Connect with us

ਪੰਜਾਬੀ

ਵਿਰੋਧਤਾ ਦੇ ਬਾਵਜੂਦ ਤਹਿਬਾਜ਼ਾਰੀ ਸ਼ਾਖਾ ਨੇ ਸੜਕਾਂ ਤੋਂ ਹਟਾਏ ਨਾਜਾਇਜ਼ ਕਬਜ਼ੇ

Published

on

Despite the protests, the festival branch removed illegal occupants from the roads

ਲੁਧਿਆਣਾ : ਨਗਰ ਨਿਗਮ ਕਮਿਸ਼ਨਰ ਦੇ ਨਿਰਦੇਸ਼ਾਂ ਅਨੁਸਾਰ ਨਗਰ ਨਿਗਮ ਦੀਆਂ ਚਾਰਾਂ ਜ਼ੋਨਾਂ ਦੀ ਤਹਿਬਾਜ਼ਾਰੀ ਸ਼ਾਖਾ ਵਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ‘ਚ ਨਾਜਾਇਜ਼ ਕਬਜੇ ਹਟਾਉਣ ਦੀ ਕਾਰਵਾਈ ਕੀਤੀ ਗਈ।

ਤਹਿਬਾਜ਼ਾਰੀ ਸ਼ਾਖਾ ਵਲੋਂ ਡੀ. ਐਮ. ਸੀ. ਹਸਪਤਾਲ, ਹੰਬੜਾਂ ਰੋਡ ਤੇ ਦੰਡੀ ਸੁਆਮੀ ਚੌਕ ਨੇੜੇ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਜ਼ੋਰਦਾਰ ਕਾਰਵਾਈਆਂ ਕਰਦਿਆਂ ਹੋਇਆਂ ਨਾਜਾਇਜ਼ ਕਬਜ਼ੇ ਹਟਾ ਦਿੱਤੇ ਗਏ ਭਾਵੇ ਕਿ ਇਨ੍ਹਾਂ ਕਾਰਵਾਈਆਂ ਦੌਰਾਨ ਨਿਗਮ ਦੇ ਅਮਲੇ ਦੀ ਵਿਰੋਧਤਾ ਦਾ ਸਾਹਮਣਾ ਕਰਨਾ ਪੈਂਦਾ ਹੈ ਪਰ ਇਸ ਦੇ ਬਾਵਜੂਦ ਕਾਰਵਾਈਆਂ ਜਾਰੀ ਹਨ, ਸੁਰੱਖਿਆ ਕਰਮਚਾਰੀਆਂ ਦੀ ਮੌਜੂਦਗੀ ‘ਚ ਨਾਜਾਇਜ਼ ਕਬਜ਼ੇ ਹਟਾਉਣ ਦੀ ਕਾਰਵਾਈ ਕੀਤੀ ਗਈ।

ਇਸ ਮੌਕੇ ਜ਼ੋਨ ਡੀ ਦੀ ਤਹਿਬਜ਼ਾਰੀ ਸ਼ਾਖਾ ਦੇ ਇੰਸਪੈਕਟਰ ਲਖਵੀਰ ਸਿੰਘ ਲੱਕੀ, ਨਰੇਸ਼ ਕੁਮਾਰ, ਅਜੇ ਕੁਮਾਰ, ਸੰਜੀਤ ਕੁਮਾਰ ਤੇ ਹੋਰ ਵੀ ਮੌਜੂਦ ਸਨ। ਤਹਿਬਾਜ਼ਾਰੀ ਸ਼ਾਖਾ ਦੀ ਕਾਰਵਾਈ ਦੌਰਾਨ ਨਾਜਾਇਜ਼ ਕਬਜ਼ਾਧਾਰੀਆਂ ‘ਚ ਹਫੜਾ ਦਫੜੀ ਜਿਹੀ ਮਚੀ ਰਹੀ। ਕਾਰਵਾਈ ਦੌਰਾਨ ਨਗਰ ਨਿਗਮ ਵਲੋਂ ਅਨੇਕਾਂ ਰੇਹੜੀਆਂ ਤੇ ਹੋਰ ਸਾਮਾਨ ਕਬਜ਼ੇ ‘ਚ ਲੈ ਲਿਆ ਗਿਆ।

Facebook Comments

Trending