Connect with us

ਅਪਰਾਧ

ਨਾਕਾਬੰਦੀ ਦੌਰਾਨ ਪੁਲਿਸ ਨੇ ਮੋਟਰਸਾਈਕਲ ਚੋਰੀ ਕਰਨ ਵਾਲਾ ਨੌਜਵਾਨ ਕੀਤਾ ਕਾਬੂ

Published

on

ਲੁਧਿਆਣਾ : ਥਾਣਾ ਸਲੇਮ ਟਾਬਰੀ ਦੀ ਪੁਲਸ ਨੇ ਬੀਤੀ ਰਾਤ ਇਕ ਮੁਲਜ਼ਮ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਗ੍ਰਿਫਤਾਰ ਕੀਤਾ ਹੈ। ਉਕਤ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਤਫਤੀਸ਼ੀ ਅਫਸਰ ਹੌਲਦਾਰ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਕਿਸੇ ਖਾਸ ਮੁਖਬਰ ਨੇ ਸੂਚਨਾ ਦਿੱਤੀ ਕਿ ਇਕ ਨੌਜਵਾਨ ਚੋਰੀ ਦਾ ਮੋਟਰਸਾਈਕਲ ਵੇਚਣ ਲਈ ਲੁਧਿਆਣਾ ਵੱਲ ਆ ਰਿਹਾ ਹੈ, ਜਿਸ ‘ਤੇ ਪੁਲਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਜਲੰਧਰ ਬਾਈਪਾਸ ਚੌਕ ‘ਤੇ ਨਾਕਾਬੰਦੀ ਕਰ ਦਿੱਤੀ। ਜਿਸ ਦੌਰਾਨ ਇੱਕ ਸ਼ੱਕੀ ਨੌਜਵਾਨ ਨੂੰ ਚੈਕਿੰਗ ਲਈ ਰੋਕਿਆ ਗਿਆਜਦੋਂ ਪੁਲੀਸ ਟੀਮ ਨੇ ਉਕਤ ਮੋਟਰਸਾਈਕਲ ਦੇ ਦਸਤਾਵੇਜ਼ ਦਿਖਾਉਣ ਲਈ ਕਿਹਾ ਤਾਂ ਨੌਜਵਾਨ ਕੋਲੋਂ ਕੋਈ ਵੀ ਦਸਤਾਵੇਜ਼ ਬਰਾਮਦ ਨਹੀਂ ਹੋਇਆ।

ਪੁਲੀਸ ਨੇ ਜਦੋਂ ਉਕਤ ਨੌਜਵਾਨ ਤੋਂ ਪੁੱਛਗਿੱਛ ਕੀਤੀ ਤਾਂ ਨੌਜਵਾਨ ਨੇ ਦੱਸਿਆ ਕਿ ਉਸ ਨੇ ਇਹ ਮੋਟਰਸਾਈਕਲ ਕੁਝ ਦਿਨ ਪਹਿਲਾਂ ਚੋਰੀ ਕੀਤਾ ਸੀ ਜੋ ਅੱਜ ਲੁਧਿਆਣਾ ਵਿਖੇ ਵੇਚਿਆ ਜਾ ਰਿਹਾ ਸੀ। ਜਾਂਚ ਅਧਿਕਾਰੀ ਨੇ ਦੱਸਿਆ ਕਿ ਇਸ ਤੋਂ ਬਾਅਦ ਪੁਲਿਸ ਨੇ ਉਕਤ ਨੌਜਵਾਨ ਨੂੰ ਤੁਰੰਤ ਕਾਬੂ ਕਰਕੇ ਉਸਦੀ ਪਹਿਚਾਣ ਸੁਖਵਿੰਦਰ ਸਿੰਘ ਪੁੱਤਰ ਤਾਰਾ ਸਿੰਘ ਵਾਸੀ ਪਿੰਡ ਵਜ਼ੀਰਪੁਰ ਥਾਣਾ ਰਾਹੋ ਨਵਾਂਸ਼ਹਿਰ ਵਜੋਂ ਹੋਈ ਹੈ।ਪੁਲੀਸ ਨੇ ਮੁਲਜ਼ਮਾਂ ਖ਼ਿਲਾਫ਼ ਥਾਣਾ ਸਲੇਮ ਟਾਬਰੀ ਵਿੱਚ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਅੱਜ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਗਿਆ ਹੈ ਤਾਂ ਜੋ ਮੁਲਜ਼ਮਾਂ ਬਾਰੇ ਹੋਰ ਜਾਣਕਾਰੀ ਹਾਸਲ ਕੀਤੀ ਜਾ ਸਕੇ।

Facebook Comments

Trending