Connect with us

ਪੰਜਾਬ ਨਿਊਜ਼

ਵਿਵਾਦਾਂ ‘ਚ ਘਿਰੇ ਪੰਜਾਬ ਦੇ ਡੀਐਸਪੀ, ਹਾਈਕੋਰਟ ਨੇ ਡੀਜੀਪੀ ਨੂੰ ਜਾਰੀ ਕੀਤਾ ਇਹ ਹੁਕਮ

Published

on

ਚੰਡੀਗੜ੍ਹ : ਡੀ.ਐਸ.ਪੀ. ਗੁਰਸ਼ੇਰ ਸਿੰਘ ਸੰਧੂ ਵਿਵਾਦਾਂ ਵਿੱਚ ਘਿਰਦੇ ਨਜ਼ਰ ਆ ਰਹੇ ਹਨ। ਦਰਅਸਲ ਮੋਹਾਲੀ ਨਿਵਾਸੀ ਗੈਂਗਸਟਰ ਲੱਕੀ ਪਟਿਆਲ ਵੱਲੋਂ ਫੋਨ ਕਰਕੇ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ, ਜਿਸ ਦੀ ਜਾਂਚ ਦੀ ਜ਼ਿੰਮੇਵਾਰੀ ਡੀ.ਐੱਸ.ਪੀ. ਸੰਧੂ ਨੂੰ ਦਿੱਤਾ ਗਿਆ। ਇਸ ਮਾਮਲੇ ਨੂੰ ਲੈ ਕੇ ਪਟੀਸ਼ਨਰ ਨੇ ਹਾਈਕੋਰਟ ਵਿੱਚ ਕੁਝ ਦਸਤਾਵੇਜ਼ ਪੇਸ਼ ਕੀਤੇ, ਜਿਸ ਵਿੱਚ ਪੁਲਿਸ ਅਧਿਕਾਰੀ ਸੰਧੂ ਦੀ ਘੋਰ ਲਾਪਰਵਾਹੀ ਸਾਹਮਣੇ ਆਈ ਹੈ। ਪਟੀਸ਼ਨਕਰਤਾ ਵੱਲੋਂ ਦਸਤਾਵੇਜ਼ ਪੇਸ਼ ਕੀਤੇ ਜਾਣ ਤੋਂ ਬਾਅਦ ਹਾਈਕੋਰਟ ਨੇ ਡੀ.ਜੀ.ਪੀ. ਗੌਰਵ ਯਾਦਵ ਨੂੰ ਕਾਰਵਾਈ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ।

ਹਾਈ ਕੋਰਟ ਨੇ ਡੀ.ਐਸ.ਪੀ. ਜਾਂਚ ਵਿੱਚ ਸ਼ਾਮਲ ਗੁਰਸ਼ੇਰ ਸਿੰਘ ਸੰਧੂ ਅਤੇ ਹੋਰ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਗਈ ਹੈ। ਅਦਾਲਤ ਨੇ ਅੱਜ ਤੋਂ ਇੱਕ ਮਹੀਨੇ ਦੇ ਅੰਦਰ-ਅੰਦਰ ਰਿਪੋਰਟ ਰਜਿਸਟਰਾਰ ਜੁਡੀਸ਼ੀਅਲ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਸੌਂਪਣ ਦੇ ਹੁਕਮ ਦਿੱਤੇ ਹਨ। ਜਸਟਿਸ ਸੰਦੀਪ ਮੌਦਗਿਲ ਨੇ ਪੰਜਾਬ ਪੁਲਿਸ ਵੱਲੋਂ ਦਾਇਰ ਰਿਪੋਰਟ ਨੂੰ ਰਿਕਾਰਡ ‘ਤੇ ਰੱਖਣ ਲਈ ਕਿਹਾ ਹੈ। ਡੀ.ਐਸ.ਪੀ. ਸੰਧੂ ਖਿਲਾਫ ਵਿਭਾਗੀ ਕਾਰਵਾਈ ਕੀਤੀ ਗਈ ਹੈ।

ਜਾਣਕਾਰੀ ਮਿਲੀ ਹੈ ਕਿ ਮੁਹਾਲੀ ਪੁਲੀਸ ਨੇ 13 ਅਗਸਤ ਨੂੰ ਤਾਜ਼ਾ ਸਟੇਟਸ ਰਿਪੋਰਟ ਪੇਸ਼ ਕੀਤੀ ਸੀ ਜਿਸ ਵਿੱਚ ਡੀ.ਐਸ.ਪੀ. ਸੰਧੂ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਗਿਆ ਸੀ ਕਿ ਉਨ੍ਹਾਂ ਖ਼ਿਲਾਫ਼ ਵਿਭਾਗੀ ਕਾਰਵਾਈ ਕਿਉਂ ਨਾ ਕੀਤੀ ਜਾਵੇ। ਪੁਲਿਸ ਨੇ ਕਾਰਵਾਈ ਕਰਦੇ ਹੋਏ ਅਦਾਲਤ ਨੂੰ ਦੱਸਿਆ ਕਿ ਸੰਧੂ ਦਾ ਤਬਾਦਲਾ ਅੰਮ੍ਰਿਤਸਰ ਕਰ ਦਿੱਤਾ ਗਿਆ ਹੈ।

Facebook Comments

Trending