Connect with us

ਪੰਜਾਬੀ

ਜਿਲ੍ਹਾ ਬਾਲ ਸੁਰੱਖਿਆ ਯੂਨਿਟ ਵਲੋਂ 4 ਬੱਚਿਆਂ ਨੂੰ ਭੀਮ ਮੰਗਦੇ ਕੀਤਾ ਰੈਸਕਿਊ

Published

on

District Child Protection Unit rescued 4 children by asking for Bhim

ਲੁਧਿਆਣਾ : ਜਿਲ੍ਹਾ ਬਾਲ ਸੁਰੱਖਿਆ ਯੂਨਿਟ, ਲੁਧਿਆਣਾ ਅਤੇ ਰੇਲਵੇ ਚਾਈਲਡ ਲਾਈਨ, ਲੁਧਿਆਣਾ ਦੀ ਟੀਮ ਵੱਲੋ ਬਾਲ ਭਿਖਾਰੀਆਂ ਨੂੰ ਭੀਖ ਮੰਗਣ ਤੋਂ ਰੋਕਣ ਲਈ ਇਕ ਅਭਿਆਨ ਚਲਾਇਆ ਗਿਆ। ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਰਸ਼ਮੀ ਨੇ ਦੱਸਿਆ ਕਿ ਪਵੇਲੀਅਨ ਮਾਲ ਲਾਈਟਾਂ ਵਾਲੇ ਚੌਂਕ ਤੋਂ 4 ਬੱਚਿਆਂ ਨੂੰ ਭੀਮ ਮੰਗਦੇ ਹੋਏ ਰੈਸਕਿਊ ਕੀਤਾ ਗਿਆ ਅਤੇ ਬਾਲ ਭਲਾਈ ਕਮੇਟੀ, ਲੁਧਿਆਣਾ ਦੇ ਸਾਹਮਣੇ ਪੇਸ਼ ਕੀਤਾ ਗਿਆ

ਬੱਚਿਆਂ ਦੇ ਮਾਤਾ-ਪਿਤਾ ਦਾ ਪਤਾ ਲਗਾ ਕੇ ਬਾਲ ਭਲਾਈ ਕਮੇਟੀ ਦੇ ਦਫਤਰ ਬੁਲਾਇਆ ਗਿਆ। ਉਨ੍ਹਾਂ ਦੱਸਿਆ ਕਿ ਬੱਚਿਆਂ ਅਤੇ ਮਾਤਾ-ਪਿਤਾ ਦੀ ਕਾਊਂਸਲਿੰਗ ਕੀਤੀ ਗਈ ਅਤੇ ਉਹਨਾਂ ਨੂੰ ਭਵਿੱਖ ਵਿੱਚ ਬੱਚਿਆਂ ਤੋਂ ਭਿਖਿਆ ਮੰਗਵਾਉਣ ਲਈ ਤਾੜਿਆ ਵੀ ਗਿਆ। ਜ਼ਿਕਰਯੋਗ ਹੈ ਕਿ ਡਿਪਟੀ ਕਮਿਸ਼ਨਰ ਦੇ ਧਿਆਨ ਵਿੱਚ ਆਇਆ ਸੀ ਕਿ ਬੱਚਿਆਂ ਵਲੋਂ ਭੀਖ ਮੰਗੀ ਜਾਰੀ ਸੀ।

ਉਨ੍ਹਾਂ ਆਮ ਜਨਤਾ ਨੂੰ ਅਪੀਲ ਕਰਦਿਆਂ ਕਿਹਾ ਕਿ ਬੱਚਿਆਂ ਨੂੰ ਭੀਖ ਨਾ ਦਿੱਤੀ ਜਾਵੇ ਤਾਂ ਜੋ ਚਾਈਲਡ ਬੈਗਿੰਗ ‘ਤੇ ਠੱਲ ਪਾਈ ਜਾ ਸਕੇ। ਉਨ੍ਹਾਂ ਦੱਸਿਆ ਕਿ  ਭਵਿੱਖ ਵਿੱਚ ਵੀ ਅਜਿਹੀਆਂ ਅਚਨਚੇਤ ਚੈਕਿੰਗਾਂ ਜਾਰੀ ਰਹਿਣਗੀਆਂ ਤਾਂ ਜੋ ਲੁਧਿਆਣਾ ਨੂੰ ਬਾਲ ਭਿਖਿਆ ਤੋਂ ਮੁਕਤ ਕੀਤਾ ਜਾ ਸਕੇ ਅਤੇ ਬੱਚਿਆਂ ਨੂੰ ਸਕੂਲ ਵਿੱਚ ਦਾਖਲ ਕਰਵਾ ਕੇ ਉਹਨਾਂ ਦਾ ਭਵਿੱਖ ਸੁਰੱਖਿਅਤ ਅਤੇ ਉਜਵਲ ਬਣਾਇਆ ਜਾ ਸਕੇ।

Facebook Comments

Trending