Connect with us

ਖੇਤੀਬਾੜੀ

ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਕਿਸਾਨ ਕਰਨ ਝੋਨੇ ਦੀ ਸਿੱਧੀ ਬਿਜਾਈ – ਚੰਦਰ ਗੈਂਦ

Published

on

Direct sowing of paddy by farmers to save ground water - Chandra Gaand

ਲੁਧਿਆਣਾ : ਡਿਵੀਜ਼ਨਲ ਕਮਿਸ਼ਨਰ ਸ੍ਰੀ ਚੰਦਰ ਗੈਂਦ ਨੇ ਸੂਬੇ ਦੇ ਸਾਰੇ ਕਿਸਾਨਾਂ ਨੂੰ ਝੋਨੇ ਦੀ ਪਨੀਰੀ ਦੀ ਬਿਜਾਈ ਲਈ ਰਵਾਇਤੀ ਢੰਗ ਨਾਲ ਬਿਜਾਈ ਕਰਨ ਦੀ ਬਜਾਏ ਵੱਟਾਂ ਪਾ ਕੇ ਸਿੱਧੀ ਬਿਜਾਈ ਵਾਲੀ ਤਕਨੀਕ ਅਪਣਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਨਾ ਸਿਰਫ਼ ਲੱਖਾਂ ਲੀਟਰ ਪਾਣੀ ਦੀ ਬੱਚਤ ਹੋਵੇਗੀ, ਸਗੋਂ ਝਾੜ ਵਧਾਉਣ ਅਤੇ ਲਾਗਤ ਖਰਚੇ ਘਟਾਉਣ ਵਿੱਚ ਵੀ ਮਦਦ ਮਿਲੇਗੀ।

ਇਹ ਗੱਲ ਉਨ੍ਹਾਂ ਅੱਜ ਮੁੱਖ ਖੇਤੀਬਾੜੀ ਅਫ਼ਸਰ ਲੁਧਿਆਣਾ ਦੇ ਦਫ਼ਤਰ ਵਿੱਚ ਲਗਾਏ ਗਏ ਜ਼ਿਲ੍ਹਾ ਪੱਧਰੀ ਜਾਗਰੂਕਤਾ ਕੈਂਪ ਵਿੱਚ ਸ਼ਿਰਕਤ ਕਰਦਿਆਂ ਕਹੀ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਸ੍ਰੀ ਗੁਰਪ੍ਰੀਤ ਬੱਸੀ ਗੋਗੀ ਅਤੇ ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵੀ ਮੌਜੂਦ ਸਨ। ਪ੍ਰਧਾਨ ਮੰਤਰੀ ਐਵਾਰਡੀ ਅਗਾਂਹਵਧੂ ਕਿਸਾਨ ਸੁਰਜੀਤ ਸਿੰਘ ਸਾਧੂਗੜ੍ਹ, ਜੋ ਪਿਛਲੇ ਸਾਲਾਂ ਤੋਂ ਇਸ ਤਕਨੀਕ ਦੀ ਸਫਲਤਾਪੂਰਵਕ ਵਰਤੋਂ ਕਰ ਰਹੇ ਹਨ, ਨੇ ਵੀ ਕਿਸਾਨਾਂ ਨੂੰ ਸੰਬੋਧਨ ਕੀਤਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਿਸ਼ਨਰ ਪਟਿਆਲਾ ਡਵੀਜ਼ਨ ਸ੍ਰੀ ਚੰਦਰ ਗੈਂਦ ਨੇ ਦੱਸਿਆ ਕਿ ਉਨ੍ਹਾਂ ਦੀ ਕੁਝ ਦਿਨ ਪਹਿਲਾਂ ਸੁਰਜੀਤ ਸਿੰਘ ਨਾਲ ਮੀਟਿੰਗ ਹੋਈ ਸੀ, ਜਿਨ੍ਹਾਂ ਨੇ ਆਧੁਨਿਕ ਖੇਤੀ ਤਕਨੀਕਾਂ ਰਾਹੀਂ ਪਾਣੀ ਬਚਾਉਣ ਦੇ ਨਾਲ-ਨਾਲ ਵਾਤਾਵਰਨ ਨੂੰ ਬਚਾਉਣ ਦੇ ਸਾਧਨ ਅਤੇ ਤਰੀਕੇ ਦੱਸੇ। ਸੁਰਜੀਤ ਸਿੰਘ ਇੱਕ ਅਗਾਂਹਵਧੂ ਕਿਸਾਨ ਹੋਣ ਦੇ ਨਾਤੇ ਅਜਿਹੀਆਂ ਖੇਤੀ ਤਕਨੀਕਾਂ ਦਾ ਸਹਾਰਾ ਲੈ ਰਿਹਾ ਹੈ ਜਿਸ ਨਾਲ ਝੋਨੇ ਦੀ ਕਾਸ਼ਤ ਦੌਰਾਨ ਪਾਣੀ ਦੀ ਬੱਚਤ ਹੁੰਦੀ ਹੈ। ਸੂਬੇ ਵਿੱਚ ਮੌਜੂਦਾ ਪਾਣੀ ਦੇ ਪੱਧਰ ‘ਤੇ ਚਾਨਣਾ ਪਾਉਂਦਿਆਂ ਸ੍ਰੀ ਗੈਂਦ ਨੇ ਕਿਹਾ ਕਿ ਧਰਤੀ ਹੇਠਲੇ ਪਾਣੀ ਦੀ ਵਰਤੋਂ ਦੇ ਸਬੰਧ ਵਿੱਚ ਰਾਜ ਦੇ ਕਈ ਵਿਕਾਸ ਬਲਾਕਾਂ ਨੂੰ ਡਾਰਕ ਜ਼ੋਨ ਵਜੋਂ ਸ਼੍ਰੇਣੀਬੱਧ ਕੀਤਾ ਗਿਆ ਹੈ। ਇਸ ਲਈ ਇਨ੍ਹਾਂ ਅਭਿਆਸਾਂ ਰਾਹੀਂ ਪਾਣੀ ਦੀ ਸੰਭਾਲ ਵੱਲ ਗੰਭੀਰਤਾ ਨਾਲ ਕਦਮ ਚੁੱਕਣਾ ਸਮੇਂ ਦੀ ਲੋੜ ਹੈ।

