ਖੇਡਾਂ
12 ਤੋਂ 22 ਸਤੰਬਰ ਤੱਕ ਕਰਵਾਏ ਜਾਣਗੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ – ਜ਼ਿਲ੍ਹਾ ਖੇਡ ਅਫ਼ਸਰ ਰਵਿੰਦਰ ਸਿੰਘ
Published
2 years agoon
ਲੁਧਿਆਣਾ : ‘ਖੇਡਾਂ ਵਤਨ ਪੰਜਾਬ ਦੀਆਂ – 2022’ ਤਹਿਤ ਜ਼ਿਲ੍ਹੇ ਵਿੱਚ 12 ਤੋਂ 22 ਸਤੰਬਰ ਤੱਕ ਵੱਖ-ਵੱਖ ਖੇਡਾਂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਸ਼ੁਰੂ ਹੋਣਗੇ। ਜ਼ਿਲ੍ਹਾ ਖੇਡ ਅਫ਼ਸਰ ਸ੍ਰੀ ਰਵਿੰਦਰ ਸਿੰਘ ਵੱਲੋਂ ਇਸ ਸਬੰਧੀ ਵਿਸਥਾਰ ਨਾਲ ਦੱਸਿਆ ਗਿਆ ਕਿ ਇਸ ਮੈਗਾ ਖੇਡ ਮੇਲੇ ‘ਖੇਡਾਂ ਵਤਨ ਪੰਜਾਬ ਦੀਆ-2022’ ਦਾ ਉਦਘਾਟਨ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਵੱਲੋਂ 29 ਅਗਸਤ ਨੂੰ ਜਲੰਧਰ ਤੋਂ ਕੀਤਾ ਗਿਆ ਸੀ।
ਉਨ੍ਹਾਂ ਅੱਗੇ ਦੱਸਿਆ ਕਿ ਜ਼ਿਲ੍ਹਾਂ ਪੱਧਰੀ ਖੇਡ ਮੁਕਾਬਲਿਆਂ ਤਹਿਤ ਅੰਡਰ-14 (ਲੜਕੇ-ਲੜਕੀਆਂ) ਦੇ ਮੈਚ 12 ਤੋਂ 14 ਸਤੰਬਰ ਤੱਕ ਅਤੇ ਅੰਡਰ-17 (ਲੜਕੇ-ਲੜਕੀਆਂ) ਦੇ ਮੈਚ 15 ਤੋਂ 17 ਸਤੰਬਰ ਤੱਕ ਕਰਵਾਏ ਜਾਣਗੇ। ਇਸੇ ਤਰ੍ਹਾਂ 18 ਤੋਂ 21 ਸਤੰਬਰ ਤੱਕ ਅੰਡਰ-21 ਅਤੇ 21-40, 41-50, ਅਤੇ 50 ਤੋਂ ਵੱਧ (ਉਮਰ ਵਰਗ) ਦੇ ਖਿਡਾਰੀਆਂ ਦੇ ਮੁਕਾਬਲੇ 21 ਤੋਂ 22 ਸਤੰਬਰ ਤੱਕ ਹੋਣਗੇ।
