ਜਲੰਧਰ : ਜਲੰਧਰ ‘ਚ ਹੋਈ ਬਾਰਿਸ਼ ਤੋਂ ਬਾਅਦ ਜਲੰਧਰ ਸਮਾਰਟ ਸਿਟੀ ਦੀ ਤਸਵੀਰ ਸਾਹਮਣੇ ਆਈ ਹੈ। ਦਰਅਸਲ ਬੀਤੀ ਰਾਤ ਪਏ ਮੀਂਹ ਕਾਰਨ ਦਮੋਰੀਆ ਪੁਲ ਦੇ ਹੇਠਾਂ ਕਾਫੀ ਪਾਣੀ ਖੜ੍ਹਾ ਹੋ ਗਿਆ ਸੀ ਅਤੇ ਸੜਕ ਵੀ ਬੰਦ ਹੋ ਗਈ ਸੀ, ਜਿਸ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਸੀ।
ਤਸਵੀਰਾਂ ‘ਚ ਤੁਸੀਂ ਦੇਖ ਸਕਦੇ ਹੋ ਕਿ ਕਿਵੇਂ ਬੱਚੇ ਪਾਣੀ ‘ਚ ਛਾਲ ਮਾਰ ਕੇ ਆਪਣੀ ਜਾਨ ਖਤਰੇ ‘ਚ ਪਾ ਰਹੇ ਹਨ, ਜਿਸ ਕਾਰਨ ਕੋਈ ਵੱਡਾ ਹਾਦਸਾ ਵਾਪਰ ਸਕਦਾ ਹੈ ਪਰ ਪ੍ਰਸ਼ਾਸਨ ਕੁਝ ਨਹੀਂ ਕਰ ਰਿਹਾ। ਵੱਡੀ ਗੱਲ ਇਹ ਹੈ ਕਿ ਅਜੇ ਮੀਂਹ ਸ਼ੁਰੂ ਹੀ ਹੋਇਆ ਹੈ ਅਤੇ ਨਗਰ ਨਿਗਮ ਦਾ ਰਾਜ਼ ਖੁੱਲ੍ਹ ਕੇ ਸਾਹਮਣੇ ਆ ਗਿਆ ਹੈ ਇਸ ਸਮੇਂ ਜਲੰਧਰ ਪੱਛਮੀ ਵਿਧਾਨ ਸਭਾ ਉਪ ਚੋਣ ਚੱਲ ਰਹੀ ਹੈ ਅਤੇ ਸਾਰੀਆਂ ਸਿਆਸੀ ਪਾਰਟੀਆਂ ਪੱਛਮੀ ਨੂੰ ਸੁਧਾਰਨ ਦੀ ਗੱਲ ਕਰ ਰਹੀਆਂ ਹਨ।