ਤਲਵੰਡੀ ਸਾਬੋ : ਡੇਰਾ ਬਿਆਸ ਮੁਖੀ ਸੰਤ ਬਾਬਾ ਗੁਰਿੰਦਰ ਸਿੰਘ ਢਿੱਲੋਂ ਅਤੇ ਉਨ੍ਹਾਂ ਦੇ ਵਾਰਿਸ ਬਾਬਾ ਜਸਦੀਪ ਸਿੰਘ ਗਿੱਲ ਨੇ ਸਿਰਸਾ ਇਲਾਕੇ ਦੇ ਸਿੱਖ ਧਰਮ ਪ੍ਰਚਾਰ ਦੇ ਕੇਂਦਰ ਗੁਰਦੁਆਰਾ ਗੁਰੂ ਗ੍ਰੰਥਸਰ ਦਾਦੂ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਠ ਸਰਵਣ ਕੀਤੇ।

ਵਰਨਣਯੋਗ ਹੈ ਕਿ ਗੁਰਦੁਆਰਾ ਗੁਰੂ ਗ੍ਰੰਥਸਰ ਦਾਦੂ ਸਾਹਿਬ ਪੰਥ ਪ੍ਰਸਿੱਧ ਸਿੱਖ ਪ੍ਰਚਾਰਕ ਜਥੇਦਾਰ ਬਲਜੀਤ ਸਿੰਘ ਦਾਦੂਵਾਲ, ਧਰਮ ਪ੍ਰਚਾਰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦਾ ਮੁੱਖ ਤੀਰਥ ਅਸਥਾਨ ਹੈ।ਜਿੱਥੋਂ ਜਥੇਦਾਰ ਦਾਦੂਵਾਲ ਨੇ ਗੁਰਬਾਣੀ ਗੁਰਮਤਿ ਦੇ ਅੰਮ੍ਰਿਤ ਨੂੰ ਚਾਰੇ ਪਾਸੇ ਲਗਾਤਾਰ ਪ੍ਰਚਾਰ, ਪ੍ਰਸਾਰ ਅਤੇ ਫੈਲਾਇਆ। ਇਸ ਦੌਰਾਨ ਡੇਰਾ ਬਿਆਸ ਮੁਖੀ ਨੇ ਗੁਰਦੁਆਰਾ ਦਾਦੂ ਸਾਹਿਬ ਵਿਖੇ ਜਥੇਦਾਰ ਦਾਦੂਵਾਲ ਨਾਲ ਵਿਸ਼ੇਸ਼ ਮੁਲਾਕਾਤ ਕੀਤੀ।

ਸੰਸਥਾ ਦੇ ਅਗਲੇ ਮੁਖੀ ਬਾਬਾ ਜਸਦੀਪ ਸਿੰਘ ਗਿੱਲ ਵੀ ਹਾਜ਼ਰ ਸਨ। ਇਸ ਤੋਂ ਬਾਅਦ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਜਥੇਦਾਰ ਦਾਦੂਵਾਲ ਜੀ ਨਾਲ ਲੰਗਰ ਛਕਿਆ ਅਤੇ ਉਨ੍ਹਾਂ ਦੇ ਸਪੁੱਤਰ ਭਾਈ ਗੁਰਪ੍ਰਕਾਸ਼ ਸਿੰਘ, ਭਾਈ ਕੁਰਬਾਨ ਸਿੰਘ, ਭਾਈ ਕਿਆਮਤ ਸਿੰਘ, ਭਾਈ ਅਰਸ਼ਦੀਪ ਸਿੰਘ ਆਜ਼ਾਦ ਨਾਲ ਵੀ ਮੁਲਾਕਾਤ ਕੀਤੀ। ਇਸ ਮੌਕੇ ਸਥਾਨਕ ਸੰਤ ਬਰਿੰਦਰ ਸਿੰਘ (ਮੁਨਰੋਸ਼) ਸਿੰਘ ਲਹਿਰੀ ਵੀ ਹਾਜ਼ਰ ਸਨ।