ਲੁਧਿਆਣਾ : ਸੀ.ਐਮ.ਸੀ. ਤੇ ਹਸਪਤਾਲ ਵਲੋਂ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਥੈਲੇਸੀਮੀਆ ਤੋਂ ਪ੍ਰਭਾਵਿਤ ਬੱਚਿਆਂ ਦੀ ਬਿਹਤਰੀ ਲਈ ਆਸ਼ਾ ਦੀ ਕਿਰਨ ਨਾਂਅ ਦਾ ਇਕ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਮੌਕੇ ਹਸਪਤਾਲ ਦੇ ਨਿਰਦੇਸ਼ਕ ਡਾ. ਵਿਲੀਅਮ ਭੱਟੀ ਨੇ ਸੈਮੀਨਾਰ ਦੀ ਪ੍ਰਧਾਨਗੀ ਕੀਤੀ ਜਦ ਕਿ ਡਾ. ਪ੍ਰਵੀਨ ਸੋਬਤੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।
ਇਸ ਮੌਕੇ ਖੂਨ ਰੋਗਾਂ ਦੇ ਮਾਹਿਰ ਡਾ ਜੋਸਫ ਜੌਹਨ ਨੇ ਸੰਬੋਧਨ ਕਰਦਿਆਂ ਕਿਹਾ ਕਿ ਥੈਲੇਸੀਮੀਆ ਇੱਕ ਨਾਮੁਰਾਦ ਪਿਤਾ-ਪੁਰਖੀ ਬਿਮਾਰੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਬਿਮਾਰੀ ਤੋਂ ਪ੍ਰਭਾਵਿਤ ਬੱਚਿਆਂ ਨੂੰ ਜਿਉਂਦਾ ਰੱਖਣ ਲਈ ਥੋੜ੍ਹੇ ਥੋੜ੍ਹੇ ਦਿਨਾਂ ਬਾਅਦ ਖੂਨ ਚੜ੍ਹਾਉਣ ਦੀ ਜਰੂਰਤ ਪੈਂਦੀ ਹੈ ਅਤੇ ਇਸ ਦੇ ਨਾਲ ਹੀ ਹਰ ਮਹੀਨੇ ਮਹਿੰਗੇ ਭਾਅ ਦੀ ਦਵਾਈ ਖਾਣੀ ਜਰੂਰੀ ਹੁੰਦੀ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਦੇਸ਼ ਦੀਆਂ ਕੌਮੀ ਵੱਖ ਵੱਖ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਭਾਰਤ ਸਰਕਾਰ ਵਲੋਂ ਇਨ੍ਹਾਂ ਬੱਚਿਆਂ ਦੇ ਇਲਾਜ ਲਈ 9 ਕੇਂਦਰ ਸਥਾਪਿਤ ਕੀਤੇ ਗਏ ਹਨ, ਉਨ੍ਹਾਂ ‘ਚੋਂ ਇਕ ਸੀ.ਐਮ.ਸੀ. ਤੇ ਹਸਪਤਾਲ ਲੁਧਿਆਣਾ ਵਿਚ ਵਿਚ ਮੌਜੂਦ ਹੈ। ਸੈਮੀਨਾਰ ਵਿਚ ਪੰਜਾਬ, ਹਰਿਆਣਾ ਅਤੇ ਗੁਜਰਾਤ ਦੇ 100 ਬੱਚਿਆਂ ਸਮੇਤ ਉਨ੍ਹਾਂ ਦੇ ਮਾਪਿਆਂ ਨੇ ਹਿੱਸਾ ਲਿਆ।