Connect with us

ਪੰਜਾਬੀ

ਡਿਪਟੀ ਕਮਿਸ਼ਨਰ ਵੱਲੋਂ ਰੌਸ਼ਨੀਆਂ ਦੇ ਤਿਉਹਾਰ ਦੀਵਾਲੀ ਦੀ ਵਧਾਈ ਅਤੇ ਸ਼ੁਭਕਾਮਨਾਵਾਂ

Published

on

Diwali greetings and best wishes from the Deputy Commissioner

ਲੁਧਿਆਣਾ : ਲੋਕਾਂ ਨੂੰ ਰੌਸ਼ਨੀਆਂ ਦੇ ਤਿਉਹਾਰ ਦੀਵਾਲੀ ਦੀ ਵਧਾਈ ਦਿੰਦਿਆਂ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਪ੍ਰਦੂਸ਼ਣ ਦੀ ਸਮੱਸਿਆ ਨੂੰ ਖ਼ਤਮ ਕਰਨ ਲਈ ਗ੍ਰੀਨ ਅਤੇ ਵਾਤਾਵਰਣ ਪੱਖੀ ਦੀਵਾਲੀ ਮਨਾਈ ਜਾਵੇ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਮਾਜ ਦੇ ਹਰ ਵਰਗਾਂ ਵਲੋਂ ਦੀਵਾਲੀ ਦੇ ਤਿਉਹਾਰ ਮੌਕੇ ਘਰਾਂ ਵਿੱਚ ਤੇਲ ਦੇ ਦੀਵੇ ਜਗਾਉਣੇ ਚਾਹੀਦੇ ਹਨ ਅਤੇ ਰੌਸ਼ਨੀ ਦੇ ਇਸ ਤਿਉਹਾਰ ਨੂੰ ਪੂਰੀ ਧਾਰਮਿਕ ਮਰਿਯਾਦਾ ਨਾਲ ਮਨਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਦੀਵਾਲੀ ਦਾ ਤਿਉਹਾਰ ਬਦੀ ‘ਤੇ ਨੇਕੀ ਦੀ ਜਿੱਤ ਦਾ ਸੁਨੇਹਾ ਦਿੰਦਾ ਹੈ ਇਸ ਲਈ ਸਾਨੂੰ ਸਾਰਿਆਂ ਨੂੰ ਇਸ ਦਿਨ ਪ੍ਰਦੂਸ਼ਣ ਨੂੰ ਖ਼ਤਮ ਕਰਨ ਲਈ ਪੌਦੇ ਲਗਾ ਕੇ ਸਾਫ਼-ਸੁਥਰੀ, ਗ੍ਰੀਨ ਅਤੇ ਪ੍ਰਦੂਸ਼ਣ ਮੁਕਤ ਦੀਵਾਲੀ ਮਨਾਉਣੀ ਚਾਹੀਦੀ ਹੈ।

ਡਿਪਟੀ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਦੀਵਾਲੀ ਵਾਲੀ ਰਾਤ 8 ਵਜੇ ਤੋਂ ਰਾਤ 10 ਵਜੇ ਤੱਕ ਹੀ ਪਟਾਕੇ ਚਲਾਉਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਹਰ ਇਕ ਨਾਗਰਿਕ ਨੂੰ ਪੰਜਾਬ ਸਰਕਾਰ ਵਲੋਂ ਸੂਬੇ ਵਿੱਚੋਂ ਅਵਾਜ਼ ਅਤੇ ਹਵਾ ਪ੍ਰਦੂਸ਼ਣ ਨੂੰ ਖ਼ਤਮ ਕਰਨ ਲਈ ਕੀਤੇ ਜਾ ਰਹੇ ਯਤਨਾਂ ਵਿੱਚ ਸਹਿਯੋਗ ਕਰਨਾ ਚਾਹੀਦਾ ਹੈ।

ਡਿਪਟੀ ਕਮਿਸ਼ਨਰ ਨੇ ਆਸ ਜਤਾਈ ਕਿ ਇਹ ਦੀਵਾਲੀ ਦਾ ਤਿਉਹਾਰ ਇਕ ਵਾਰ ਫਿਰ ਭਾਈਚਾਰਕ ਸਾਂਝ ਅਤੇ ਸ਼ਾਂਤੀ ਨੂੰ ਮਜਬੂਤ ਕਰਨ ਦੇ ਨਾਲ-ਨਾਲ ਸਭ ਲਈ ਖੁਸ਼ਹਾਲੀ ਅਤੇ ਖੁਸ਼ੀਆਂ ਲੈ ਕੇ ਆਵੇ।

Facebook Comments

Trending