Connect with us

ਪੰਜਾਬੀ

ਡਿਪਟੀ ਕਮਿਸ਼ਨਰ ਵੱਲੋਂ ਆੜ੍ਹਤੀਆ ਐਸੋਸ਼ੀਏਸ਼ਨਾਂ, ਕੰਬਾਇਨ ਓਪਰੇਟਰਾਂ ਤੇ ਕਿਸਾਨਾਂ ਨਾਲ ਮੀਟਿੰਗ

Published

on

Deputy Commissioner Meets Arhatya Associations, District Managers, Combine Operators And Farmers

ਲੁਧਿਆਣਾ :  ਪੰਜਾਬ ਵਿੱਚ ਕਣਕ ਦੀ ਸਰਕਾਰੀ ਖਰੀਦ ਜਲਦ ਸੁਰੂ ਹੋਣ ਜਾ ਰਹੀ ਹੈ ਜਿਸ ਦੇ ਸਬੰਧ ਵਿੱਚ ਅੱਜ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਆੜ੍ਹਤੀਆ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ, ਵੱਖ-ਵੱਖ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰਾਂ, ਕੰਬਾਈਨ ਓਪਰੇਟਰਾਂ ਤੇ ਕਿਸਾਨਾਂ ਨਾਲ ਮੀਟਿੰਗ ਕੀਤੀ ਗਈ।

ਮੀਟਿੰਗ ਵਿੱਚ ਉਨ੍ਹਾਂ ਦੱਸਿਆ ਕਿ ਇਸ ਸਾਲ 9.25 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਕਰਨ ਦਾ ਟੀਚਾ ਮਿਥਿਆ ਗਿਆ ਹੈ। ਉਨ੍ਹਾਂ ਕਿਹਾ ਕਿ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਕਿਸਾਨਾਂ ਨੂੰ ਮੰਡੀਆਂ ਵਿੱਚ ਆਪਣੀ ਫ਼ਸਲ ਵੇਚਣ ਵਿੱਚ ਕਿਸੇ ਵੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਲੁਧਿਆਣਾ ਵਿੱਚ ਖਰੀਦ ਕਾਰਜਾਂ ਨੂੰ ਸਮੇਂ ਸਿਰ ਨੇਪਰੇ ਚਾੜਨ ਲਈ ਸਮੂਹ ਵਿਭਾਗਾਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ।

ਜ਼ਿਲ੍ਹਾ ਪ੍ਰਸ਼ਾਸ਼ਨ ਕਿਸਾਨਾਂ ਦਾ ਇਕ-ਇਕ ਦਾਣਾ ਖਰੀਦਣ ਲਈ ਦ੍ਰਿੜਤਾ ਨਾਲ ਵਚਨਬੱਧ ਹੈ। ਉਨ੍ਹਾਂ ਸਮੂਹ ਖਰੀਦ ਏਜੰਸੀਆਂ ਪਾਸੋਂ ਕਣਕ ਦੀ ਸਟੋਰੇਜ਼ ਲਈ ਲੋੜੀਂਦੀ ਜਗ੍ਹਾ, ਬਾਰਦਾਨਾ ਅਤੇ ਹੋਰ ਸਟਾਕ ਆਰਟੀਕਲ ਦੇ ਪ੍ਰਬੰਧਾਂ ਬਾਰੇ ਜਾਣਕਾਰੀ ਲਈ। ਇਸ ਤੋਂ ਇਲਾਵਾ ਸਮੂਹ ਖਰੀਦ ਕੇਂਦਰਾਂ ‘ਤੇ ਸਟਾਫ਼ ਦੀ ਤਾਇਨਾਤੀ ਸਮੇਂ ਸਿਰ ਕਰਨ ਦੀ ਹਦਾਇਤ ਵੀ ਜਾਰੀ ਕੀਤੀ।