ਉਨ੍ਹਾਂ ਦੱਸਿਆ ਕਿ ਪੈਰਾ-ਸਪੋਰਟਸ ਦੇ ਜ਼ਿਲ੍ਹਾ ਪੱਧਰੀ ਮੈਚ 21 ਤੋਂ 22 ਸਤੰਬਰ ਤੱਕ ਗੁਰੂ ਨਾਨਕ ਸਟੇਡੀਅਮ ਵਿੱਚ ਹੋਣਗੇ। ਵਾਲੀਬਾਲ, ਅਥਲੈਟਿਕਸ, ਫੁੱਟਬਾਲ, ਖੋ-ਖੋ, ਕਬੱਡੀ (ਨੈਸ਼ਨਲ ਅਤੇ ਸਰਕਲ ਸਟਾਈਲ), ਰੱਸਾਕਸ਼ੀ, ਹੈਂਡਬਾਲ, ਸਾਫਟਬਾਲ, ਹਾਕੀ, ਸਕੇਟਿੰਗ, ਬਾਸਕਟਬਾਲ, ਕੁਸ਼ਤੀ, ਤੈਰਾਕੀ, ਮੁੱਕੇਬਾਜ਼ੀ, ਟੇਬਲ ਟੈਨਿਸ, ਲਾਅਨ ਟੈਨਿਸ, ਵੇਟਲਿਫਟਿੰਗ, ਪਾਵਰਲਿਫਟਿੰਗ ਅਤੇ ਸ਼ੂਟਿੰਗ ਦੇ ਮੁਕਾਬਲੇ 5 ਤੋਂ 6 ਸਤੰਬਰ ਤੱਕ ਕਰਵਾਏ ਜਾਣਗੇ।
ਉਨ੍ਹਾਂ ਦੱਸਿਆ ਕਿ ਇਹ ਖੇਡ ਮੁਕਾਬਲੇ ਗੁਰੂ ਨਾਨਕ ਸਟੇਡੀਅਮ, ਬਹੁ-ਮੰਤਵੀ ਹਾਲ, ਸ਼ਾਸਤਰੀ ਬੈਡਮਿੰਟਨ ਹਾਲ, ਸਰਕਾਰੀ ਕਾਲਜ (ਲੜਕੀਆਂ), ਐਮ.ਸੀ. ਸਵੀਮਿੰਗ ਪੂਲ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਵਿਖੇ, ਸੈਕਰਡ ਸੋਲ ਕਾਨਵੈਂਟ ਸਕੂਲ ਧਾਂਦਰਾ ਰੋਡ, ਲਈਅਰ ਵੈਲੀ, ਨਰੇਸ਼ ਚੰਦਰ ਸਟੇਡੀਅਮ ਅਤੇ ਕਿਸ਼ੋਰੀ ਲਾਲ ਜੇਠੀ ਸੀਨੀਅਰ ਸੈਕੰਡਰੀ ਸਕੂਲ ਖੰਨਾ ਵਿਖੇ ਹੋਣਗੇ।
You may like
-
ਜੀ.ਐਚ.ਜੀ. ਖ਼ਾਲਸਾ ਕਾਲਜ ਦੇ ਖਿਡਾਰੀਆਂ ਨੇ ਜਿਤੇ ਗੋਲ੍ਡ,ਸਿਲਵਰ ਤੇ ਕਾਂਸੀ ਤਗਮੇ
-
ਸੂਬਾ ਪੱਧਰ ‘ਤੇ ਹੋਣ ਵਾਲੀਆਂ ਖੇਡਾਂ ਲਈ ਅੱਜ ਤੇ ਭਲਕੇ ਲਏ ਜਾਣਗੇ ਟਰਾਇਲ -DSO
-
RGC ਦੀਆਂ ਖਿਡਾਰਨਾਂ ਨੇ ‘ ਖੇਡਾਂ ਵਤਨ ਪੰਜਾਬ ਦੀਆਂ ‘ ‘ਚ ਕੀਤਾ ਸ਼ਾਨਦਾਰ ਪ੍ਰਦਰਸ਼ਨ
-
ਖੇਡਾਂ ਵਤਨ ਪੰਜਾਬ ਦੀਆਂ 2023 : ਚੌਥੇ ਦਿਨ ਹੋਏ ਰੋਮਾਂਚਕ ਖੇਡ ਮੁਕਾਬਲੇ
-
ਸੈਕਰਡ ਸੋਲ ਕਾਨਵੈਂਟ ਸਕੂਲ ‘ਚ ਖੇਡਾਂ ਵਤਨ ਪੰਜਾਬ ਦੀਆਂ ਦਾ ਉਦਘਾਟਨ ਸਮਾਗਮ
-
ਜ਼ਿਲ੍ਹਾ ਪੱਧਰੀ ਮੁਕਾਬਲੇ 30 ਸਤੰਬਰ ਤੋਂ 05 ਅਕਤੂਬਰ ਤੱਕ ਕਰਵਾਏ ਜਾਣਗੇ – ਜ਼ਿਲ੍ਹਾ ਖੇਡ ਅਫ਼ਸਰ