ਪੰਜਾਬ ਨਿਊਜ਼
ਪੰਜਾਬ ਵਿਚ ਭਾਰੀ ਮੀਂਹ ਕਾਰਨ ਵਿਗੜਣ ਲੱਗੇ ਹਾਲਾਤ, ਇਨ੍ਹਾਂ ਇਲਾਕਿਆਂ ਵਿਚ ਰੈੱਡ ਅਲਰਟ ਜਾਰੀ
Published
2 years agoon

ਲੁਧਿਆਣਾ : ਅੱਜ ਐਤਵਾਰ ਨੂੰ ਪੰਜਾਬ ਦੇ 6 ਇਲਾਕਿਆਂ ਵਿਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਜਿਨ੍ਹਾਂ ਇਲਾਕਿਆਂ ਵਿਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ, ਇਥੇ ਤੇਜ਼ ਮੀਂਹ ਦੀ ਸੰਭਾਵਨਾ ਹੈ ਅਤੇ 60 ਕਿ.ਮੀ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ। ਰਾਜਪੁਰਾ, ਡੇਰਾ ਬੱਸੀ, ਫਤਿਹਗੜ੍ਹ ਸਾਹਿਬ, ਮੋਹਾਲੀ, ਬੱਸੀ ਪਠਾਣਾ ਅਤੇ ਖਰੜ ਵਿਚ ਇਹ ਅਲਰਟ ਜਾਰੀ ਕੀਤਾ ਗਿਆ ਹੈ।
ਸ਼ੁੱਕਰਵਾਰ ਸਵੇਰ ਤੋਂ ਪੈ ਰਹੇ ਭਾਰੀ ਮੀਂਹ ਕਾਰਣ ਨਹਿਰਾਂ ਵਿਚ ਪਾਣੀ ਦਾ ਪੱਧਰ ਵੀ ਵੱਧ ਗਿਆ ਹੈ। ਨਹਿਰਾਂ ਵਿਚ ਪਾੜ ਪੈਣ ਕਾਰਣ ਫਸਲਾਂ ਤਬਾਹ ਹੋ ਗਈਆਂ ਹਨ। ਦੂਜੇ ਪਾਸੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀ ਵਧੇਰੇ ਪ੍ਰਭਾਵਤ ਇਲਾਕਿਆਂ ਨੂੰ ਚੌਕਸ ਰਹਿਣ ਲਈ ਆਖਿਆ ਹੈ ਅਤੇ ਐੱਨ. ਡੀ. ਆਰ. ਐੱਫ. ਦੀਆਂ ਟੀਮਾਂ ਨੂੰ ਵੀ ਅਲਰਟ ’ਤੇ ਰੱਖਿਆ ਗਿਆ ਹੈ।
ਪੰਜਾਬ ਦੇ 6 ਜ਼ਿਲ੍ਹਿਆਂ ਵਿਚ ਆਰੇਂਜ ਅਲਰਟ ਵੀ ਜਾਰੀ ਹੋਇਆ ਹੈ। ਇਥੇ 40 ਕਿਮੀ ਤਕ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ। ਲੁਧਿਆਣਾ, ਚਮਕੌਰ ਸਾਹਿਬ, ਸਮਰਾਲਾ, ਫਿਲੌਰ, ਨਕੋਦਰ, ਫਗਵਾੜਾ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਹੁਸ਼ਿਆਰਪੁਰ, ਅੰਮ੍ਰਿਤਸਰ, ਬਟਾਲਾ, ਭੁਲੱਥ, ਮੁਕੇਰੀਆਂ, ਗੁਰਦਾਸਪੁਰ ਵਿਚ ਇਹ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਬੁਡਲਾਢਾ, ਪਟਿਆਲਾ, ਰਾਜਪੁਰਾ, ਖੰਨਾ, ਖਰੜ, ਖਮਾਣੋ, ਰੂਪਨਗਰ, ਬਲਾਚੌਰ, ਸਾਹਕੋਟ, ਸੁਲਤਾਨਪੁਰ ਲੋਧੀ, ਖ਼ਡੂਰ ਸਾਹਿਬ, ਰਾਏਕੋਟ, ਜਗਰਾਓਂ, ਅਨੰਦਪੁਰ ਸਾਹਿਬ, ਗੜ੍ਹਸ਼ੰਕਰ, ਨੰਗਲ ਅਤੇ ਪਠਾਨਕੋਟ ਵਿਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
You may like
-
ਪੰਜਾਬ ਦਾ ਇਹ ਜ਼ਿਲ੍ਹਾ ਰੈੱਡ ਅਲਰਟ ‘ਤੇ, ਹਰ ਕੋਨੇ ‘ਤੇ ਭਾਰੀ ਪੁਲਿਸ ਤਇਨਾਤ
-
ਪੰਜਾਬ ਰੈੱਡ ਅਲਰਟ ‘ਤੇ, ਸੁਰੱਖਿਆ ਸਖ਼ਤ, ਹਰ ਨੁੱਕਰ ‘ਤੇ ਪੁਲਿਸ ਤਾਇਨਾਤ
-
ਪੰਜਾਬ ‘ਚ ਮੌਨਸੂਨ ਸਰਗਰਮ, ਤੇਜ਼ ਹਨੇਰੀ ਨਾਲ ਮੀਂਹ, ਜਾਣੋ ਕਦੋਂ…
-
ਫਿਰ ਵਧਿਆ ਰੈੱਡ ਅਲਰਟ, ਮੌਸਮ ਵਿਭਾਗ ਨੇ ਅਗਲੇ 5 ਦਿਨਾਂ ਲਈ ਜਾਰੀ ਕੀਤੀ ਸਥਿਤੀ
-
ਪੰਜਾਬ ‘ਚ ਫਿਰ ਰੈੱਡ ਅਲਰਟ, ਆਉਣ ਵਾਲੇ ਅਗਲੇ 5 ਦਿਨ ਹਨ ਭਾਰੀ, ਦੁਪਹਿਰ ਸਮੇਂ ਲੋਕ ਘਰਾਂ ਤੋਂ ਬਾਹਰ ਨਾ ਨਿਕਲਣ
-
ਪੰਜਾਬ ਦੇ 10 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ, ਇਸ ਮਗਰੋਂ ਹੁੰਮਸ ਭਰੀ ਗਰਮੀ ਦਾ ਅੰਤ