ਡਿਪਟੀ ਕਮਿਸ਼ਨਰ ਨੇ ਮੀਟਿੰਗ ਵਿੱਚ ਜ਼ਿਲ੍ਹਾ ਮੰਡੀ ਅਫ਼ਸਰ ਲੁਧਿਆਣਾ ਨੂੰ ਜ਼ਿਲ੍ਹਾ ਦੇ ਸਾਰੇ ਖ੍ਰੀਦ ਕੇਂਦਰਾਂ ਵਿਖੇ ਸਾਫ਼-ਸਫ਼ਾਈ ਅਤੇ ਹੋਰ ਲੋੜੀਂਦੇ ਪ੍ਰਬੰਧ ਖਰੀਦ ਸੁ਼ਰੂ ਹੋਣ ਤੋਂ ਪਹਿਲਾਂ ਪਹਿਲਾਂ ਮੁਕੰਮਲ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਸਮੂਹ ਐਸ.ਡੀ.ਐਮਜ਼ ਨੂੰ ਆਪਣੇ-ਆਪਣੇ ਖੇਤਰ ਅਧੀਨ ਆਉਂਦੀਆਂ ਮੰਡੀਆਂ ਅਤੇ ਖ੍ਰੀਦ ਪ੍ਰਬੰਧਾਂ ਬਾਰੇ ਨਿਗਰਾਨੀ ਰੱਖਣ ਦੀ ਅਪੀਲ ਵੀ ਕੀਤੀ। ਜ਼ਿਲਾ ਖੁਰਾਕ ਅਤੇ ਸਪਲਾਈ ਕੰਟਰੋਲਰ (ਪੱਛਮੀ) ਸ੍ਰੀਮਤੀ ਹਰਵੀਨ ਕੌਰ ਨੇ ਦੱਸਿਆ ਕਿ ਕਣਕ ਦੀ ਸਰਕਾਰੀ ਖਰੀਦ ਲਈ ਜ਼ਿਲਾ ਲੁਧਿਆਣਾ ਵਿੱਚ 109 ਸਰਕਾਰੀ ਖਰੀਦ ਕੇਂਦਰ ਨਿਰਧਾਰਤ ਕੀਤੇ ਗਏ ਹਨ। ਇਸ ਤੋਂ ਇਲਾਵਾ ਕੁਝ ਆਰਜੀ ਖਰੀਦ ਕੇਂਦਰ ਸਥਾਪਿਤ ਕੀਤੇ ਜਾਣ ਦੀ ਤਜਵੀਜ ਵੀ ਸਰਕਾਰ ਨੂੰ ਭੇਜੀ ਜਾ ਚੁੱਕੀ ਹੈ।

ਇਸ ਮੌਕੇ ਉਨ੍ਹਾਂ ਨਾਲ ਹੋਰਨਾ ਤੋ ਇਲਾਵਾ ਜ਼ਿਲਾ ਖੁਰਾਕ ਅਤੇ ਸਪਲਾਈ ਕੰਟਰੋਲਰ (ਪੱਛਮੀ) ਸ੍ਰੀਮਤੀ ਹਰਵੀਨ ਕੌਰ, ਜ਼ਿਲਾ ਖੁਰਾਕ ਅਤੇ ਸਪਲਾਈ ਕੰਟਰੋਲਰ (ਪੂਰਬੀ) ਸ੍ਰੀਮਤੀ ਸ਼ੇਫਾਲੀ ਚੋਪੜਾ, ਜ਼ਿਲ੍ਹਾ ਮੰਡੀ ਅਫ਼ਸਰ ਸ੍ਰੀ ਦਵਿੰਦਰ ਸਿੰਘ, ਡੀ.ਐਮ. ਪੀ.ਐਸ.ਡਬਲਿਯੂ.ਸੀ. ਸ੍ਰੀ ਐਮ.ਪੀ. ਸਿੰਘ, ਡਿਪਟੀ ਡੀ.ਐਮ. ਪਨਸਪ ਸ੍ਰੀ ਅਕਸ਼ੈ ਕਮੁਾਰ, ਡੀ.ਐਮ. ਐਫ.ਸੀ.ਆਈ. ਦੇਵਾਨੰਦ ਕਾਲੀਕਰ ਅਤੇ ਸਮੂਹ ਖ੍ਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰ ਹਾਜ਼ਰ ਸਨ।

Facebook Comments

Trending