ਲੁਧਿਆਣਾ : ਸਰਕਾਰੀ ਕਾਲਜ ਲੜਕੀਆਂ, ਲੁਧਿਆਣਾ ਵੱਲੋਂ ਸਾਈਂਸ ਸੋਸਾਇਟੀ ਦੇ ਸਾਲ 2022-23 ਲਈ ਸਥਾਪਨਾ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਵਿੱਚ 69 ਵਿਦਿਆਰਥੀਆਂ ਨੂੰ ਸਾਇੰਸ ਸੁਸਾਇਟੀ ਦੇ ਮੈਂਬਰ ਚੁਣਿਆ ਗਿਆ। ਇਸ ਸਥਾਪਨਾ ਸਮਾਰੋਹ ਦੇ ਮੌਕੇ ‘ਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ। ਕੈਮਿਸਟਰੀ ਅਤੇ ਬਾਇਓਕੈਮਿਸਟਰੀ ਵਿਭਾਗ ਦੇ ਸਮੂਹ ਸਟਾਫ ਨੇ ਪ੍ਰਿੰਸੀਪਲ ਸੁਮਨ ਲਤਾ ਅਤੇ ਜੱਜ ਸਾਹਿਬਾਨ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕੀਤਾ।
ਇਸ ਮੌਕੇ ਵਿਦਿਆਰਥੀਆਂ ਨੇ ਸੰਸਥਾ ਦੇ ਵਿਕਾਸ ਲਈ ਆਪਣੀ ਜਿਮੇਵਾਰੀ ਤਨਦੇਹੀ ਨਾਲ ਨਿਭਾਉਣ ਦੀ ਸਹੁ ਚੁੱਕੀ। ਪ੍ਰਿੰਸੀਪਲ ਸ਼੍ਰੀਮਤੀ ਸੁਮਨ ਲਤਾ ਨੇ ਕਿਹਾ ਕਿ ਸਾਰੇ ਮੈਂਬਰਾਂ ਨੂੰ ਆਪਣੀ ਡਿਊਟੀ ਪ੍ਰਤੀ ਜਿਮੇਵਾਰੀ ਨਿਭਾਉਣ ਦੇ ਨਾਲ-ਨਾਲ ਇੱਕ ਦੂਜੇ ਨਾਲ ਸਹਿਯੋਗ ਕਰਨ ਲਈ ਕਿਹਾ ਗਿਆ। ਮੈਡਮ ਸੁਮਨ ਲਤਾ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਉਨ੍ਹਾਂ ਨੂੰ ਜਿੰਮੇਵਾਰੀ ਨਾਲ ਕੰਮ ਕਰਨਾ ਚਾਹੀਦਾ ਹੈ ਕਿਉਂਕਿ ਇਹ ਉਨ੍ਹਾਂ ਨੂੰ ਆਤਮਵਿਸ਼ਵਾਸ ਅਤੇ ਭਵਿੱਖ ਦਾ ਸਾਹਮਣਾ ਕਰਨ ਲਈ ਤਿਆਰ ਕਰੇਗਾ।