Connect with us

ਧਰਮ

ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ‘ਚ ਡਰੈੱਸ ਕੋਡ ਲਾਗੂ, ਹੁਣ ਫੋਟੋ ਖਿੱਚਣ ‘ਤੇ ਵੀ ਹੋਈ ਮਨਾਹੀ

Published

on

Dress code enforced in Gurdwara Sri Dukh Niwaran Sahib, now photography is also prohibited

ਪਟਿਆਲਾ ਦੇ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਵਿਚ ਹੁਣ ਡਰੈੱਸ ਕੋਡ ਲਾਗੂ ਕਰ ਦਿੱਤਾ ਗਿਆ ਹੈ। ਗੁਰਦੁਆਰਾ ਸਾਹਿਬ ਵਿਚ ਨਿੱਕਰ, ਕੈਪਰੀ ਅਤੇ ਟੋਪੀ ਪਾ ਕੇ ਆਉਣ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ, ਇਸ ਦੇ ਨਾਲ-ਨਾਲ ਤਸਵੀਰਾਂ ਖਿੱਚਣ ਅਤੇ ਵੀਡੀਓਗ੍ਰਾਫ਼ੀ ਦੀ ਵੀ ਮਨਾਹੀ ਲਗਾਈ ਗਈ ਹੈ। ਤਸਵੀਰ ਖਿੱਚਣ ਅਤੇ ਵੀਡੀਓਗ੍ਰਾਫ਼ੀ ਕਰਨ ਵਾਲੇ ਖ਼ਿਲਾਫ਼ ਹੁਣ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਗੁਰੂਦੁਵਾਰਾ ਮਨੇਜਮੈਂਟ ਵੱਲੋਂ ਗੁਰੂ ਘਰ ਦੀ ਮਰਿਆਦਾ ਨੂੰ ਵੇਖਦੇ ਹੋਏ ਇਹ ਵੱਡਾ ਫ਼ੈਸਲਾ ਲਿਆ ਗਿਆ ਹੈ। ਇਸ ਸਬੰਧੀ ਗੁਰਦੁਆਰਾ ਦੇ ਮੈਨੇਜਰ ਕਰਨੈਲ ਸਿੰਘ ਨੇ ਦੱਸਿਆ ਕਿ ਇਤਿਹਾਸਕ ਗੁਰਦੁਆਰਾ ਸਾਹਿਬ ਸ੍ਰੀ ਦੂਖ ਨਿਵਾਰਨ ਸਾਹਿਬ ਵਿਚ ਸਪੀਕਰ ਲੱਗਾ ਕੇ ਬੇਨਤੀ ਕੀਤੀ ਜਾ ਰਹੀ ਅਤੇ ਸਖ਼ਤ ਕਾਰਵਾਈ ਕਰਨ ਦੀ ਗੱਲ ਕਹੀ ਜਾ ਰਹੀ ਹੈ। ਸਪੀਕਰ ਵਿਚ ਬੋਲਿਆ ਜਾ ਰਿਹਾ ਹੈ ਕਿ ਗੁਰਦੁਆਰਾ ਸਾਹਿਬ ਵਿਚ ਫੋਟੋ ਖਿੱਚਣ ਵਾਲੇ ‘ਤੇ ਸਖਤ ਕਾਰਵਾਈ ਹੋਵੇਗੀ ਨਾਲ ਹੀ ਇਕ ਹੋਰ ਹੁਕਮ ਗੁਰੂ ਘਰ ਲਾਗੂ ਕਰ ਦਿਤਾ ਗਿਆ ਹੈ, ਜਿਸ ਵਿਚ ਡਰੈੱਸ ਕੋਡ ਲਾਗੂ ਕਰ ਦਿੱਤਾ ਗਿਆ ਹੈ।

Facebook Comments

Trending