ਜਾਗਰੂਕਤਾ ਕੈਂਪ ਦਾ ਦੌਰਾ ਕਰਦਿਆਂ ਵਿਧਾਇਕ ਸ੍ਰੀ ਗੁਰਪ੍ਰੀਤ ਬੱਸੀ ਗੋਗੀ ਨੇ ਖੁਲਾਸਾ ਕੀਤਾ ਕਿ ਕਿਸਾਨਾਂ ਨੂੰ ਧਰਤੀ ਹੇਠਲੇ ਪਾਣੀ ਦੀ ਸੰਭਾਲ ਵਿੱਚ ਸਹਾਈ ਹੋਣ ਵਾਲੀਆਂ ਖੇਤੀ ਤਕਨੀਕਾਂ ਨੂੰ ਅਪਨਾਉਣਾ ਚਾਹੀਦਾ ਹੈ। ਸ੍ਰੀ ਵਰਿੰਦਰ ਕੁਮਾਰ ਸ਼ਰਮਾ ਡਿਪਟੀ ਕਮਿਸ਼ਨਰ ਲੁਧਿਆਣਾ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਕਿਸਾਨਾਂ ਦੀ ਭਲਾਈ ਅਤੇ ਕੁਦਰਤੀ ਸੋਮਿਆਂ ਨੂੰ ਸੰਵਾਰਨ ਲਈ ਸਖ਼ਤ ਮਿਹਨਤ ਕਰ ਰਿਹਾ ਹੈ। ਇਸ ਮੇਲੇ ਦਾ ਆਯੋਜਨ ਕਿਸਾਨਾਂ ਨੂੰ ਸਿੱਧੀ ਬਿਜਾਈ ਅਤੇ ਖਾਸ ਕਰਕੇ ਝੋਨੇ ਦੀ ਪਨੀਰੀ ਨੂੰ ਖੇਤਾਂ ਵਿੱਚ ਵਾਹੁਦਿਆਂ ਦੀ ਬਿਜਾਈ ਸਬੰਧੀ ਜਾਗਰੂਕ ਕਰਨ ਲਈ ਲਗਾਇਆ ਗਿਆ ਸੀ।

 

Facebook Comments

Trending