Connect with us

ਪੰਜਾਬੀ

18 ਫ਼ਰਵਰੀ ਸ਼ਾਮ 6 ਵਜੇ ਤੋਂ ਇਲੈਕਟ੍ਰਾਨਿਕ ਤੇ ਸੋਸ਼ਲ ਮੀਡੀਆ ਰਾਹੀਂ ਚੋਣ ਪ੍ਰਚਾਰ ’ਤੇ ਪਾਬੰਦੀ

Published

on

Electronic and social media campaign ban from 6 pm on February 18

ਲੁਧਿਆਣਾ : ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਵਰਿੰਦਰ ਕੁਮਾਰ ਸ਼ਰਮਾ ਨੇ ਅੱਜ ਇੱਥੇ ਸਪੱਸ਼ਟ ਕੀਤਾ ਕਿ ਮਤਦਾਨ ਮੁਕੰਮਲ ਹੋਣ ਤੋਂ 48 ਘੰਟੇ ਪਹਿਲਾਂ ਭਾਵ ਚੋਣ ਪ੍ਰਚਾਰ ਖਤਮ ਹੁੰਦੇ ਸਾਰ ਹੀ ਇਲੈਕਟ੍ਰਾਨਿਕ ਮੀਡੀਆ ਸਮੇਤ ਰੇਡੀਓ-ਟੈਲੀਵੀਜ਼ਨ, ਸੋਸ਼ਲ ਮੀਡੀਆ ’ਤੇ ਹੋਣ ਵਾਲੇ ਸਿਆਸੀ ਪ੍ਰਚਾਰ/ਇਸ਼ਤਿਹਾਰ ’ਤੇ ਵੀ ਰੋਕ ਲੱਗ ਜਾਵੇਗੀ। ਇਹ ਰੋਕ ਐਗਜ਼ਿਟ ਪੋਲ ਅਤੇ ਓਪੀਨੀਅਨ ਪੋਲ ’ਤੇ ਵੀ ਲਾਗੂ ਹੋਵੇਗੀ।

ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ 18 ਫ਼ਰਵਰੀ ਸ਼ਾਮ 6 ਵਜੇ ਤੋਂ ਬਾਅਦ ਰੇਡੀਓ, ਟੈਲੀਵੀਜ਼ਨ, ਸਿਨੇਮਾ, ਸੋਸ਼ਲ ਮੀਡੀਆ, ਬਲਕ ਐਸ ਐਮ ਐਸ ਜਾਂ ਪ੍ਰੀ-ਰਿਕਾਰਡਡ ਐਸ ਐਮ ਐਸ ਸੁਨੇਹਿਆਂ ਸਮੇਤ ਅਜਿਹੇ ਹੋਰ ਕਿਸੇ ਵੀ ਸਾਧਨ ’ਤੇ ਚੋਣ ਪ੍ਰਚਾਰ ਨਹੀਂ ਕੀਤਾ ਜਾ ਸਕੇਗਾ ਅਤੇ ਨਾ ਹੀ ਸਿਆਸੀ ਇਸ਼ਤਿਹਾਰ ਦਿੱਤਾ ਜਾ ਸਕੇਗਾ, ਜੋ ਕਿ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਇਲੈਕਟ੍ਰਾਨਿਕ ਮੀਡੀਆ ਦੇ ਘੇਰੇ ਵਿੱਚ ਆਉਂਦਾ ਹੈ।

ਉਨ੍ਹਾਂ ਕਿਹਾ ਕਿ ਮਿਤੀ 19 ਫ਼ਰਵਰੀ, 2022 ਅਤੇ ਮਿਤੀ 20 ਫ਼ਰਵਰੀ, 2022 ਨੂੰ ਛਪਣ ਵਾਲੀਆਂ ਅਖਬਾਰਾਂ ਵਿੱਚ ਇਸ਼ਤਿਹਾਰ ਦੇਣ ਤੋਂ ਪਹਿਲਾਂ ਚੋਣ ਅਮਲ ਵਿਚ ਭਾਗ ਲੈ ਰਹੀਆਂ ਸਿਆਸੀ ਪਾਰਟੀਆਂ ਅਤੇ ਉਮੀਦਵਾਰ ਆਪਣੇ ਇਸ਼ਤਿਹਾਰ ਜ਼ਿਲ੍ਹਾ ਪੱਧਰੀ ਮੀਡੀਆ ਸਰਟੀਫ਼ਿਕੇਸ਼ਨ ਅਤੇ ਮੋਨੀਟਰਿੰਗ ਕਮੇਟੀ ਦੀ ਪ੍ਰਵਾਨਗੀ ਉਪਰੰਤ ਹੀ ਛਪਵਾ ਸਕਦੇ ਹਨ।

Facebook Comments

Trending