ਲੁਧਿਆਣਾ : ਜ਼ਿਲ੍ਹਾ ਲੁਧਿਆਣਾ ਵਿਖੇ ਸ੍ਰੀਮਤੀ ਡਿੰਪਲ ਮਦਾਨ ਵੱਲੋਂ ਬਤੌਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਕਾਰਜਭਾਰ ਸੰਭਾਲ ਲਿਆ ਹੈ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ) ਸ. ਬਲਦੇਵ ਸਿੰਘ, ਰਿਟਾ.ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਸ. ਹਰਜੀਤ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਸ. ਜਸਵਿੰਦਰ ਸਿੰਘ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ) ਸ੍ਰੀ ਮਨੋਜ ਕੁਮਾਰ ਵੱਲੋਂ ਉਨਾਂ ਨੂੰ ‘ਜੀ ਆਇਆ ਨੂੰ’ ਕਿਹਾ ਗਿਆ ਅਤੇ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।
ਇਸ ਮੌਕੇ ਨਵ-ਨਿਯੁਕਤ ਡੀ.ਈ.ਓ ਸ੍ਰੀਮਤੀ ਡਿੰਪਲ ਮਦਾਨ ਵੱਲੋਂ ਕਿਹਾ ਗਿਆ ਕਿ ਜ਼ਿਲ੍ਹੇ ਵਿੱਚ ਪਿਛਲੇ ਸਮੇਂ ਦੌਰਾਨ ਸਕੂਲਾਂ ਵਿੱਚ ਦਾਖ਼ਲੇ ਅਤੇ ਸਿੱਖਿਆ ਦੇ ਪੱਧਰ ਵਿੱਚ ਬਹੁਤ ਵਾਧਾ ਹੋਇਆ ਹੈ ਅਤੇ ਹੁਣ ਉਨਾਂ ਵੱਲੋਂ ਵੀ ਬਾਕੀ ਅਧਿਕਾਰੀ ਸਾਹਿਬਾਨ ਨਾਲ ਮਿਲ ਕੇ ਕੰਮ ਕਰਦੇ ਹੋਏ ਸਿੱਖਿਆ ਦਾ ਪੱਧਰ ਉਪਰ ਚੁੱਕਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਇਸ ਦੌਰਾਨ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਸ. ਜਸਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ ਲੁਧਿਆਣਾ ਵਿੱਚ ਸੈਕੰਡਰੀ ਅਤੇ ਪ੍ਰਾਇਮਰੀ ਦਫ਼ਤਰ ਦੁਆਰਾ ਮਿਲ ਕੇ ਕੰਮ ਕਰਦੇ ਹੋਏ ਅਧਿਆਪਕਾਂ ਦੀ ਹਰ ਇੱਕ ਸਮੱਸਿਆ ਨੂੰ ਬਹੁਤ ਜਲਦੀ ਹੱਲ ਕਰ ਦਿੱਤਾ ਜਾਂਦਾ ਹੈ ਅਤੇ ਮੁਨਿਟਰਿੰਗ ਵੀ ਵਧੀਆ ਢੰਗ ਨਾਲ ਹੁੰਦੀ ਹੈ।