੂਦ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਵੋਟਰਾਂ ਦਾ ਘਰਾਂ ਤੋਂ ਬਾਹਰ ਆਉਣਾ ਪਟਿਆਲਾ ਜ਼ਿਲ੍ਹੇ ਲਈ ਮਾਣ ਵਾਲੀ ਗੱਲ ਹੈ।

ਸ਼ੌਕਤ ਅਹਿਮਦ ਪਰੇ ਨੇ ਪੋਲਿੰਗ ਬੂਥਾਂ ’ਤੇ ਚੱਲ ਰਹੀ ਚੋਣ ਪ੍ਰਕਿਰਿਆ ਦਾ ਜਾਇਜ਼ਾ ਲੈਂਦਿਆਂ ਚੋਣ ਅਮਲੇ ਦਾ ਉਤਸ਼ਾਹ ਵਧਾਇਆ। ਉਨ੍ਹਾਂ ਕਿਹਾ ਕਿ ਵੋਟ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਨ ਲਈ ਤਾਇਨਾਤ ਸਮੁੱਚੇ ਅਮਲਾ ਵਧਾਈ ਦਾ ਪਾਤਰ ਹੈ। ਉਨ੍ਹਾਂ ਕਿਹਾ ਕਿ ਚੋਣ ਡਿਊਟੀ ਇਮਾਨਦਾਰੀ ਅਤੇ ਲਗਨ ਨਾਲ ਨਿਭਾਉਣੀ ਲੋਕਤੰਤਰ ਵਿੱਚ ਸੱਚੀ ਦ੍ਰਿੜ੍ਹਤਾ ਨੂੰ ਦਰਸਾਉਂਦੀ ਹੈ। ਡਿਪਟੀ ਕਮਿਸ਼ਨਰ ਨੇ ਸਰਕਾਰੀ ਸਕੂਲਾਂ ਦੇ 200 ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਵੀ ਕੀਤੀ, ਜਿਹੜੇ ਜ਼ਿਲ੍ਹਾ ਪ੍ਰੀਸ਼ਦ ਵਿਖੇ ਵੈਬਕਾਸ‌ਟਿੰਗ ਜਰੀਏ ਪੋਲਿੰਗ ਬੂਥਾਂ ’ਤੇ ਨਜ਼ਰਸਾਨੀ ਦੀ ਡਿਊਟੀ ਨਿਭਾਅ ਰਹੇ ਸਨ।

ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਨੇ ਗਰਮੀ ਦੇ ਮੱਦੇਨਜ਼ਰ ਵੱਖ ਵੱਖ ਐਨ.ਜੀ.ਓਜ਼, ਰੈੱਡ ਕਰਾਸ ਸੁਸਾਇਟੀ ਅਤੇ ਵਲੰਟੀਅਰਾਂ ਵੱਲੋਂ ਵੱਖ ਵੱਖ ਥਾਵਾਂ ’ਤੇ ਲਗਾਈਆਂ ਛਬੀਲਾ ਦਾ ਵੀ ਦੌਰਾ ਕੀਤਾ। ਉਨ੍ਹਾਂ ਹੌਸਲਾ ਅਫ਼ਜ਼ਾਈ ਲਈ ਛਬੀਲ ਨੂੰ ਵਰਤਾਇਆ ਅਤੇ ਆਪ ਵੀ ਟੇਸਟ ਕੀਤਾ।

Facebook Comments

Trending