Connect with us

ਪੰਜਾਬੀ

ਡੀ.ਟੀ.ਐੱਫ. ਵੱਲੋਂ ਅਧਿਆਪਕ ਚੇਤਨਾ ਕਨਵੈਨਸ਼ਨ 30 ਅਪ੍ਰੈਲ ਨੂੰ

Published

on

DTF From Teacher Consciousness Convention on 30th April

ਲੁਧਿਆਣਾ : ਡੈਮੋਕ੍ਰੇਟਿਕ ਟੀਚਰਜ ਫਰੰਟ ਲੁਧਿਆਣਾ ਦੀ ਇੱਕ ਹੰਗਾਮੀ ਮੀਟਿੰਗ ਜਿਲ੍ਹਾ ਪ੍ਰਧਾਨ ਦਲਜੀਤ ਸਿੰਘ ਸਮਰਾਲਾ ਅਤੇ ਜਿਲ੍ਹਾ ਜਨਰਲ ਸਕੱਤਰ ਹਰਜੀਤ ਸਿੰਘ ਸੁਧਾਰ ਦੀ ਅਗਵਾਈ ਵਿੱਚ ਹੋਈ। ਉਹਨਾਂ ਦੱਸਿਆ ਕਿ ਜਥੇਬੰਦੀ ਵੱਲੋਂ ਸਰਕਾਰਾਂ ਦੀਆਂ ਜਨਤਕ ਸਿੱਖਿਆ ਵਿਰੋਧੀ ਨੀਤੀਆਂ ਪ੍ਰਤੀ ਪੈਨਸ਼ਨਰ ਭਵਨ ਲੁਧਿਆਣਾ ਵਿਖੇ 30 ਅਪ੍ਰੈਲ ਦਿਨ ਐਤਵਾਰ ਨੂੰ ਜਿਲ੍ਹਾ ਪੱਧਰੀ ਅਧਿਆਪਕ ਚੇਤਨਾ ਕਨਵੈਨਸ਼ਨ ਕਰਵਾਈ ਜਾ ਰਹੀ ਹੈ।

ਜਿਲ੍ਹਾ ਕਮੇਟੀ ਮੈਂਬਰਾਂ ਨੇ ਰੋਸ ਪ੍ਰਗਟ ਕਰਦੇ ਹੋਏ ਕਿਹਾ ਕਿ ਕੇਂਦਰ ਦੀ ਭਾਜਪਾ ਅਤੇ ਪੰਜਾਬ ਦੀ ਆਪ ਸਰਕਾਰ ਸਕੂਲ ਆੱਫ ਐਮੀਨੈੰਸ,ਸੁਪਰ ਸਮਾਰਟ ਸਕੂਲ ਤੇ ਪੀ.ਐੱਮ.ਸ਼੍ਰੀ ਸਕੂਲ ਸਕੀਮਾਂ ਦੇ ਨਾਮ ਹੇਠ ਸਿੱਖਿਆ ਨੀਤੀ 2020 ਦੇ ਲੁੱਕਵੇਂ ਏਜੰਡੇ ਨਿੱਜੀਕਰਨ, ਉਦਾਰੀਕਰਨ ਦੀਆਂ ਨੀਤੀਆਂ ਨੂੰ ਪ੍ਰਫੁੱਲਿਤ ਕਰ ਰਹੀਆਂ ਹਨ। ਜਿਲ੍ਹਾ ਆਗੂਆਂ ਨੇ ਕਿਹਾ ਕਿ ਇਸਦੇ ਖਿਲਾਫ਼ 7 ਮਈ ਨੂੰ ਜਲੰਧਰ ਹਲਕੇ ਵਿੱਚ ਪੰਜਾਬ ਦੇ ਸਮੂਹ ਅਧਿਆਪਕ ਪੋਲ ਖੋਲ ਝੰਡਾ ਮਾਰਚ ਕਰਨਗੇ।

Facebook Comments

Trending