ਪੰਜਾਬੀ
ਸਰਦੀਆਂ ‘ਚ ਖਾਓ ਇਹ ਚੀਜ਼ਾਂ, ਜ਼ੁਕਾਮ ਤੋਂ ਮਿਲੇਗੀ ਰਾਹਤ
Published
2 years agoon

ਸਰਦੀ ਆਉਂਦੇ ਹੀ ਹੱਥ-ਪੈਰ ਠੰਢ ਨਾਲ ਜੰਮ ਜਾਂਦੇ ਹਨ। ਕਈ ਵਾਰ ਲੋਕਾਂ ਨੂੰ ਠੰਢ ਕਾਰਨ ਜ਼ੁਕਾਮ ਵੀ ਹੋ ਜਾਂਦਾ ਹੈ। ਅਜਿਹੀ ਸਥਿਤੀ ਵਿੱਚ ਤੁਹਾਨੂੰ ਆਪਣੀ ਇਮਿਊਨਿਟੀ ਅਤੇ ਸਿਹਤ ਦਾ ਧਿਆਨ ਰੱਖਣਾ ਚਾਹੀਦਾ ਹੈ। ਸਰਦੀਆਂ ਵਿੱਚ ਤੁਸੀਂ ਕੁਝ ਭੋਜਨ ਪਦਾਰਥਾਂ ਨੂੰ ਸ਼ਾਮਲ ਕਰਕੇ ਜ਼ੁਕਾਮ ਤੋਂ ਰਾਹਤ ਪਾ ਸਕਦੇ ਹੋ। ਆਓ ਤੁਹਾਨੂੰ ਇੱਥੇ ਉਨ੍ਹਾਂ ਫੂਡਸ ਬਾਰੇ ਦੱਸਦੇ ਹਾਂ ਜਿਨ੍ਹਾਂ ਦਾ ਸੇਵਨ ਤੁਸੀਂ ਜ਼ੁਕਾਮ ਤੋਂ ਰਾਹਤ ਪਾਉਣ ਲਈ ਸਹਾਇਤਾ ਕਰ ਸਕਦੇ ਹਨ।
ਗੁੜ : ਗੁੜ ਖਾਣਾ ਸਿਹਤ ਲਈ ਫਾਇਦੇਮੰਦ ਹੁੰਦਾ ਹੈ। ਪਰ ਸਰਦੀਆਂ ਵਿੱਚ ਇਸ ਨੂੰ ਖਾਣ ਦੇ ਹੋਰ ਵੀ ਕਈ ਫਾਇਦੇ ਹਨ। ਜਿਨ੍ਹਾਂ ਬਾਰੇ ਤੁਹਾਨੂੰ ਪਤਾ ਹੋਣਾ ਚਾਹੀਦਾ ਹੈ। ਇਸ ਦੇ ਨਾਲ ਹੀ ਗੁੜ ਦੀ ਤਸੀਲ ਗਰਮ ਹੁੰਦੀ ਹੈ, ਜਿਸ ਕਾਰਨ ਇਹ ਤੁਹਾਡੇ ਸਰੀਰ ‘ਚ ਗਰਮੀ ਦਾ ਸੰਚਾਰ ਕਰਦਾ ਹੈ।
ਸੁੱਕੇ ਮੇਵੇ : ਸਰਦੀਆਂ ਵਿੱਚ ਬਦਾਮ, ਕਿਸ਼ਮਿਸ਼, ਅੰਜੀਰ ਦੇ ਨਾਲ-ਨਾਲ ਹਰ ਤਰ੍ਹਾਂ ਦੇ ਸੁੱਕੇ ਮੇਵੇ ਖਾਣੇ ਚਾਹੀਦੇ ਹਨ। ਇਨ੍ਹਾਂ ਸਾਰੇ ਸੁੱਕੇ ਮੇਵਿਆਂ ਵਿੱਚ ਭਰਪੂਰ ਮਾਤਰਾ ਵਿੱਚ ਪ੍ਰੋਟੀਨ ਅਤੇ ਵਿਟਾਮਿਨ ਪਾਏ ਜਾਂਦੇ ਹਨ। ਇਸ ਲਈ ਸਰਦੀਆਂ ਵਿੱਚ ਇਨ੍ਹਾਂ ਦਾ ਸੇਵਨ ਜ਼ਰੂਰ ਕਰਨਾ ਚਾਹੀਦਾ ਹੈ।
ਘਿਓ : ਸਰਦੀਆਂ ਵਿੱਚ ਘਿਓ ਖਾਣਾ ਤੁਹਾਡੇ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਘਿਓ ਵਿਚ ਪਾਇਆ ਜਾਣ ਵਾਲਾ ਸਿਹਤਮੰਦ ਫੈਟ ਸਰਦੀਆਂ ਵਿਚ ਤੁਹਾਡੇ ਸਰੀਰ ਨੂੰ ਗਰਮ ਰੱਖਦਾ ਹੈ, ਜਿਸ ਨਾਲ ਜ਼ੁਕਾਮ ਤੋਂ ਰਾਹਤ ਮਿਲਦੀ ਹੈ। ਇਸ ਤੋਂ ਇਲਾਵਾ ਸਰਦੀਆਂ ਵਿੱਚ ਘਿਓ ਖਾਣ ਨਾਲ ਚਮੜੀ ਨੂੰ ਨਮੀ ਮਿਲਦੀ ਹੈ।
