ਚੰਡੀਗੜ੍ਹ: ਮਸ਼ਹੂਰ ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੁਸਾਂਝ ਨੇ ਮੁੱਖ ਮੰਤਰੀ ਭਗਵੰਤ ਮਾਨ ਤੇ ਉਨ੍ਹਾਂ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। ਸੀਐਮ ਮਾਨ ਨੇ ਇਸ ਮੁਲਾਕਾਤ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀਆਂ ਹਨ।
ਸੀਐਮ ਮਾਨ ਨੇ ਟਵਿੱਟਰ ‘ਤੇ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਪ੍ਰਮਾਤਮਾ ਪੰਜਾਬ, ਪੰਜਾਬੀਅਤ ਅਤੇ ਪੰਜਾਬੀਆਂ ਦੇ ਨੁਮਾਇੰਦਿਆਂ ਅਤੇ ਪਹਿਰੇਦਾਰਾਂ ਨੂੰ ਹਮੇਸ਼ਾ ਚੜ੍ਹਦੀ ਕਲਾ ਵਿੱਚ ਰੱਖੇ। ਉਸ ਨੇ ਇਹ ਵੀ ਲਿਖਿਆ, ‘ਪੰਜਾਬੀ ਆ ਗਈ ਓਏ, ਛਾਂ ਗੇ ਓਏ!’
ਤੁਹਾਨੂੰ ਦੱਸ ਦੇਈਏ ਕਿ ਅੱਜ ਚੰਡੀਗੜ੍ਹ ਦੇ ਸੈਕਟਰ-34 ਸਥਿਤ ਐਗਜ਼ੀਬਿਸ਼ਨ ਗਰਾਊਂਡ ‘ਚ ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੁਸਾਂਝ ਦਾ ਇਕ ਸਮਾਰੋਹ ਕਰਵਾਇਆ ਜਾ ਰਿਹਾ ਹੈ। ਇਸ ਕੰਸਰਟ ਤੋਂ ਪਹਿਲਾਂ ਕਾਫੀ ਵਿਵਾਦ ਖੜ੍ਹਾ ਹੋ ਗਿਆ ਸੀ। ਮਾਮਲਾ ਪੰਜਾਬ-ਹਰਿਆਣਾ ਹਾਈਕੋਰਟ ਤੱਕ ਵੀ ਪਹੁੰਚਿਆ, ਫਿਲਹਾਲ ਇਸ ਦੀ ਇਜਾਜ਼ਤ ਮਿਲ ਗਈ ਹੈ। ਇਸ ਕਾਰਨ ਅੱਜ ਦਿਲਜੀਤ ਦੋਸਾਂਝ ਚੰਡੀਗੜ੍ਹ ਨੂੰ ਰੌਸ਼ਨ ਕਰਨਗੇ।