ਪੰਜਾਬ ਨਿਊਜ਼
ਉੱਘੇ ਖੇਤੀ ਵਿਗਿਆਨੀਆਂ ਨੇ ਡਾ. ਗੁਰਦੇਵ ਸਿੰਘ ਖੁਸ਼ ਇੰਸਟੀਚਿਊਟ ਦਾ ਕੀਤਾ ਦੌਰਾ
Published
2 years agoon
ਲੁਧਿਆਣਾ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਵਿਖੇ ਵਿਸ਼ਵ ਦੇ ਉੱਘੇ ਝੋਨਾ ਵਿਗਿਆਨੀ ਡਾ. ਗੁਰਦੇਵ ਸਿੰਘ ਖੁਸ਼ ਦੇ ਨਾਂ `ਤੇ ਗੁਰਦੇਵ ਸਿੰਘ ਖੁਸ਼ ਇੰਸਟੀਚਿਊਟ ਆਫ਼ ਜੈਨੇਟਿਕਸ, ਪਲਾਂਟ ਬਰੀਡਿੰਗ ਅਤੇ ਬਾਇਓਟੈਕਨਾਲੋਜੀ ਦੀ ਸਥਾਪਨਾ ਕੀਤੀ ਗਈ ਹੈ। ਪੀ.ਏ.ਯੂ. ਲੁਧਿਆਣਾ ਦੇ ਵਾਈਸ ਚਾਂਸਲਰ ਡਾ. ਸਤਬੀਰ ਸਿੰਘ ਗੋਸਲ ਅਤੇ ਡਾ. ਗੁਰਦੇਵ ਸਿੰਘ ਖੁਸ਼ ਨੇ ਇਸ ਨਵੀਂ ਸੰਸਥਾ ਦੀ ਇਮਾਰਤ ਦੀ ਉਸਾਰੀ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਬਾਰੇ ਜਾਣਨ ਲਈ ਇੱਕ ਮੀਟਿੰਗ ਕੀਤੀ।
ਮੀਟਿੰਗ ਵਿੱਚ ਡਾ. ਕੁਲਵਿੰਦਰ ਗਿੱਲ, ਵਾਸ਼ਿੰਗਟਨ ਸਟੇਟ ਯੂਨੀਵਰਸਿਟੀ, ਅਮਰੀਕਾ, ਡਾ: ਜਸਵਿੰਦਰ ਸਿੰਘ, ਮੈਕਗਿਲ ਯੂਨੀਵਰਸਿਟੀ, ਕੈਨੇਡਾ ਅਤੇ ਸ੍ਰੀਮਤੀ ਹਰਵੰਤ ਕੌਰ ਖੁਸ਼ ਵੀ ਸ਼ਾਮਿਲ ਹੋਏ। ਨਿਰਦੇਸ਼ਕ ਖੋਜ ਡਾ. ਅਜਮੇਰ ਸਿੰਘ ਢੱਟ ਅਤੇ ਅਪਰ ਨਿਰਦੇਸ਼ਕ ਖੋਜ ਅਤੇ ਡਾਇਰੈਕਟਰ, ਜੀ.ਐੱਸ. ਖੁਸ਼ ਇੰਸਟੀਚਿਊਟ ਡਾ. ਗੁਰਜੀਤ ਸਿੰਘ ਮਾਂਗਟ ਨੇ ਇਸ ਵੱਕਾਰੀ ਸੰਸਥਾ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਹੋ ਰਹੀ ਪ੍ਰਗਤੀ ਬਾਰੇ ਜਾਣੂ ਕਰਵਾਇਆ।
