Connect with us

ਪੰਜਾਬੀ

 ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ

Published

on

Deputy Commissioner reviews the arrangements for the district level Republic Day celebrations

ਲੁਧਿਆਣਾ :   ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਅੱਜ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮਾਂ ਸਬੰਧੀ ਫੁਲ ਡਰੈਸ ਰਿਹਰਸਲ 24 ਜਨਵਰੀ, 2022 ਨੂੰ ਗੁਰੂ ਨਾਨਕ ਸਟੇਡੀਅਮ ਵਿਖੇ ਹੋਵੇਗੀ। 26 ਜਨਵਰੀ ਨੂੰ ਹੋਣ ਵਾਲੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ, ਡਿਪਟੀ ਕਮਿ਼ਸਨਰ ਲੁਧਿਆਣਾ ਦੀ ਪ੍ਰਧਾਨਗੀ ਹੇਠ ਸਥਾਨਕ ਬੱਚਤ ਭਵਨ ਵਿਖੇ ਮੀਟਿੰਗ ਦਾ ਆਯੋਜਨ ਕੀਤਾ ਗਿਆ।

ਇਸ ਮੀਟਿੰਗ ਵਿੱਚ ਸੀ.ਏ. ਗਲਾਡਾ ਸ੍ਰੀ ਸੰਦੀਪ ਕੁਮਾਰ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਅਮਿਤ ਕੁਮਾਰ ਪੰਚਾਲ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਰਾਹੁਲ ਚਾਬਾ, ਏ.ਡੀ.ਸੀ.ਪੀ. ਡਾ. ਪ੍ਰਗਿਆ ਜੈਨ, ਏ.ਸੀ.(ਜਨਰਲ) ਸ. ਗੁਰਬੀਰ ਸਿੰਘ ਕੋਹਲੀ ਤੋਂ ਇਲਾਵਾ ਸਮੂਹ ਸਰਕਾਰੀ ਵਿਭਾਗਾਂ ਦੇ ਮੁਖੀ ਵੀ ਹਾਜ਼ਰ ਸਨ।

ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਕੋਵਿਡ-19 ਮਹਾਂਮਾਰੀ ਅਤੇ ਸਰਕਾਰ ਦੇ ਨਿਰਦੇਸ਼ਾਂ ਦੇ ਮੱਦੇਨਜ਼ਰ ਇਸ ਮੌਕੇ ਕੋਈ ਵੀ ਸੱਭਿਆਚਾਰਕ ਸਮਾਗਮ ਜਾਂ ਪੀ.ਟੀ.ਸ਼ੋਅ ਨਹੀਂ ਕਰਵਾਇਆ ਜਾਵੇਗਾ। ਉਨ੍ਹਾਂ ਸਮੂਹ ਸ਼ਹਿਰ ਵਾਸੀਆਂ ਨੂੰ ਗਣਤੰਤਰ ਦਿਵਸ ਨੂੰ ਰਾਸ਼ਟਰੀ ਤਿਉਹਾਰ ਵਜੋਂ ਮਨਾਉਣ ਦੀ ਅਪੀਲ ਵੀ ਕੀਤੀ।

ਉਨ੍ਹਾਂ ਕਿਹਾ ਕਿ ਇਸ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਸ਼ਾਮਲ ਹੋਣ ਵਾਲੇ ਸਾਰੇ ਲੋਕਾਂ ਨੂੰ ਮਾਸਕ ਪਹਿਨਣੇ ਚਾਹੀਦੇ ਹਨ ਅਤੇ ਕੋਵਿਡ ਪ੍ਰੋਟੋਕਾਲ ਦੀ ਲਾਜ਼ਮੀ ਤੌਰ ‘ਤੇ ਪਾਲਣਾ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਹਰੇਕ ਅਧਿਕਾਰੀ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਇਸ ਸਮਾਗਮ ਵਿੱਚ ਸ਼ਾਮਲ ਹੋਣ ਵਾਲੇ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

Facebook Comments

Trending