ਮੋਹਾਲੀ: ਪੰਜਾਬ ਦੇ ਮੋਹਾਲੀ ਤੋਂ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਮੋਹਾਲੀ ‘ਚ ਬਦਮਾਸ਼ਾਂ ਅਤੇ ਪੁਲਸ ਵਿਚਾਲੇ ਮੁਕਾਬਲਾ ਹੋਇਆ ਹੈ, ਜਿਸ ‘ਚ ਦੋਵੇਂ ਬਦਮਾਸ਼ ਬੁਰੀ ਤਰ੍ਹਾਂ ਜ਼ਖਮੀ ਹੋ ਗਏ ਹਨ। ਦਰਅਸਲ, ਪੁਲਿਸ ਨੇ ਭੱਜਣ ਦੀ ਕੋਸ਼ਿਸ਼ ਕਰ ਰਹੇ ਦੋਵਾਂ ਬਦਮਾਸ਼ਾਂ ਨੂੰ ਘੇਰ ਲਿਆ ਅਤੇ ਫੜ ਲਿਆ। ਘਟਨਾ ਦੌਰਾਨ ਦੋਵੇਂ ਬਦਮਾਸ਼ ਜ਼ਖਮੀ ਦੱਸੇ ਜਾ ਰਹੇ ਹਨ, ਜਿਨ੍ਹਾਂ ਨੂੰ ਐਂਬੂਲੈਂਸ ਦੀ ਮਦਦ ਨਾਲ ਹਸਪਤਾਲ ਪਹੁੰਚਾਇਆ ਗਿਆ ਹੈ।
ਜਾਣਕਾਰੀ ਮੁਤਾਬਕ ਦੋਵੇਂ ਬਦਮਾਸ਼ ਪੁਲਸ ਦੇ ਬੁਲੇਟ ਮੋਟਰਸਾਈਕਲ ‘ਤੇ ਸਵਾਰ ਸਨ ਅਤੇ ਪੁਲਸ ਨੂੰ ਦੇਖ ਕੇ ਭੱਜਣ ਦੀ ਕੋਸ਼ਿਸ਼ ਕੀਤੀ, ਜਿਸ ਤੋਂ ਬਾਅਦ ਪੁਲਸ ਨੇ ਪਿੱਛਾ ਕਰਕੇ ਦੋਵਾਂ ਦੋਸ਼ੀਆਂ ਨੂੰ ਕਾਬੂ ਕਰ ਲਿਆ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਬਦਮਾਸ਼ ਇੱਕ ਕਤਲ ਕੇਸ ਵਿੱਚ ਲੋੜੀਂਦੇ ਸਨ, ਜਿਸ ਦੀ ਸੂਚਨਾ ਪੁਲਿਸ ਨੂੰ ਮਿਲੀ ਸੀ। ਪੁਲੀਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਨ੍ਹਾਂ ਦੋਵਾਂ ਅਪਰਾਧੀਆਂ ਨੇ ਮੁਹਾਲੀ ਅਤੇ ਪੰਚਕੂਲਾ ਖੇਤਰਾਂ ਵਿੱਚ ਕਈ ਵਾਰਦਾਤਾਂ ਕੀਤੀਆਂ ਹਨ ਅਤੇ ਪਿਛਲੇ ਕਈ ਦਿਨਾਂ ਤੋਂ ਲੋੜੀਂਦੇ ਸਨ। ਜਿਸ ਤੋਂ ਬਾਅਦ ਅੱਜ ਪੁਲਿਸ ਨੇ ਦੋਵਾਂ ਬਦਮਾਸ਼ਾਂ ਨੂੰ ਘੇਰ ਲਿਆ ਅਤੇ ਕਾਬੂ ਕਰ ਲਿਆ।