ਸਕੂਲ ਆਫ਼ ਐਗਰੀਕਲਚਰਲ ਬਾਇਓਟੈਕਨਾਲੋਜੀ ਦੇ ਨਿਰਦੇਸ਼ਕ ਡਾ. ਪਰਵੀਨ ਛੁਨੇਜਾ ਨੇ ਸਰਕਾਰ ਦੇ ਬਾਇਓਟੈਕਨਾਲੋਜੀ ਵਿਭਾਗ ਦੁਆਰਾ ਫੰਡ ਕੀਤੇ ਸੈਂਟਰ ਆਫ਼ ਐਕਸੀਲੈਂਸ ਪ੍ਰੋਜੈਕਟ ਵਿੱਚ ਕੀਤੇ ਜਾ ਰਹੇ ਕਾਰਜ ਦੀ ਸੰਖੇਪ ਪੇਸ਼ਕਾਰੀ ਦਿੱਤੀ। ਮੀਟਿੰਗ ਤੋਂ ਬਾਅਦ ਜੀ.ਐਸ.ਖੁਸ਼ ਇੰਸਟੀਚਿਊਟ ਆਫ਼ ਜੈਨੇਟਿਕਸ, ਪਲਾਂਟ ਬਰੀਡਿੰਗ ਅਤੇ ਬਾਇਓਟੈਕਨਾਲੋਜੀ ਦੀ ਉਸਾਰੀ ਅਧੀਨ ਇਮਾਰਤ ਦਾ ਦੌਰਾ ਕੀਤਾ ਗਿਆ।
ਚੀਫ਼ ਇੰਜਨੀਅਰ ਡਾ. ਵੀ. ਐਸ. ਹਾਂਸ ਨੇ ਬਿਲਡਿੰਗ ਪਲਾਨ ਅਤੇ ਉਸਾਰੀ ਬਾਰੇ ਵਿਸਥਾਰ ਨਾਲ ਦੱਸਿਆ ਅਤੇ ਭਰੋਸਾ ਦਿਵਾਇਆ ਕਿ ਇਸ ਨੂੰ ਨਿਰਧਾਰਤ ਸਮੇਂ ਵਿੱਚ ਪੂਰਾ ਕਰ ਲਿਆ ਜਾਵੇਗਾ। ਡਾ. ਐਸ.ਐਸ. ਗੋਸਲ, ਵਾਈਸ ਚਾਂਸਲਰ ਅਤੇ ਡਾ. ਜੀ. ਐਸ. ਖੁਸ਼ ਨੇ ਹੁਣ ਤੱਕ ਹੋਈ ਪ੍ਰਗਤੀ `ਤੇ ਤਸੱਲੀ ਪ੍ਰਗਟ ਕੀਤੀ ਅਤੇ ਪੀ.ਏ.ਯੂ. ਲੁਧਿਆਣਾ ਵਿਖੇ ਅਤਿ ਆਧੁਨਿਕ ਸੰਸਥਾਨ ਨੂੰ ਵਿਕਸਤ ਕਰਨ ਲਈ ਆਪਣੇ ਪੂਰਨ ਸਮਰਥਨ ਦਾ ਪ੍ਰਗਟਾਵਾ ਕੀਤਾ।
You may like
-
ਦੋ ਪੁਲਿਸ ਮੁਲਾਜ਼ਮਾਂ ਖਿਲਾਫ ਕਾਰਵਾਈ, ਸਿਵਲ ਸਰਜਨ ਨੂੰ ਆਜ਼ਾਦੀ ਦਿਵਸ ਸਮਾਗਮ ‘ਚ ਜਾਣ ਤੋਂ ਰੋਕਿਆ ਗਿਆ
-
ਵਧੀਕ ਮੁੱਖ ਚੋਣ ਅਫ਼ਸਰ ਨੇ ਗਿਣਤੀ ਕੇਂਦਰਾਂ ‘ਚ ਪ੍ਰਬੰਧਾਂ ਦਾ ਲਿਆ ਜਾਇਜ਼ਾ
-
ਵਿਦਿਆਰਥੀਆਂ ਨੇ ਪਰਾਲੀ ਦੀ ਸੰਭਾਲ ਅਤੇ ਖੇਤੀ ਵਿਭਿੰਨਤਾ ਬਾਰੇ ਕੀਤਾ ਜਾਗਰੂਕ
-
ਪੀ.ਏ.ਯੂ. ਦੇ ਵਿਗਿਆਨੀਆਂ ਨੇ ਕੌਮਾਂਤਰੀ ਮਹੱਤਵ ਦੀਆਂ ਦੋ ਕਿਤਾਬਾਂ ਕਰਵਾਈਆਂ ਪ੍ਰਕਾਸ਼ਿਤ
-
ਨਾਰੀਅਲ ਦੇ ਲੱਡੂ, ਕਾਜੂ ਪਿੰਨੀ ਅਤੇ ਸਜਾਵਟੀ ਮੋਮਬੱਤੀਆਂ ਬਣਾਉਣ ਦਾ ਕੀਤਾ ਪ੍ਰਦਰਸ਼ਨ
-
ਖੇਤੀ ਉੱਦਮੀਆਂ ਨੇ ਸਿਫਟ ਦੇ ਕਿਸਾਨ ਮੇਲੇ ਵਿੱਚ ਦੋ ਪੁਰਸਕਾਰ ਜਿੱਤੇ