ਚੰਡੀਗੜ੍ਹ: ਦਿਲਜੀਤ ਦੋਸਾਂਝ ਦੇ ਚੰਡੀਗੜ੍ਹ ਕੰਸਰਟ ‘ਚ ਹਜ਼ਾਰਾਂ ਪ੍ਰਸ਼ੰਸਕ ਪਹੁੰਚੇ। ਜ਼ਿਕਰਯੋਗ ਹੈ ਕਿ ਦਿਲਜੀਤ ਦੁਸਾਂਝ ਦੇ ਸੈਕਟਰ 34 ‘ਚ ਲਾਈਵ ਸ਼ੋਅ ਦੌਰਾਨ ਉਨ੍ਹਾਂ ਦੇ ਹਜ਼ਾਰਾਂ ਸਮਰਥਕਾਂ ‘ਚ ਦੇਸ਼ ਵਿਦੇਸ਼ ਤੋਂ ਕਈ ਪ੍ਰਵਾਸੀ ਭਾਰਤੀ ਵੀ ਸ਼ਾਮਲ ਸਨ।ਇਸ ਤੋਂ ਇਲਾਵਾ ਪੰਜਾਬ ਅਤੇ ਹਰਿਆਣਾ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਦਿਲਜੀਤ ਦੇ ਸਮਰਥਕ ਉਸ ਨੂੰ ਸੁਣਨ ਲਈ ਪਹੁੰਚੇ। ਇਸ ਦੇ ਨਾਲ ਹੀ ਖਬਰ ਸਾਹਮਣੇ ਆਈ ਹੈ ਕਿ ਦਿਲਜੀਤ ਦੋਸਾਂਝ ਦੇ ਇਸ ਸ਼ੋਅ ਦੌਰਾਨ ਚੋਰਾਂ ਨੂੰ ਹੱਥਾਂ ਪੈਰਾਂ ਦੀ ਪੈ ਗਈ।
ਸੂਤਰਾਂ ਮੁਤਾਬਕ ਦਿਲਜੀਤ ਦੋਸਾਂਝ ਦੇ ਸ਼ੋਅ ਦੌਰਾਨ ਚੋਰਾਂ ਨੇ ਕਰੀਬ 150 ਮੋਬਾਈਲ ਫੋਨ ਅਤੇ ਪਰਸ ਚੋਰੀ ਕਰ ਲਏ। ਲੋਕਾਂ ਨੇ ਸੈਕਟਰ 34 ਥਾਣੇ ਦੀ ਪੁਲੀਸ ਨੂੰ ਸ਼ਿਕਾਇਤ ਕੀਤੀ ਹੈ। ਦੱਸ ਦੇਈਏ ਕਿ ਸ਼ੋਅ ਦੌਰਾਨ ਦਿਲਜੀਤ ਦੋਸਾਂਝ ਕਰੀਬ 8 ਵਜੇ ਸਟੇਜ ‘ਤੇ ਆਏ ਸਨ।ਦਲਜੀਤ ਨੇ ਸਟੇਜ ‘ਤੇ ਆਏ ਸਾਰਿਆਂ ਨੂੰ ਕਿਹਾ, ‘ਓਏ ਪੰਜਾਬੀ ਆ ਗਏ’। ਇਸ ਮੌਕੇ ਉਨ੍ਹਾਂ ਦੇ ਪ੍ਰਸ਼ੰਸਕਾਂ ਨੇ ਦਿਲਜੀਤ ਦੇ ਪੋਸਟਰ ਫੜੇ ਹੋਏ ਸਨ। ਦਿਲਜੀਤ ਨੂੰ ਚਿੱਟਾ ਕੁੜਤਾ ਅਤੇ ਚਿੱਟੀ ਚਾਦਰ ਪਹਿਨ ਕੇ ਸੁਣਨ ਲਈ ਕਈ ਲੋਕ ਪਹੁੰਚੇ। ਤੁਹਾਨੂੰ ਇਹ ਵੀ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਕਰਨ ਔਜਲਾ ਦੇ ਸ਼ੋਅ ਦੌਰਾਨ ਮੋਬਾਈਲ ਚੋਰੀ ਦੀਆਂ 110 ਸ਼ਿਕਾਇਤਾਂ ਦਰਜ ਹੋਈਆਂ ਸਨ।