ਹਲਦੀ : ਤੁਸੀਂ ਸਾਰਿਆਂ ਨੇ ਹਲਦੀ ਵਾਲਾ ਦੁੱਧ ਜ਼ਰੂਰ ਪੀਤਾ ਹੋਵੇਗਾ। ਹਲਦੀ ਸਾਡੇ ਘਰਾਂ ‘ਚ ਕਈ ਛੋਟੀਆਂ-ਮੋਟੀਆਂ ਬਿਮਾਰੀਆਂ ਦੀ ਪਹਿਲੀ ਦਵਾਈ ਹੈ, ਜੋ ਤੁਹਾਨੂੰ ਜ਼ੁਕਾਮ ਅਤੇ ਵਾਇਰਸ ਤੋਂ ਬਚਾਉਣ ‘ਚ ਬਹੁਤ ਮਦਦਗਾਰ ਸਾਬਤ ਹੁੰਦੀ ਹੈ। ਸਰਦੀਆਂ ਵਿੱਚ ਰੋਜ਼ਾਨਾ ਕੋਸੇ ਦੁੱਧ ਵਿੱਚ ਹਲਦੀ ਮਿਲਾ ਕੇ ਪੀਣਾ ਚਾਹੀਦਾ ਹੈ।
ਪਿਆਜ਼ : ਸਰਦੀਆਂ ਵਿੱਚ ਪਿਆਜ਼ ਸਾਡੇ ਸਰੀਰ ਨੂੰ ਨਿੱਘ ਦਿੰਦਾ ਹੈ। ਪਿਆਜ਼ ਵਿੱਚ ਐਂਟੀ-ਇੰਫਲੇਮੇਟਰੀ ਅਤੇ ਐਂਟੀ-ਬੈਕਟੀਰੀਅਲ ਗੁਣ ਹੁੰਦੇ ਹਨ। ਇਸ ਲਈ ਤੁਸੀਂ ਸਰਦੀਆਂ ਵਿੱਚ ਕੱਚੇ ਪਿਆਜ਼ ਦੇ ਪਰਾਠੇ ਅਤੇ ਪਿਆਜ਼ ਦੀਆਂ ਕਚੌਰੀਆਂ ਖਾ ਸਕਦੇ ਹੋ।
You may like
-
ਕਾਲੀ ਹਲਦੀ ਸਿਰਦਰਦ ਤੋਂ ਲੈ ਕੇ ਸਾਹ ਦੀ ਬੀਮਾਰੀ ‘ਚ ਕਰੋ ਇਸਤੇਮਾਲ
-
ਇਹ 5 ਭੋਜਨ ਖਾਣ ਨਾਲ ਵਧੇਗੀ ਇਮਿਊਨਿਟੀ, ਨਹੀਂ ਹੋਵੇਗਾ ਬੁਖਾਰ, ਜ਼ੁਕਾਮ-ਖਾਂਸੀ ਦਾ ਅਸਰ
-
ਪ੍ਰੋਟੀਨ ਤੇ ਓਮੇਗਾ 3 ਲਈ ਖਾਓ ਇਹ ਸ਼ਾਕਾਹਾਰੀ ਭੋਜਨ, ਭਾਰ ਹੋਵੇਗਾ ਕੰਟਰੋਲ, ਦਿਖੋਗੇ ਜਵਾਨ
-
ਅਦਰਕ ਸਿਰਫ ਜ਼ੁਕਾਮ ਤੇ ਖਾਂਸੀ ਤੱਕ ਹੀ ਸੀਮਿਤ ਨਹੀਂ, ਹਰਾ ਸਕਦਾ ਗੰਭੀਰ ਬਿਮਾਰੀਆਂ
-
ਸਿਹਤ ਲਈ ਵਰਦਾਨ ਤੋਂ ਘੱਟ ਨਹੀਂ ਭੁੱਜੇ ਛੋਲੇ, ਦਿਲ ਰਹੇਗਾ ਹੈਲਦੀ, ਮਿਲਣਗੇ ਹੋਰ ਵੀ ਫਾਇਦੇ
-
ਦਿਲ, ਦਿਮਾਗ ਤੇ ਚਮੜੀ ਲਈ ਬਹੁਤ ਫਾਇਦੇਮੰਦ ਹੈ ਅਖਰੋਟ, ਜਾਣੋ ਰੋਜ਼ਾਨਾ ਇਸ ਨੂੰ ਖਾਣ ਦੇ ਫਾਇਦੇ