ਲੁਧਿਆਣਾ : ਜੇਲ੍ਹ ਬੈਰਕਾਂ ਦੀ ਕੀਤੀ ਗਈ ਤਲਾਸ਼ੀ ਦੌਰਾਨ ਹਵਾਲਾਤੀਆਂ ਦੇ ਕਬਜ਼ੇ ਚੋਂ 9 ਮੋਬਾਇਲ ਫੋਨ ਬਰਾਮਦ ਕੀਤੇ ਗਏ। ਜੇਲ੍ਹ ਪ੍ਰਸ਼ਾਸਨ ਦੇ ਮੁਤਾਬਕ ਮੁਲਜ਼ਮਾਂ ਨੇ ਅਜਿਹਾ ਕਰ ਕੇ ਜੇਲ੍ਹ ਨਿਯਮਾਂ ਦੀ ਉਲੰਘਣਾ ਕੀਤੀ ਹੈ।
ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਏ ਐੱਸ ਆਈ ਕਰਨੈਲ ਸਿੰਘ ਨੇ ਦੱਸਿਆ ਕਿ ਸਹਾਇਕ ਸੁਪਰਡੈਂਟ ਸੁਖਪਾਲ ਸਿੰਘ ਨੇ ਪੁਲਿਸ ਨੂੰ ਜਾਣਕਾਰੀ ਦਿੱਤੀ ਕਿ ਸਵੇਰ ਵੇਲੇ ਬੈਰਕਾਂ ਦੀ ਤਲਾਸ਼ੀ ਦੌਰਾਨ ਹਵਾਲਾਤੀ ਕਮਲਜੀਤ ਸਿੰਘ, ਕਰਨ ਸਿੰਘ ,ਹਰਜੀਤ ਸਿੰਘ ਤੇ ਜਸਵਿੰਦਰ ਸਿੰਘ ਦੇ ਕਬਜ਼ੇ ਚੋਂ 9 ਮੋਬਾਇਲ ਫੋਨ ਬਰਾਮਦ ਕੀਤੇ ਗਏ ।
ਜਾਂਚ ਅਧਿਕਾਰੀ ਕਰਨੈਲ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿਚ ਸਹਾਇਕ ਸੁਪਰਡੈਂਟ ਸੁਖਪਾਲ ਸਿੰਘ ਦੀ ਸ਼ਿਕਾਇਤ ਉੱਪਰ ਹਵਾਲਾਤੀਆਂ ਦੇ ਖਿਲਾਫ਼ ਮੁਕੱਦਮਾ ਦਰਜ ਕਰ ਲਿਆ ਹੈ ।